Menu

ਵੈਟਨਰੀ ਯੂਨੀਵਰਸਿਟੀ ਨੇ ਜਲਜੀਵ ਤਕਨਾਲੋਜੀਆਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਸਿਖਲਾਈ ਕੋਰਸ

ਲੁਧਿਆਣਾ 10 ਅਗਸਤ – ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਫ਼ਿਸ਼ਰੀਜ਼ ਕਾਲਜ ਵੱਲੋਂ ਮਥੁਰਾ, ਉਤਰ ਪ੍ਰਦੇਸ਼ ਦੇ 20 ਮੱਛੀ ਅਤੇ ਝੀਂਗਾ ਪਾਲਕ ਕਿਸਾਨਾਂ ਦੀ ਮੰਗ ’ਤੇ ‘ਖਾਰੇ ਪਾਣੀ ਵਿਚ ਝੀਂਗਾ ਪਾਲਣ ਦਾ ਵਧੀਆ ਪ੍ਰਬੰਧਨ ਅਭਿਆਸ’ ਵਿਸ਼ੇ ’ਤੇ ਤਿੰਨ ਦਿਨਾਂ ਦੀ ਸਿਖਲਾਈ ਕਰਵਾਈ ਗਈ। ਡਾ. ਪ੍ਰਭਜੀਤ ਸਿੰਘ, ਕੋਰਸ ਸੰਯੋਜਕ ਨੇ ਕਿਹਾ ਕਿ ਖਾਰੇ ਪਾਣੀ ਤੋਂ ਪ੍ਰਭਾਵਿਤ ਜ਼ਮੀਨਾਂ ਵਿਚ ਝੀਂਗਾ ਦੀ ਖੇਤੀ ਨਾਲ ਪ੍ਰਦੇਸ਼ ਦੇ ਉਤਰ ਪੱਛਮੀ ਖੇਤਰ ਵਿਚ 100 ਤੋਂ 120 ਦਿਨ ਦੇ ਵਿਚ 3-5 ਲੱਖ ਪ੍ਰਤੀ ਏਕੜ ਦਾ ਮੁਨਾਫ਼ਾ ਮਿਲ ਰਿਹਾ ਹੈ।

ਯੂਨੀਵਰਸਿਟੀ ਤਾਜ਼ੇ ਅਤੇ ਖਾਰੇ ਪਾਣੀ ਦੇ ਸਰੋਤਾਂ ਦੀ ਵਰਤੋਂ ਨਾਲ ਵੱਖ-ਵੱਖ ਜਲਜੀਵ ਉਤਪਾਦਨ ਤਕਨੀਕਾਂ ਨੂੰ ਉਤਸਾਹਿਤ ਕਰ ਰਹੀ ਹੈ।ਡਾ. ਮੀਰਾ ਡੀ ਆਂਸਲ, ਡੀਨ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਅਜਿਹੀਆਂ ਗਤੀਵਿਧੀਆਂ ਨੂੰ ਵਧਾਉਣ ਲਈ ਭਾਈਵਾਲ ਧਿਰਾਂ ਲਈ ਜਾਗਰੂਕਤਾ ਅਤੇ ਸਮਰੱਥਾ ਉਸਾਰੀ ਪ੍ਰੋਗਰਾਮ ਨਿਯਮਿਤ ਤੌਰ ’ਤੇ ਕਰਵਾਏ ਜਾਂਦੇ ਹਨ।ਪੰਗਾਸ ਕੈਟਫਿਸ਼ ਫਾਰਮਿੰਗ ਅਤੇ ਪ੍ਰਾਸੈਸਿੰਗ ਸੰਬੰਧੀ ਖੇਤਰੀ ਖੋਜ ਅਤੇ ਸਿਖਲਾਈ ਕੇਂਦਰ, ਤਲਵਾੜਾ ਵਿਖੇ ਇਕ ਦਿਨ ਦਾ ਸਿਖਲਾਈ ਕੋਰਸ ਕਰਵਾਇਆ ਗਿਆ।ਕੋਰਸ ਦੇ ਸੰਯੋਜਕ, ਡਾ. ਐਸ ਐਨ ਦੱਤਾ ਨੇ ਦੱਸਿਆ ਕਿ 27 ਚਾਹਵਾਨ ਕਿਸਾਨਾਂ ਨੂੰ ਇਹ ਸਿਖਲਾਈ ਦਿੱਤੀ ਗਈ।ਇਸ ਮੱਛੀ ਦੇ ਪਾਲਣ ਵਿਚ ਆਮ ਮੱਛੀ ਪਾਲਣ ਨਾਲੋਂ ਤਿੰਨ ਗੁਣਾਂ ਵੱਧ ਉਤਪਾਦਨ ਅਤੇ ਮੁਨਾਫ਼ਾ ਮਿਲਦਾ ਹੈ।

27 ਕਿਸਾਨਾਂ ਦੇ ਹੀ ਇਕ ਹੋਰ ਸਮੂਹ ਨੂੰ ਕਾਲਜ ਵਿਖੇ ਪੰਜ ਦਿਨਾਂ ਦਾ ਕਾਰਪ ਮੱਛੀ ਪਾਲਣ ਸਿਖਲਾਈ ਕੋਰਸ ਕਰਵਾਇਆ ਗਿਆ।ਕੋਰਸ ਸੰਯੋਜਕ, ਡਾ. ਵਨੀਤ ਇੰਦਰ ਕੌਰ ਨੇ ਜਾਣਕਾਰੀ ਦਿੱਤੀ ਕਿ ਕਾਰਪਸ ਮੱਛੀਆਂ ਸਭ ਤੋਂ ਸੰਤੁਲਿਤ ਵਿਹਾਰ ਵਾਲੀਆਂ ਮੱਛੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਨਾਲ ਕਣਕ-ਝੋਨੇ ਦੇ ਫ਼ਸਲੀ ਰਿਵਾਇਤੀ ਚੱਕਰ ਤੋਂ ਵੱਧ ਆਮਦਨ ਪ੍ਰਾਪਤ ਹੋ ਸਕਦੀ ਹੈ।

ਡਾ. ਜਤਿੰਦਰਪਾਲ ਸਿੰਘ ਗਿੱਲ, ਨਿਰਦੇਸ਼ਕ ਖੋਜ ਅਤੇ ਡਾ. ਪਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਪਸਾਰ ਸਿੱਖਿਆ ਨੇ ਕਿਹਾ ਕਿ ਯੂਨੀਵਰਸਿਟੀ ਸਿੱਖਿਆਰਥੀਆਂ ਵਿਚ ਉਦਮੀ ਵਿਸ਼ਵਾਸ ਪੈਦਾ ਕਰਨ ਲਈ ਅਜਿਹੇ ਪ੍ਰੋਗਰਾਮਾਂ ਦੀ ਮਹੱਤਤਾ ਨੂੰ ਭਲੀ-ਭਾਂਤ ਸਮਝਦੀ ਹੈ।ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨੇ ਕਿਹਾ ਕਿ ਯੂਨੀਵਰਸਿਟੀ ‘ਪ੍ਰਯੋਗਸ਼ਾਲਾ ਤੋਂ ਖੇਤਰ ਤਕ’ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਆਪਣੀ ਗਤੀਵਿਧੀਆਂ ਕਰ ਰਹੀ ਹੈ ਅਤੇ ਨਵੀਨ ਤਕਨੀਕਾਂ ਨੂੰ ਅਪਨਾਉਣ ਵਿਚ ਕਿਸਾਨਾਂ ਨੂੰ ਸਹਿਯੋਗ ਦੇ ਰਹੀ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans