Menu

NCB ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ‘ਚ ਸਾੜੇ 30 ਹਜ਼ਾਰ ਕਿਲੋ ਨਸ਼ੀਲੇ ਪਦਾਰਥ

ਨਵੀਂ ਦਿੱਲੀ, 30 ਜੁਲਾਈ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਡਿਜੀਟਲ ਮੌਜੂਦਗੀ ਵਿੱਚ ਸ਼ਨੀਵਾਰ ਨੂੰ ਦੇਸ਼ ਭਰ ਵਿੱਚ ਚਾਰ ਥਾਵਾਂ ‘ਤੇ 30,000 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਅਮਿਤ ਸ਼ਾਹ ਸ਼ਨੀਵਾਰ ਨੂੰ ਚੰਡੀਗੜ੍ਹ ‘ਚ ਵੀਡੀਓ ਕਾਨਫਰੰਸ ਜ਼ਰੀਏ ਇਸ ਵਿਸ਼ੇਸ਼ ਪ੍ਰੋਗਰਾਮ ‘ਚ ਸ਼ਾਮਲ ਹੋਏ।

ਅਮਿਤ ਸ਼ਾਹ ਦੀ ਨਿਗਰਾਨੀ ਹੇਠ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ 4 ਥਾਵਾਂ ‘ਤੇ 30,000 ਕਿਲੋ ਤੋਂ ਵੱਧ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰੋਗਰਾਮ ਵਿੱਚ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਤਸਕਰੀ ਸਮਾਜ ਲਈ ਖਤਰਾ ਹੈ।

ਕਿਸੇ ਵੀ ਖੁਸ਼ਹਾਲ ਦੇਸ਼ ਨੂੰ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ ਟਾਲਰੈਂਸ ਹੋਣਾ ਚਾਹੀਦਾ ਹੈ। ਸਾਨੂੰ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾ ਕੇ ਨੌਜਵਾਨ ਪੀੜ੍ਹੀ ਨੂੰ ਬਚਾਉਣਾ ਹੋਵੇਗਾ। ਦਰਅਸਲ, ਐਨਸੀਬੀ ਨੇ 1 ਜੂਨ ਤੋਂ ਡਰੱਗ ਨਿਪਟਾਰੇ ਦੀ ਮੁਹਿੰਮ ਸ਼ੁਰੂ ਕੀਤੀ ਸੀ ਅਤੇ 29 ਜੁਲਾਈ ਤੱਕ 11 ਰਾਜਾਂ ਵਿੱਚ 51,217 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਦਾ ਨਿਬੇੜਾ ਕੀਤਾ ਜਾ ਚੁੱਕਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਮਨਾਉਣ ਦੇ ਸੱਦੇ ‘ਤੇ, NCB ਨੇ ਆਜ਼ਾਦੀ ਦੇ 75 ਸਾਲ ਦੇ ਮੌਕੇ ‘ਤੇ 75,000 ਕਿਲੋ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਦਾ ਸੰਕਲਪ ਕੀਤਾ ਹੈ।

ਸ਼ਨੀਵਾਰ ਨੂੰ 30,468.784 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਦੇ ਨਿਪਟਾਰੇ ਤੋਂ ਬਾਅਦ, ਕੁੱਲ ਮਾਤਰਾ ਲਗਭਗ 81,686 ਕਿਲੋਗ੍ਰਾਮ ਤੱਕ ਪਹੁੰਚ ਜਾਵੇਗੀ, ਜੋ ਕਿ ਐਨਸੀਬੀ ਦੇ ਟੀਚੇ ਤੋਂ ਵੱਧ ਜਾਵੇਗੀ।

ਨਸ਼ਾ ਮੁਕਤ ਭਾਰਤ ਦੀ ਲੜਾਈ ਵਿੱਚ ਇਹ ਇੱਕ ਵੱਡੀ ਪ੍ਰਾਪਤੀ ਹੋਵੇਗੀ। ਕਾਨਫਰੰਸ ਵਿੱਚ ਪਹਿਲੀ ਵਾਰ ਗ੍ਰਹਿ ਮੰਤਰੀ, ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ ਅਤੇ ਸਬੰਧਤ ਏਜੰਸੀਆਂ ਦੇ ਨੁਮਾਇੰਦੇ ਇੱਕ ਮੰਚ ’ਤੇ ਮੌਜੂਦ ਸਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans