Menu

ਸੰਗਰੂਰ : ਐਮ ਪੀ ਸਿਮਰਨਜੀਤ ਸਿੰਘ ਮਾਨ ਵੱਲੋਂ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਲੋਕ ਸਭਾ ਹਲਕਾ ਸੰਗਰੂਰ ’ਚ ਚੱਲ ਰਹੇ ਵਿਕਾਸ ਕਾਰਜਾਂ ’ਤੇ ਤਸੱਲੀ ਪ੍ਰਗਟਾਈ
ਡਿਪਟੀ ਕਮਿਸ਼ਨਰ ਨੇ ਰਾਜ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਬਾਰੇ ਕਰਵਾਇਆ ਜਾਣੂ

ਸੰਗਰੂਰ, 31 ਅਗਸਤ – ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲਾ ਡਿਵੈਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਲੋਕ ਸਭਾ ਸੰਗਰੂਰ ਸਿਮਰਨਜੀਤ ਸਿੰਘ ਮਾਨ ਨੇ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨਾਂ ਨੇ ਕਿਹਾ ਕਿ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਮੇਂ-ਸਮੇਂ ’ਤੇ ਪ੍ਰਾਪਤ ਹੋਣ ਵਾਲੀ ਰਾਸ਼ੀ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਮੈਂਬਰ ਲੋਕ ਸਭਾ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਣ ਉਪਰੰਤ ਲੋਕ ਸਭਾ ਹਲਕਾ ਸੰਗਰੂਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੀ ਹਾਜ਼ਰ ਸਨ।
ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੰੂ ਕੇਂਦਰ ਪ੍ਰਯੋਜਿਤ ਯੋਜਨਾਵਾਂ ਤਹਿਤ ਜ਼ਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣ ਲਈ ਨਿਰਦੇਸ਼ ਜਾਰੀ ਕੀਤੇ ਜਿਸ ਤਹਿਤ ਸ. ਮਾਨ ਨੇ ਪੀ.ਡਬਲਿਊ.ਡੀ, ਸੈਂਟਰਲ ਵਰਕਸ ਡਵੀਜ਼ਨ ਸੰਗਰੂਰ, ਪੰਜਾਬ ਮੰਡੀ ਬੋਰਡ ਦੀ ਯੋਜਨਾ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਜਲ ਸਪਲਾਈ ਤੇ ਸੈਨੀਟੇਸ਼ਨ, ਭੂਮੀ ਰੱਖਿਆ ਵਿਭਾਗ, ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ, ਖੇਤੀਬਾੜੀ, ਜ਼ਿਲਾ ਸਿੱਖਿਆ ਵਿਭਾਗ (ਐਲੀਮੈਂਟਰੀ) ਅਤੇ (ਸੈਕੰਡਰੀ), ਮਗਨਰੇਗਾ, ਆਜੀਵਿਕਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਜ਼ਿਲਾ ਭਲਾਈ ਵਿਭਾਗ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਸਿਹਤ ਵਿਭਾਗ, ਆਰ. ਸੇਟੀ ਸਕੀਮ ਅਤੇ ਬਾਗਬਾਨੀ ਸਮੇਤ ਕੇਂਦਰ ਸਰਕਾਰ ਦੀਆਂ ਹੋਰ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪੰਜਾਬ ਸਰਕਾਰ ਦੇ ਫਲੈਗਸ਼ਿਪ ਪੋ੍ਰਗਰਾਮਾਂ ਨੂੰ ਜ਼ਿਲੇ ਵਿੱਚ ਲੋਕਾਂ ਦੀ ਸਹੂਲਤ ਲਈ ਸਫ਼ਲਤਾ ਨਾਲ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲਤੀਫ਼ ਅਹਿਮਦ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਦਿੜਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਭਵਾਨੀਗੜ ਵਨੀਤ ਕੁਮਾਰ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਨਿਤੇਸ਼ ਕੁਮਾਰ ਜੈਨ, ਵਣ ਮੰਡਲ ਅਫ਼ਸਰ ਮੋਨਿਕਾ ਯਾਦਵ, ਜ਼ਿਲਾ ਮਾਲ ਅਫ਼ਸਰ ਗਗਨਦੀਪ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਉਪ ਅਰਥ ਤੇ ਅੰਕੜਾ ਸਲਾਹਕਾਰ ਪਰਮਜੀਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans