Menu

 ਲੰਪੀ ਸਕਿਨ ਬਿਮਾਰੀ ਦੇ ਮੱਦੇਨਜ਼ਰ ਜਾਨਵਰਾਂ ਦੇ ਆਵਾਗਮਨ ਤੇ ਪਾਬੰਦੀ, ਮ੍ਰਿਤਕ ਜਾਨਵਰਾਂ ਨੂੰ ਦਬਾਉਣਾ ਕੀਤਾ ਲਾਜ਼ਮੀ   

ਫਾਜ਼ਿਲਕਾ 11 ਅਗਸਤ (ਰਿਤਿਸ਼) – ਰਾਜ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਦੇ ਮੱਦੇਨਜ਼ਰ ਡਾ ਹਿਮਾਂਸ਼ੂ ਅਗਰਵਾਲ ਆਈ ਏ ਐਸ ਡਿਪਟੀ ਕਮਿਸ਼ਨਰ ਕਮ ਜ਼ਿਲਾ ਮੈਜਿਸਟ੍ਰੇਟ ਫਾਜ਼ਿਲਕਾ ਵੱਲੋਂ  ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ  ਪਸ਼ੂਆਂ ਦੇ ਆਵਾਗਮਨ (ਵੇਚਣ, ਖ਼ਰੀਦਣ, ਮੰਡੀਕਰਨ ਅਤੇ ਟਰਾਂਸਪੋਰਟ) ਤੇ ਪੂਰਨ ਤੌਰ ਤੇ ਰੋਕ ਲਗਾ ਦਿੱਤੀ ਹੈ  । ਹੁਕਮਾਂ ਅਨੁਸਾਰ ਲੰਪੀ ਸਕਿਨ ਰੋਗ ਕਾਰਨ ਪਸ਼ੂ ਦੀ ਮੌਤ ਹੋ ਜਾਣ ਤੇ ਉਸ  ਨੂੰ ਵਿਭਾਗੀ ਹਦਾਇਤਾਂ ਅਨੁਸਾਰ ਦਬਾਉਣਾ ਲਾਜ਼ਮੀ ਕੀਤਾ ਗਿਆ ਹੈ । ਹੁਕਮਾਂ ਅਨੁਸਾਰ ਲੰਪੀ ਸਕਿਨ ਬਿਮਾਰੀ ਕਾਰਨ ਪਸ਼ੂ ਦੀ ਮੌਤ ਹੋ ਜਾਣ ਤੇ ਉਸਨੂੰ ਅੱਠ ਗੁਣਾ ਸੱਤ ਗੁਣਾ ਛੇ ਫੁੱਟ ਦਾ ਟੋਆ ਪੁੱਟ ਕੇ ਦਬਾਇਆ ਜਾਣਾ ਯਕੀਨੀ ਬਣਾਇਆ ਜਾਵੇ । ਇਸੇ ਤਰ੍ਹਾਂ ਮ੍ਰਿਤਕ ਪਸ਼ੂਆਂ ਨੂੰ ਉਨ੍ਹਾਂ ਦੇ ਮਾਲਕਾਂ ਵੱਲੋਂ ਨਹਿਰਾਂ ਵਿਚ ਜਾਂ ਸੜਕਾਂ ਆਦਿ ਕਿਨਾਰੇ ਨਾ ਸੁੱਟਣ ਦੀ ਸਖ਼ਤ ਹਦਾਇਤ ਕੀਤੀ ਗਈ ਹੈ ।  ਹੁਕਮਾਂ ਅਨੁਸਾਰ ਜੋ ਕੋਈ ਵੀ ਮਿਰਤਕ ਪਸ਼ੂਆਂ ਨੂੰ  ਵਿਭਾਗੀ ਹਦਾਇਤਾਂ ਅਨੁਸਾਰ ਟੋਆ ਪੁੱਟ ਕੇ ਦਬਾਏਗਾ ਨਹੀਂ ਅਤੇ ਮ੍ਰਿਤਕ ਜਾਨਵਰ ਨਹਿਰਾਂ ਜਾਂ ਸੜਕਾਂ ਕਿਨਾਰੇ ਸੁੱਟੇਗਾ ਤਾਂ ਉਨ੍ਹਾਂ ਖਿਲਾਫ਼  ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ  ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans