Menu

ਐਸ.ਐਸ.ਪੀ ਦੀ ਅਗਵਾਈ ਵਿੱਚ ਮਾਲੇਰਕੋਟਲਾ ਦੇ ਡਰੱਗ ਹੌਟਸਪੌਟ ਖੇਤਰ ਵਿੱਚ ਇੱਕ ਵਿਸ਼ੇਸ਼ ਸਰਚ ਅਭਿਆਨ

ਮਾਲੇਰਕੋਟਲਾ ਪੁਲਿਸ ਦੀ ਮੁੱਖ ਤਰਜੀਹ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ : ਅਵਨੀਤ ਕੌਰ ਸਿੱਧੂ

ਮਾਲੇਰਕੋਟਲਾ 30 ਜੁਲਾਈ – ਮਾਲੇਰਕੋਟਲਾ ਪੁਲਿਸ ਦੀ ਮੁੱਖ ਤਰਜੀਹ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ,ਅਮਨ-ਕਾਨੂੰਨ ਨੂੰ ਬਰਕਰਾਰ ਰੱਖਣਾ ਅਤੇ ਅਪਰਾਧ ਦੀ ਪਛਾਣ ਕਰਨਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਵਨੀਤ ਕੌਰ ਸਿੱਧੂ ਦੀ ਅਗਵਾਈ ਵਿੱਚ ਮਾਲੇਰਕੋਟਲਾ ਦੇ ਡਰੱਗ ਹੌਟਸਪੌਟ ਖੇਤਰ ਵਿੱਚ ਇੱਕ ਵਿਸ਼ੇਸ਼ ਸਰਚ ਅਭਿਆਨ ਦੌਰਾਨ ਕੀਤਾ । ਸਰਚ ਅਭਿਆਨ  ਵਿੱਚ ਐਸ.ਪੀ.(ਡੀ) ਸ੍ਰੀ ਜਗਦੀਸ਼ ਬਿਸ਼ਨੋਈ, ਡੀ.ਐਸ.ਪੀ ਸ੍ਰੀ ਕੁਲਦੀਪ ਸਿੰਘ ਅਤੇ ਕਰੀਬ 100 ਪੁਲਿਸ ਕਰਮਚਾਰੀ ਮੌਜੂਦ ਸਨ ।

               ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਭਵਿੱਖ ਵਿੱਚ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਹੋਰ ਕੱਸੀ ਜਾਵੇਗੀ । ਉਨ੍ਹਾਂ ਕਿਹਾ ਕਿ  ਜ਼ਿਲ੍ਹੇ ‘ਚੋਂ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਜੜ੍ਹ ਤੋਂ ਖ਼ਾਤਮਾ ਕਰਨਾ ਜ਼ਿਲ੍ਹਾ ਪੁਲਿਸ ਦੀ ਮੁੱਖ ਤਰਜੀਹ ਹੈ । ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਾਰਿਆਂ ਵੱਲੋਂ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ ।  ਉਨ੍ਹਾਂ ਹੋਰ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣ ਲਈ  ਸਮਾਜ ਸੇਵੀ ਸੰਸਥਾਵਾਂ,ਪਿੰਡਾਂ ਦੀਆਂ ਪੰਚਾਇਤਾਂ,ਨੌਜਵਾਨ ਸਭਾਵਾਂ ਅਤੇ ਹੋਰ ਸੰਸਥਾਵਾਂ ਵੱਲੋਂ ਵੀ ਆਪਣਾ ਖ਼ਾਸ ਯੋਗਦਾਨ ਦੇਣ ਦੀ ਜ਼ਰੂਰਤ ਹੈ ਤਾਂ ਕਿ ਇਸ ਸਮਾਜਿਕ ਬੁਰਾਈ ਨੂੰ ਖ਼ਤਮ ਕੀਤਾ ਜਾ ਸਕੇ ਅਤੇ ਪੰਜਾਬ ਦੀ ਜਵਾਨੀ ਨੂੰ ਸੰਭਾਲਿਆ ਜਾ ਸਕੇ। ਕਿਸੇ ਵਿਅਕਤੀ ਨੂੰ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਜਾਂ ਸ਼ੱਕੀ ਕਾਰਵਾਈ ਨਜ਼ਰ ਆਉਂਦੀ ਹੈ ਤਾਂ ਉਸ ਸਬੰਧੀ ਬਿਨਾਂ ਕਿਸੇ ਡਰ ਤੋਂ ਪੁਲਿਸ ਨੂੰ ਸੂਚਿਤ ਕਰ ਸਕਦਾ ਹੈ। ਜ਼ਿਲ੍ਹਾ ਪੁਲਿਸ ਹਮੇਸ਼ਾ ਹੀ ਜ਼ਿਲ੍ਹੇ ਦੇ ਲੋਕਾਂ ਨਾਲ ਖੜੀ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans