ਫ਼ਿਰੋਜ਼ਪੁਰ 23 ਅਗਸਤ ( ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) – ਸੀਮਾ ਸੁਰੱਖਿਆ ਬਲ (ਬੀਐਸਐਫ) ਵੱਲੋਂ ਫਿਰੋਜ਼ਪੁਰ ਵਿੱਚ ਭਾਰਤ-ਪਾਕਿ ਸਰਹੱਦ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਜਾਣ ਦਾ ਸਮਾਚਾਰ ਹੈ।
ਸੂਤਰਾਂ ਤੋਂ ਜਾਣਕਾਰੀ ਮੁਤਾਬਿਕ, ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਇੱਕ ਗਸ਼ਤ ਦੌਰਾਨ ਇਹ ਅਸਲਾ ਬਰਾਮਦ ਕੀਤਾ ਹੈ।
ਬੀਐਸਐਫ਼ ਨੂੰ ਸ਼ੱਕ ਹੈ ਕਿ, ਇਹ ਹਥਿਆਰ ਪਾਕਿਸਤਾਨ ਤੋਂ ਭਾਰਤ ਭੇਜੇ ਗਏ ਹਨ।
ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਤੜਕੇ ਫਿਰੋਜ਼ਪੁਰ ਸੈਕਟਰ ਤੋਂ ਬੀਐਸਐਫ ਜਵਾਨਾਂ ਵੱਲੋਂ ਛੇ ਮੈਗਜ਼ੀਨਾਂ ਸਮੇਤ ਤਿੰਨ ਏਕੇ ਸੀਰੀਜ਼ ਦੀਆਂ ਰਾਈਫਲਾਂ, ਚਾਰ ਮੈਗਜ਼ੀਨਾਂ ਵਾਲੀਆਂ 2 ਐਮ3 ਸਬ- ਮਸ਼ੀਨਗੰਨਾਂ ਅਤੇ ਦੋ ਪਿਸਤੌਲਾਂ ਸਮੇਤ ਦੋ ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ ਹਨ।