ਕਾਬੁਲ, 27 ਜੁਲਾਈ – ਅਫਗਾਨਿਸਤਾਨ ਦੇ ਕਾਬੁਲ ਵਿਚ ਗੁਰਦੁਆਰਾ ਕਰਤੇ ਪਰਵਾਨ ਨੇੜੇ ਮੁੜ ਬੰਬ ਧਮਾਕਾ ਹੋਇਆ ਹੈ। ਇਸ ਦੀਆਂ ਵੀਡੀਓ ਵੀ ਸਾਹਮਣੇ ਆ ਰਹੀਆਂ ਹਨ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਗੁਰਦੁਆਰਾ ਕਰਤੇ ਪਰਵਾਨ ਦੇ ਬਾਹਰ ਬੰਬ ਧਮਾਕਾ ਹੋਇਆ। ਹਾਲਾਂਕਿ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਤੋਂ ਪਹਿਲਾਂ ਜੂਨ ਮਹੀਨੇ ਵਿੱਚ ਵੀ ਕਾਬੁਲ ਵਿੱਚ ਇਸੇ ਗੁਰਦੁਆਰੇ ਨੇੜੇ ਦੋ ਧਮਾਕੇ ਹੋਏ ਸਨ। ਇਸ ਦੌਰਾਨ ਦੋ ਲੋਕਾਂ ਦੀ ਜਾਨ ਵੀ ਚਲੀ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਗੁਰਦੁਆਰੇ ਦੇ ਗੇਟ ਨੇੜੇ ਮਾਕਾ ਹੋਇਆ ਅਤੇ ਗੋਲੀਆਂ ਚੱਲਣ ਦੀ ਆਵਾਜ਼ ਵੀ ਸੁਣਾਈ ਦਿੱਤੀ।