Menu

ਸੰਗਰੂਰ : ਲੋਕਾਂ ਵਿੱਚ ਸੁਰੱਖਿਆ ਤੇ ਅਮਨ ਕਾਨੂੰਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਤੇ ਬੀ.ਐਸ.ਐਫ਼ ਦੇ ਜਵਾਨਾਂ ਵੱਲੋਂ ਫਲੈਗ ਮਾਰਚ

ਸੰਗਰੂਰ, 11 ਅਗਸਤ – ਅੱਜ ਰੱਖੜੀ ਦੇ ਤਿਓਹਾਰ ਅਤੇ 15 ਅਗਸਤ ਨੂੰ ਮਨਾਏ ਜਾਣ ਵਾਲੇ ਦੇਸ਼ ਦੇ ਆਜ਼ਾਦੀ ਜਸ਼ਨਾਂ ਦੇ ਸਬੰਧ ਵਿੱਚ ਜ਼ਿਲਾ ਪੁਲਿਸ ਵੱਲੋਂ ਪੈਰਾ ਮਿਲਟਰੀ ਦੇ ਜਵਾਨਾਂ ਸਮੇਤ ਅੱਜ ਸੰਗਰੂਰ ਸ਼ਹਿਰ ਵਿੱਚ ਫਲੈਗ ਮਾਰਚ ਕਰਕੇ ਲੋਕਾਂ ਵਿੱਚ ਸੁਰੱਖਿਆ ਤੇ ਅਮਨ ਕਾਨੂੰਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਕੀਤੀ।
ਇਸ ਮੌਕੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲਾ ਪੁਲਿਸ ਵੱਲੋਂ ਸੰਗਰੂਰ ਤੋਂ ਇਲਾਵਾ ਵੱਖ ਵੱਖ ਸਬ ਡਵੀਜ਼ਨਾਂ ਵਿੱਚ ਵੀ ਬਾਰਡਰ ਸਕਿਓਰਟੀ ਫੋਰਸ ਦੇ ਜਵਾਨਾਂ ਸਮੇਤ ਫਲੈਗ ਮਾਰਚ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲੇ ਵਿੱਚ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਤੇ ਹੋਰ ਜਨਤਕ ਸਥਾਨਾਂ ’ਤੇ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ । ਐਸ.ਐਸ.ਪੀ ਨੇ ਕਿਹਾ ਕਿ ਬਜ਼ਾਰਾਂ ਵਿੱਚ ਫਲੈਗ ਮਾਰਚ ਦਾ ਮਕਸਦ ਲੋਕਾਂ ਵਿੱਚ ਇਸ ਗੱਲ ਦੀ ਵੀ ਭਾਵਨਾ ਪੈਦਾ ਕਰਨਾ ਹੈ ਕਿ ਪੁਲਿਸ ਤੇ ਸੁਰੱਖਿਆ ਬਲ ਉਨਾਂ ਦੀ ਹਿਫਾਜ਼ਤ ਲਈ ਪੂਰੀ ਤਰਾਂ ਮੁਸਤੈਦ ਹਨ ਅਤੇ ਲੋਕਾਂ ਦਾ ਵੀ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਆਪਣੇ ਆਲੇ ਦੁਆਲੇ ਪੂਰੀ ਚੌਕਸੀ ਵਰਤਣ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਜ਼ਿਲੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਹਿੰਮਤ ਨਾ ਕਰ ਸਕੇ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans