Menu

ਸੁਖਬੀਰ ਸਿੰਘ ਬਾਦਲ ਨੇ ਹੋਮੀ ਭਾਭਾ ਕੈਂਸਰ ਇੰਸਟੀਚਿਊਟ ਦੇਸ਼ ਨੂੰ ਸਮਰਪਿਤ ਕਰਨ ’ਤੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਚੰਡੀਗੜ੍ਹ, 24 ਅਗਸਤ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਮੁਹਾਲੀ ਦੇਸ਼ ਨੂੰ ਸਮਰਪਿਤ ਕਰਨ ’ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਮੰਗ ਕੀਤੀ ਕਿ ਪੰਜਾਬ ਦੇ ਲੋਕਾਂ ਨੂੰ ਕੈਂਸਰ ਖਿਲਾਫ ਲੜਾਈ ਵਿਚ ਸਸਤਾ ਤੇ ਮਿਆਰੀ ਇਲਾਜ ਪ੍ਰਦਾਨ ਕਰਨ ਵਾਸਤੇ ਮਾਝਾ ਤੇ ਦੋਆਬਾ ਖੇਤਰ ਵਿਚ ਇੰਸਟੀਚਿਊਟ ਦੇ ਸਬ ਸੈਂਟਰ ਖੋਲ੍ਹੇ ਜਾਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ 300 ਬੈਡਾਂ ਦਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਮੁਹਾਲੀ ਜੋ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਟਾਟਾ ਮੈਮੋਰੀਅਲ ਸੈਂਟਰ ਯਾਨੀ ਟੀ ਐਮ ਸੀ ਦਾ 2012 ਵਿਚ ਦੌਰਾ ਕਰਨ ਤੋਂ ਬਾਅਦ ਸ਼ੁਰੂ ਕੀਤਾ ਗਿਆ ਸੀ, ਅੱਜ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਟੀ ਐਮ ਸੀ ਬੋਰਡ ਵੱਲੋਂ ਮੁੰਬਈ ਤੋਂ ਬਾਹਰ ਪ੍ਰਵਾਨਤ ਕੀਤਾ ਗਿਆ ਇਹ ਪਹਿਲਾ ਅਜਿਹਾ ਇੰਸਟੀਚਿਊਟ ਹੈ ਜਿਸ ਲਈ 2013 ਵਿਚ ਕੰਮ ਸ਼ੁਰੂ ਹੋ ਗਿਆ ਸੀ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਇੰਸਟੀਚਿਊਟ ਵਾਸਤੇ 50 ਏਕੜ ਥਾਂ ਦਿੱਤੀ ਸੀ ਤੇ ਇਹ ਇੰਸਟੀਚਿਊਟ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਸਹੂਲਤ ਦੇਣ ਲਈ ਸ਼ੁਰੂ ਕੀਤੇ ਮੈਡੀਸਿਟੀ ਪ੍ਰਾਜੈਕਟ ਦਾ ਹਿੱਸਾ ਹੈ।

ਸੁਖਬੀਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਕੈਂਸਰ ਖਿਲਾਫ ਲੜਾਈ ਵਿਚ ਮਿਆਰੀ ਇਲਾਜ ਸਸਤੇ ਭਾਅ ਹੋ ਸਕੇਗਾ। ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਸੂਬੇ ਵਿਚ ਕੈਂਸਰ ਦੇ ਇਲਾਜ ਨੂੰ ਵਿਆਪਕ ਕਰਨ ਲਈ ਜਲੰਧਰ ਤੇ ਅੰਮ੍ਰਿਤਸਰ ਵਿਚ ਇੰਸਟੀਚਿਊਟ ਦੇ ਦੋ ਸਬ ਸੈਂਟਰ ਖੋਲ੍ਹੇ ਜਾਣ। ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਫਿਰੋਜ਼ਪੁਰ ਵਿਚ ਪੀ ਜੀ ਆਈ ਸੈਟੇਲਾਈਟ ਸੈਂਟਰ ਦੀ ਉਸਾਰੀ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ।

ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ 10 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਸਿਹਤ ਖੇਤਰ ਨੂੰ ਤਰਜੀਹ ਦਿੱਤੀ ਸੀ। ਉਹਨਾਂ ਕਿਹਾ ਕਿ ਸੰਗਰੂਰ ਵਿਖੇ ਪੀ ਜੀ ਆਈ ਐਮ ਈ ਆਰ ਚੰਡੀਗੜ੍ਹ ਦਾ ਸੈਟੇਲਾਈਟ ਸੈਂਟਰ ਅਤੇ ਬਠਿੰਡਾ ਵਿਖੇ ਬਾਬਾ ਫਰੀਦ ਹੈਲਥ ਸਾਇੰਸਿਜ਼ ਯੂਨੀਸਿਟੀ ਤੋਂ ਮਾਨਤਾ ਪ੍ਰਾਪਤ ਐਡਵਾਂਸਡ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਵੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਕੀਤੀ ਸੀ। ਇਸੇ ਤਰੀਕੇ ਪੀ ਆਈ ਐਮ ਐਸ ਜਲੰਧਰ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੀ ਸਥਾਪਨਾ ਵੀ ਇਸੇ ਸਰਕਾਰ ਨੇ ਕੀਤੀ ਸੀ। ਉਹਨਾਂ ਕਿਹਾ ਕਿ ਜਲੰਧਰ ਅਤੇ ਅੰਮ੍ਰਿਤਸਰ ਵਿਚ ਕੈਂਸਰ ਦੇ ਇਲਾਜ ਲਈ ਦੋ ਸਬ ਸੈਂਟਰ ਬਣਾਉਣ ਨਾਲ ਇਸ ਮਾਰੂ ਰੋਗ ਖਿਲਾਫ ਲੜਾਈ ਵਿਚ ਹੋਰ ਮਦਦ ਮਿਲੇਗੀ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans