Menu

ਅਮਨ ਅਰੋੜਾ ਵੱਲੋਂ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤਾ ਹੋਰ ਵਧਾਉਣ ਦੇ ਨਿਰਦੇਸ਼

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਨਾਗਰਿਕ ਕੇਂਦਰਿਤ ਫਲੈਗਸ਼ਿਪ ਸਕੀਮਾਂ ਦੀ ਵੱਧ ਤੋਂ ਵੱਧ ਕਵਰੇਜ ਨੂੰ ਯਕੀਨੀ ਬਣਾਉਣ ਲਈ ਕਿਹਾ
ਚੰਡੀਗੜ੍ਹ, 11 ਅਗਸਤ – ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤੇ ਨੂੰ ਹੋਰ ਵਧਾਉਣ ਅਤੇ ਨਾਗਰਿਕ ਕੇਂਦਰਿਤ ਫਲੈਗਸ਼ਿਪ ਸਕੀਮਾਂ ਦੀ ਸੂਬੇ ਦੇ ਦੂਰ-ਦਰਾਜ ਦੇ ਇਲਾਕਿਆਂ ਤੱਕ ਵੱਧ ਤੋਂ ਵੱਧ ਕਵਰੇਜ ਨੂੰ ਯਕੀਨੀ ਬਣਾਉਣ ਲਈ ਸਕਾਰਾਤਮਕ ਰਵੱਈਏ ਨਾਲ ਅੱਗੇ ਵਧਣ ਦੇ ਨਿਰਦੇਸ਼ ਦਿੱਤੇ।
ਇੱਥੇ ਪੰਜਾਬ ਭਵਨ ਵਿਖੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਤਾਇਨਾਤ ਪੀ.ਆਰ.ਓਜ਼ ਅਤੇ ਏ.ਪੀ.ਆਰ.ਓਜ਼ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਅਹਿਮ ਫ਼ੈਸਲਿਆਂ ਦਾ ਵੱਧ ਤੋਂ ਵੱਧ ਪ੍ਰਚਾਰ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਲੋਕ ਸੰਪਰਕ ਵਿਭਾਗ ਜਨਤਾ ਅਤੇ ਸਰਕਾਰ ਦਰਮਿਆਨ ਇੱਕ ਕੜੀ ਦਾ ਕੰਮ ਕਰਦਾ ਹੈ, ਇਸ ਲਈ ਸਾਡਾ ਉਦੇਸ਼ ਵੱਖ-ਵੱਖ ਮੀਡੀਆ ਪਲੇਟਫਾਰਮਾਂ ਰਾਹੀਂ ਜ਼ਮੀਨੀ ਪੱਧਰ ‘ਤੇ ਵੱਧ ਤੋਂ ਵੱਧ ਲੋਕਾਂ ਨਾਲ ਜੁੜਨਾ ਹੋਣਾ ਚਾਹੀਦਾ ਹੈ।
ਸੂਚਨਾ ਦੇ ਪ੍ਰਸਾਰ ਲਈ ਸੋਸ਼ਲ ਮੀਡੀਆ ਦੀਆਂ ਅਥਾਹ ਸੰਭਾਵਨਾਵਾਂ ਨੂੰ ਵਰਤਣ ਲਈ ਆਖਦਿਆਂ ਅਮਨ ਅਰੋੜਾ ਨੇ ਕਿਹਾ ਕਿ ਲੋਕ ਸੰਪਰਕ ਵਿਭਾਗ ਕੋਲ ਸਾਰੀਆਂ ਲੋਕ ਭਲਾਈ ਅਤੇ ਫਲੈਗਸ਼ਿਪ ਸਕੀਮਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਕਦਮੀਆਂ ਅਤੇ ਯਤਨਾਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਦੀ ਪ੍ਰਗਤੀ ਤੋਂ ਜਾਣੂ ਕਰਵਾਉਂਦਿਆਂ ਭਰੋਸਾ ਦਿੱਤਾ ਕਿ ਸਰਕਾਰ ਦੇ ਐਲਾਨਾਂ, ਹੁਕਮਾਂ ਅਤੇ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਮੀਟਿੰਗ ਵਿੱਚ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀਮਤੀ ਸੋਨਾਲੀ ਗਿਰਿ, ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਅਤੇ ਵਧੀਕ ਡਾਇਰੈਕਟਰ  ਸੰਦੀਪ ਸਿੰਘ ਗੜ੍ਹਾ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39825 posts
  • 0 comments
  • 0 fans