Menu

ਸੰਗਰੂਰ ਵਿੱਚ ਸਰ੍ਹੋਂ ਦੇ ‘ਮਾਡਲ ਫਾਰਮ’ ਵਿਕਸਤ ਕਰਨ ਦੀ ਮੁਹਿੰਮ ਸ਼ੁਰੂ : ਜਤਿੰਦਰ ਜੋਰਵਾਲ

ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਵਿੱਚੋ ਕੱਢ ਕੇ ਸਰ੍ਹੋਂ ਦੀ ਖੇਤੀ ਵੱਲ ਉਤਸ਼ਾਹਿਤ ਕਰਨ ਲਈ ‘ ਕਿਸਾਨ ਮਿਲਣੀ’ ਦਾ ਆਯੋਜਨ

ਸੰਗਰੂਰ, 6 ਅਗਸਤ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਅਤੇ ਕਣਕ ਦੇ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢ ਕੇ ਸਰ੍ਹੋਂ ਸਮੇਤ ਹੋਰ ਫ਼ਸਲਾਂ ਦੀ ਪੈਦਾਵਾਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਆਰਥਿਕਤਾ ਵਿੱਚ ਵਧੇਰੇ ਮਜ਼ਬੂਤੀ ਆ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਰਾਇਸੀਲਾ ਫਾਊਂਡੇਸ਼ਨ ਅਤੇ ਦੀ ਸੋਲਵੈਂਟ ਐਕਸਟ੍ਰੈਕਟਰਜ਼ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਕਰਵਾਈ ‘ ਕਿਸਾਨ ਮਿਲਣੀ ‘ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਇਹ ਬਿਲਕੁਲ ਢੁਕਵਾਂ ਸਮਾਂ ਹੈ ਕਿ ਉਹ ਸਰ੍ਹੋਂ ਦੀ ਖੇਤੀ ਨੂੰ ਤਜਰਬੇ ਵਜੋਂ ਆਪਣਾ ਸਕਦੇ ਹਨ ਕਿਉਂਕਿ ਇਸ ਨਾਲ ਜਿੱਥੇ ਪਾਣੀ ਦੀ ਖਪਤ ਕਣਕ ਨਾਲੋ ਘੱਟ ਹੋਵੇਗੀ ਉਥੇ ਹੀ ਫ਼ਸਲ ਦਾ ਵਧੇਰੇ ਝਾੜ ਹੋਣ ਨਾਲ ਵੱਧ ਮੁਨਾਫ਼ਾ ਵੀ ਹੋਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਖੇ ਮਾਡਲ ਫਾਰਮ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਸਰ੍ਹੋਂ ਦੀ ਖੇਤੀ ਲਈ ਜਾਗਰੂਕ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਫਾਊਂਡੇਸ਼ਨ ਦੇ ਮੈਂਬਰ ਬਲਾਕ ਪੱਧਰ ਉੱਤੇ ਜਾ ਕੇ ਕਿਸਾਨਾਂ ਨੂੰ ਸਰ੍ਹੋਂ ਦੀ ਖੇਤੀ ਕਰਨ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣਗੇ ਤਾਂ ਜੋ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕਣਕ ਤੇ ਝੋਨੇ ਦੀ ਪੈਦਾਵਰ ਤੋਂ ਮੂੰਹ ਮੋੜ ਸਕਣ। ਕਿਸਾਨ ਮਿਲਣੀ ਦੌਰਾਨ ਰਾਇਸੀਲਾ ਫਾਊਂਡੇਸ਼ਨ ਦੇ ਚੇਅਰਮੈਨ ਡਾ. ਏ ਆਰ ਸ਼ਰਮਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮਕਸਦ ਕਿਸਾਨਾਂ ਨੂੰ ਸਰ੍ਹੋਂ ਦੀ ਖੇਤੀ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ‘ਦੀ ਸਾਲਵੈਂਟ ਐਕਸਟ੍ਰੈਕਟਰਜ਼ ਐਸੋਸੀਏਸ਼ਨ’ ਵੱਲੋਂ ਇਸ ਖੇਤਰ ਵਿੱਚ ਵਧੀਆ ਕੰਮ ਕੀਤਾ ਗਿਆ ਹੈ ਅਤੇ ਹੁਣ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਥੋਂ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਕੇ ‘ ਮਾਡਲ ਫਾਰਮ’ ਵਿਕਸਤ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਵੱਲੋੋਂ ਮਾਡਲ ਫਾਰਮ ਬਣਾਉਣ ਹਿਤ ਕਿਸਾਨਾਂ ਨੂੰ ਮੁਫ਼ਤ ਸਰ੍ਹੋਂ ਦੇ ਬੀਜ ਅਤੇ ਤਕਨੀਕੀ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਵੱਧ ਝਾੜ ਪ੍ਰਾਪਤ ਕਰਕੇ ਵਧੇਰੇ ਫਾਇਦਾ ਹਾਸਲ ਕੀਤਾ ਜਾ ਸਕੇ।
ਕਿਸਾਨ ਮਿਲਣੀ ਦੌਰਾਨ ਕੁਝ ਉਨ੍ਹਾਂ ਕਿਸਾਨਾਂ ਨੇ ਵੀ ਸੰਬੋਧਨ ਕੀਤਾ ਜਿਨ੍ਹਾਂ ਵੱਲੋਂ ਪਿਛਲੇ ਕੁਝ ਸਮੇਂ ਤੋਂ ਸਰ੍ਹੋਂ ਦੀ ਖੇਤੀ ਕਰਕੇ ਮੁਨਾਫ਼ਾ ਕਮਾਇਆ ਜਾ ਰਿਹਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਮੁੱਖ ਖੇਤੀਬਾੜੀ ਅਫ਼ਸਰ ਸਤਪਾਲ ਸਿੰਘ ਵੀ ਮੌਜੂਦ ਸਨ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans