Menu

ਬਾਬਾ  ਫ਼ਰੀਦ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 11ਵੇਂ ਨੈਸ਼ਨਲ ਵੋਵੀ ਨਾਨ ਚੈਂਪੀਅਨਸ਼ਿਪ ਵਿੱਚ ਮਾਰੀਆਂ ਮੱਲਾਂ 

 ਫ਼ਿਰੋਜ਼ਪੁਰ  4 ਜੁਲਾਈ  (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) -ਜਲੰਧਰ ਵਿਖੇ ਨੈਸ਼ਨਲ ਵੋਵੀ ਨਾਨ ਚੈਂਪੀਅਨਸ਼ਿਪ 2022ਦੇ ਮਾਰਸ਼ਲ  ਆਰਟਸ ਦੇ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿੱਚ ਭਾਰਤ ਦੇ ਵੀਹ ਰਾਜਾਂ ਤੋਂ ਚਾਰ ਸੌ ਪੰਜਾਹ ਵਿਦਿਆਰਥੀਆਂ ਨੇ ਭਾਗ ਲਿਆ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜੀ ਨੇ ਆਪਣੇ ਪੰਜ ਵਿਦਿਆਰਥੀਆਂ ਏਕਮਜੀਤ ਸਿੰਘ ਕਲਾਸ ਪੰਜਵੀਂ, ਅਭਿਜੋਤ ਸਿੰਘ ਕਲਾਸ ਪੰਜਵੀਂ, ਅਭੀ ਜੋਤ ਸਿੰਘ ਕਲਾਸ ਛੇਵੀਂ, ਅਮਰਜੀਤ ਸਿੰਘ ਜੋਸਨ ਕਲਾਸ ਤੀਸਰੀ,  ਅਰਮਾਨਪ੍ਰੀਤ ਸਿੰਘ ਕਲਾਸ ਤੀਸਰੀ  ਦੇ ਵਿਦਿਆਰਥੀਆਂ ਨੇ ਭਾਗ ਲਿਆ । ਇਸ ਮੁਕਾਬਲੇ ਵਿਚ ਅਭਿਜੋਤ ਸਿੰਘ ਜਮਾਤ ਛੇਵੀਂ ਅਤੇ ਅਰਮਾਨਪ੍ਰੀਤ ਸਿੰਘ ਜਮਾਤ ਤੀਸਰੀ  ਨੇ ਕਾਂਸੀ ਦੇ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਲਈ ਸਕੂਲ ਦੇ ਕੋਚ ਜੁਗਲ ਕੁਮਾਰ ਅਤੇ ਡੀ ਪੀ  ਗੁਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਪ੍ਰੈਕਟਿਸ ਕਰਵਾਈ ਤੇ ਮੁਕਾਬਲੇ ਲਈ ਤਿਆਰ ਕੀਤਾ । ਅੱਜ ਮਿਤੀ 4 ਜੁਲਾਈ ਨੂੰ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸਕੂਲ ਵੱਲੋਂ ਜੇਤੂ ਵਿਦਿਆਰਥੀਆਂ ਦਾ ਅਤੇ ਉਨ੍ਹਾਂ ਦੇ ਮਾਪਿਆਂ ਦਾ ਸਕੂਲ ਵਿੱਚ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ  ਕੰਵਰਜੀਤ ਸਿੰਘ, ਡਾਇਰੈਕਟਰ ਪਰਵਿੰਦਰ ਸਿੰਘ, ਵਾਈਸ ਚੇਅਰਮੈਨ ਸ਼ਰਨਪ੍ਰੀਤ ਸਿੰਘ ਅਤੇ ਪ੍ਰਿੰਸੀਪਲ ਰਿਤੂ ਚੋਪੜਾ ਹਾਜ਼ਰ ਸਨ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਭਾਸ਼ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜੀ ਆਇਆ ਆਖਿਆ ਗਿਆ ਅਤੇ ਸਕੂਲ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਇਸੇ ਤਰ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ । ਸਕੂਲ ਦੇ ਕੋਚ ਜੁਗਲ ਕੁਮਾਰ ਦਾ ਇਸ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਤੇ ਧੰਨਵਾਦ ਕੀਤਾ ਗਿਆ। ਇਸ ਸਾਰੇ ਕੰਮ ਵਿੱਚ ਡੀਪੀ ਗੁਰਪ੍ਰੀਤ ਸਿੰਘ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੁਕਾਬਲੇ ਦੀ ਖਾਸ ਗੱਲ ਇਹ ਹੈ ਕਿ ਮਾਰਸ਼ਲ ਮੁਕਾਬਲੇ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਪਹਿਲੀ ਵਾਰ ਭਾਗ ਲਿਆ ਅਤੇ ਪਹਿਲੀ ਵਾਰ ਸਕੂਲ  ਦੀ ਝੋਲੀ ਮੈਡਲ ਪਾਏ । ਇਸ ਤੋਂ ਪਹਿਲਾਂ ਅਜੇ ਤੱਕ ਫਿਰੋਜ਼ਪੁਰ ਵਿਚ ਮਾਰਸ਼ਲ ਮੁਕਾਬਲੇ ਵਿਚ ਕੋਈ ਵੀ ਮੈਡਲ ਕਿਸੇ ਵੀ ਵਿਦਿਆਰਥੀ ਨੇ ਹਾਸਲ ਨਹੀਂ ਕੀਤਾ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans