Menu

ਫਿਰੋਜ਼ਪੁਰ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਇੰਡੀਆ ਬੁੱਕ ਆਫ ਰਿਕਾਰਡ ਵਿੱਚ ਦਰਜ ਕਰਵਾਇਆ ਨਾਂ

ਫਿਰੋਜਪੁਰ 3 ਸਤੰਬਰ ( ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ ) – ਦਾਸ ਐਂਡ ਬ੍ਰਾਉਨ ਵਰਲਡ ਸਕੂਲ ਫਿਰੋਜ਼ਪੁਰ ਦੀ ਵਿਦਿਆਰਥਣ ਤਨਵੀਰ ਕੌਰ ਪੁੱਤਰੀ ਸਰਬਜੀਤ ਸਿੰਘ ਪਿੰਡ ਨੂਰਪੁਰ ਸੇਠਾਂ ਨੇ ਆਪਣੀ ਸਖ਼ਤ ਮਿਹਨਤ ਸਦਕਾ ਆਪਣਾ ਨਾਮ ਇੰਡੀਆ ਬੁੱਕ ਆਫ ਰਿਕਾਰਡ ਵਿੱਚ ਨਾਮ ਦਰਜ ਕਰਵਾ ਕ ਆਪਣੇ ਮਾਪਿਆਂ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ। ਸੱਤਵੀਂ ਜਮਾਤ ਦੀ ਵਿਦਿਆਰਥਣ ਤਨਵੀਰ ਕੌਰ ਨੇ ਸਿਰਫ ਇਕ ਮਿੰਟ ਵਿੱਚ 60 ਦੇਸ਼ਾਂ ਦੀ ਕਰੰਸੀ ਦਾ ਨਾਮ ਦੱਸ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਤਨਵੀਰ ਕੌਰ ਦੇ ਪਿਤਾ ਸਰਬਜੀਤ ਸਿੰਘ ਤੇ ਮਾਤਾ ਹਰਵਿੰਦਰ ਕੌਰ ਨੇ ਦਸਿਆ ਕਿ ਉਹਨਾਂ ਦੀ ਧੀ ਬਚਪਨ ਤੋਂ ਹੀ ਬਹੁਤ ਹੁਸ਼ਿਆਰ ਤੇ ਹੋਣਹਾਰ ਹੈ। ਦੱਸਣਯੋਗ ਹੈ ਕਿ ਇੰਡੀਆ ਬੁੱਕ ਆਫ ਰਿਕਾਰਡ ਦੇ ਆਨ ਲਾਈਨ ਮੁਕਾਬਲੇ ਵਾਸਤੇ ਤਨਵੀਰ ਕੌਰ ਦੇ ਮਾਪਿਆਂ ਕਰੀਬ 15 ਦਿਨ ਪਹਿਲਾਂ ਅਪਲਾਈ ਕੀਤਾ ਸੀ ਤਾਂ ਤਨਵੀਰ ਕੋਰ ਨੇ ਮਹਿਜ 45 ਸੈਕਿੰਡ ਵਿੱਚ 60 ਮੁਲਕਾਂ ਦੀ ਕਰੰਸੀ ਦਾ ਨਾਮ ਦੱਸ ਦਿੱਤਾ ਸੀ, ਪਰ ਇੰਡੀਆ ਬੁੱਕ ਆਫ ਰਿਕਾਰਡ ਦੇ ਅਧਿਕਾਰੀਆਂ ਦੇ ਨਿਰਦੇਸ਼ ਤੇ ਤਨਵੀਰ ਕੌਰ ਨੂੰ ਇਹ ਸਭ ਇਕ ਮਿੰਟ ਵਿਚ ਦੱਸਣ ਲਈ ਕਿਹਾ। ਇਸ ਆਨਲਾਈਨ ਵੀਡੀਓ ਮੁਕਾਬਲੇ ਵਿਚ ਬੱਚੇ ਦੀਆਂ ਅੱਖਾਂ ਤੇ ਪੱਟੀ ਬੰਨ੍ਹ ਕੇ (ਤਾਂ ਕਿ ਬੱਚੇ ਕਿਧਰੇ ਪੜ੍ਹ ਕੇ ਮੁਕਾਬਲਾ ਨਾ ਕਰੇ ) ਹਿੱਸਾ ਲਿਆ।  ਇਸ ਸਬੰਧੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਤਨਵੀਰ ਕੌਰ ਨੂੰ ਇੰਡੀਆ ਬੁੱਕ ਆਫ ਰਿਕਾਰਡ ਵੱਲੋਂ ਸਨਮਾਨ ਪੱਤਰ,  ਮੈਡਲ, ਆਈਕਾਰਡ,  ਪੈਨ , ਬੈਚ ਅਤੇ ਸਰਟੀਫਿਕੇਟ ਦੇ ਕੇ ਸ਼ੁਭ ਇਛਾਵਾਂ ਦਿੱਤੀਆਂ ਅਤੇ ਤਨਵੀਰ ਕੌਰ  ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਰਬਜੀਤ ਸਿੰਘ,   ਹਰਵਿੰਦਰ ਕੌਰ ਅਤੇ ਹਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ।

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

EVM ਲੈ ਕੇ ਜਾ ਰਿਹਾ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39836 posts
  • 0 comments
  • 0 fans