Menu

ਅਕਾਲੀ ਆਗੂਆਂ ਨੇ ਕਾਂਗਰਸ ਅਤੇ ਆਪ ਤੇ ਲਾਏ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼   

ਕਾਂਗਰਸ ਅਤੇ ਆਮ ਆਦਮੀ ਪਾਰਟੀ ਜਨਤਕ ਤੌਰ ਤੇ ਮੰਗੇ ਮੁਆਫੀ – ਬਰਾੜ , ਗੁਪਤਾ

ਬਠਿੰਡਾ, 4 ਜੁਲਾਈ – ਬਰਗਾੜੀ ਵਿਖੇ  ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਤੇ ਸਿਆਸਤ ਕਰਨ ਅਤੇ ਰਾਜਨੀਤਿਕ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰਨ ਲਈ  ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਸਮੂਹ ਪੰਜਾਬੀ ਭਾਈਚਾਰੇ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਜਨਤਕ ਤੌਰ ਤੇ ਮੁਆਫੀ ਮੰਗਣੀ ਚਾਹੀਦੀ ਹੈ । ਇਹ ਵਿਚਾਰ  ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਗੋਨਿਆਣਾ ਜਨਰਲ ਸਕੱਤਰ ਮੋਹਿਤ ਗੁਪਤਾ,  ਯੂਥ ਪ੍ਰਧਾਨ ਹਰਪਾਲ ਸਿੰਘ ਢਿੱਲੋਂ, ਸਟੇਟ ਡੈਲੀਗੇਟ ਇਕਬਾਲ ਸਿੰਘ ਬਬਲੀ ਢਿੱਲੋਂ,  ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ, ਪ੍ਰਕਾਸ਼ ਸਿੰਘ ਭੱਟੀ  ਵਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਸਿੱਟ ਵੱਲੋਂ ਪੇਸ਼ ਕੀਤੀ ਗਈ ਰਿਪੋਰਟ  ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਪ੍ਰਗਟ ਕੀਤੇ । ਅਕਾਲੀ ਆਗੂਆਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੇ ਵਰ੍ਹਦਿਆਂ ਕਿਹਾ ਕਿ  ਸ਼੍ਰੋਮਣੀ ਅਕਾਲੀ ਦਲ ਦੀ 10 ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਹੋਏ ਵਿਕਾਸ  ਅਤੇ ਹਰ ਖੇਤਰ ਵਿਚ ਕੀਤੇ ਗਏ ਕੰਮਾਂ ਦੇ ਮੁੱਦੇ ਤੇ ਚੋਣਾਂ ਜਿੱਤਣ ਵਿਚ ਅਸਮਰੱਥ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ  ਬੇਅਦਬੀ ਦੀ ਘਟਨਾ ਨੂੰ ਇੱਕ ਮੌਕੇ ਵਜੋਂ ਲਿਆ ਅਤੇ ਰੱਜ ਕੇ ਇਸ ਮੁੱਦੇ ਤੇ ਸਿਆਸਤ ਕੀਤੀ । ਦੋਨੋਂ ਪਾਰਟੀਆਂ ਨੇ ਸਿਆਸੀ ਲਾਹਾ ਲੈਣ ਲਈ  ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਗੁਮਰਾਹਕੁਨ ਪ੍ਰਚਾਰ ਕੀਤਾ  । ਇਸ ਮਾਮਲੇ ਵਿੱਚ ਸੂਬੇ ਦੀਆਂ ਕੁਝ ਅਖੌਤੀ ਪੰਥਕ ਧਿਰਾਂ ਨੇ ਵੀ  ਕਾਂਗਰਸ ਅਤੇ ਆਪ ਦਾ ਸਾਥ ਦਿੱਤਾ । ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੀ ਰਿਪੋਰਟ ਤੋਂ ਸਪੱਸ਼ਟ ਹੋ ਗਿਆ । ਬੇਅਦਬੀ ਦੀ ਘਟਨਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜਾਂ ਇਸ ਦੇ ਕਿਸੇ ਵੀ ਆਗੂ ਦਾ ਕੋਈ ਹੱਥ ਨਹੀਂ ਸੀ । ਕਾਂਗਰਸ ਅਤੇ ਆਮ ਆਦਮੀ ਪਾਰਟੀ  ਨੇ ਝੂਠੇ ਪ੍ਰਚਾਰ ਰਾਹੀਂ ਸਿੱਖਾਂ ਦੀ ਨੁਮਾਇੰਦਾ ਸੌ ਸਾਲ ਪੁਰਾਣੀ ਪਾਰਟੀ ਦੀ ਸਾਖ ਨੂੰ ਢਾਹ ਲਾਈ । ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਤੇ  ਸਿਆਸਤ ਕਰਨ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ  ਲਈ ਦੋਨੋਂ ਪਾਰਟੀਆਂ ਨੂੰ ਸਿੱਖ ਕੌਮ ਸਮੂਹ ਪੰਜਾਬੀ ਭਾਈਚਾਰਾ ਅਤੇ ਅਕਾਲੀ ਦਲ ਤੋਂ ਜਨਤਕ ਤੌਰ ਤੇ ਮੁਆਫ਼ੀ ਮੰਗਣੀ ਚਾਹੀਦੀ ਹੈ । ਅਖੌਤੀ ਪੰਥਕ ਧਿਰਾਂ ਵੱਲੋਂ ਹਾਲੇ ਵੀ  ਰਿਪੋਰਟ ਉੱਪਰ ਕਿੰਤੂ ਪ੍ਰੰਤੂ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਆਪਣੀਆਂ ਦੁਕਾਨਦਾਰੀਆਂ ਬੰਦ ਹੋਣ ਦਾ ਖਦਸ਼ਾ ਹੈ ।  ਹੋਰਨਾਂ ਤੋਂ ਇਲਾਵਾ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ ਮੈਂਬਰ ਪੀ ਏ ਸੀ ਦਲਜੀਤ ਸਿੰਘ ਬਰਾੜ ਮੈਂਬਰ ਪੀਏਸੀ ਨਿਰਮਲ ਸਿੰਘ ਸੰਧੂ ਮੁੱਖ ਬੁਲਾਰਾ ਚਮਕੌਰ ਸਿੰਘ ਮਾਨ  ਸ਼ਹਿਰੀ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਮੋਹਨਜੀਤ ਪੂਰੀ ਮੈਂਬਰ ਜਨਰਲ ਕੌਂਸਲ  ਜੋਗਿੰਦਰ ਕੌਰ ਮੈਂਬਰ ਐਸਜੀਪੀਸੀ ਬਲਵਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਸਵਰਨ ਸਿੰਘ ਅਕਲੀਆ ਕਿਸਾਨ ਵਿੰਗ ਅਮਰਜੀਤ ਸਿੰਘ ਵਿਰਦੀ ਟਰੇਡ ਵਿੰਗ ਮਨਮੋਹਨ ਕੂਕੂ ਵਪਾਰ ਵਿੰਗ ਹਰਵਿੰਦਰ ਗੰਜੂ ਮੀਤ ਪ੍ਰਧਾਨ ਗੁਰਸੇਵਕ ਮਾਨ ਮੀਤ ਪ੍ਰਧਾਨ ਗੁਰਜੀਤ ਸਿੰਘ ਗੋਰਾ ਦਿਓਲ ਬੂਟਾ ਸਿੰਘ ਭਾਈਰੂਪਾ  ਅਤੇ ਜ਼ਿਲਾ ਪ੍ਰੈੱਸ ਸਕੱਤਰ ਰਤਨ ਸ਼ਰਮਾ ਮਲੂਕਾ ਵੱਲੋਂ ਵੀ  ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਜਨਤਕ ਤੌਰ ਤੇ ਮੁਆਫ਼ੀ ਮੰਗਣ ਦੀ ਗੱਲ ਕਹੀ ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans