Menu

ਦਿੱਲੀ ਦੇ ਸਰਕਾਰੀ ਸਕੂਲ ‘ਚ ਚਲਦੀ ਕਲਾਸ ‘ਚ ਡਿੱਗਿਆ ਪੱਖਾ, ਦੋ ਵਿਦਿਆਰਥਣਾਂ ਜ਼ਖਮੀ, ਅਸਟੇਟ ਅਫਸਰ ਬਰਖਾਸਤ

ਨਵੀਂ ਦਿੱਲੀ, 31 ਅਗਸਤ – ਦਿੱਲੀ ਦੇ ਨੰਗਲੋਈ ਇਲਾਕੇ ਦੇ ਇੱਕ ਸਰਕਾਰੀ ਸਕੂਲ ਦੇ ਕਲਾਸ ਰੂਮ ਵਿੱਚ ਛੱਤ ਦਾ ਪੱਖਾ ਡਿੱਗਣ ਕਾਰਨ ਦੋ ਵਿਦਿਆਰਥਣਾਂ ਜ਼ਖ਼ਮੀ ਹੋ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਅਨੁਸਾਰ ਜ਼ਖ਼ਮੀ ਵਿਦਿਆਰਥਣਾਂ ਨੂੰ ਨੰਗਲੋਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਇੱਕ ਵਿਦਿਆਰਥਣ ਨੇ ਦੱਸਿਆ ਕਿ ਛੱਤ ਵਿੱਚ ਨਮੀ ਸੀ ਅਤੇ ਇਹ ਟਪਕ ਰਹੀ ਸੀ ਜਿਸ ਕਾਰਨ ਛੱਤ ਵਿੱਚ ਦਰਾਰ ਪੈ ਗਈ ਅਤੇ ਪੱਖਾ ਡਿੱਗ ਗਿਆ। ਉਸ ਸਮੇਂ ਕਲਾਸਾਂ ਚੱਲ ਰਹੀਆਂ ਸਨ।

ਪੁਲਿਸ ਦੇ ਅਨੁਸਾਰ ਉਨ੍ਹਾਂ ਨੂੰ ਨੰਗਲੋਈ ਦੇ ਸੋਨੀਆ ਹਸਪਤਾਲ ਤੋਂ ਸ਼ਨੀਵਾਰ ਨੂੰ ਦੋ ਪੀਸੀਆਰ ਕਾਲਾਂ ਆਈਆਂ, ਜਿਸ ਵਿਚ ਨਸਰੀਨ (14) ਅਤੇ ਅੰਜਲੀ (15) ਨਾਮਕ ਦੋ ਲੜਕੀਆਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ। ਦੋਵੇਂ ਲੜਕੀਆਂ ਪ੍ਰੇਮ ਨਗਰ ਦੀਆਂ ਰਹਿਣ ਵਾਲੀਆਂ ਹਨ।

ਪੁਲਿਸ ਨੇ ਇਸ ਸਬੰਧੀ ਥਾਣਾ ਨੰਗਲੋਈ ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀ ਵਿਦਿਆਰਥਣਾਂ ‘ਚੋਂ ਇਕ ਅੰਜਲੀ ਦੀ ਮਾਂ ਨੇ ਦੱਸਿਆ ਕਿ ਸਕੂਲ ਪ੍ਰਸ਼ਾਸਨ ਉਸ ਦੇ ਇਲਾਜ ਦਾ ਖਰਚਾ ਚੁੱਕ ਰਿਹਾ ਹੈ ਅਤੇ ਡਾਕਟਰਾਂ ਮੁਤਾਬਕ ਉਹ ਲਗਭਗ ਠੀਕ ਹੋ ਚੁੱਕੀ ਹੈ।

ਅਸਟੇਟ ਅਫਸਰ ਬਰਖਾਸਤ

ਇਸ ਦੇ ਨਾਲ ਹੀ, ਦਿੱਲੀ ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਮਾਮਲੇ ਵਿੱਚ ਸਕੂਲ ਦੇ ਅਸਟੇਟ ਅਧਿਕਾਰੀ ਨੂੰ ਬਰਖਾਸਤ ਕਰ ਦਿੱਤਾ ਹੈ। ਇੱਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ, “ਉਕਤ ਸਕੂਲ ਦੇ ਅਸਟੇਟ ਅਫਸਰ ਨੂੰ ਬਰਖਾਸਤ ਕਰਨ ਸਮੇਤ ਢੁਕਵੀਂ ਕਾਰਵਾਈ ਕੀਤੀ ਗਈ ਹੈ।” ਲਾਪਰਵਾਹੀ ਸਬੰਧੀ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans