Menu

ਪੰਜਾਬ ਫਿਲਮ ਅਤੇ ਮਨੋਰੰਜਨ ਸਿਟੀ ਸਥਾਪਤ ਕਰੇਗਾ: ਅਮਨ ਅਰੋੜਾ

ਭਗਵੰਤ ਮਾਨ ਸਰਕਾਰ ਉੱਤਰੀ ਭਾਰਤ ਦੀ ਪਹਿਲੀ ਫਿਲਮ ਸਿਟੀ ਬਣਾਉਣ ਵੱਲ ਦੇ ਰਹੀ ਤਵੱਜੋ
• ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਦੀ ਅਗਵਾਈ  ਹੇਠ ਵਫ਼ਦ ਨੇ ਰਾਮੋਜੀ ਫਿਲਮ ਸਿਟੀ ਅਤੇ ਅੰਨਪੂਰਨਾ ਸਟੂਡੀਓਜ਼ ਦਾ ਕੀਤਾ ਦੌਰਾ
ਚੰਡੀਗੜ੍ਹ, 6 ਸਤੰਬਰ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੌਮੀ ਤੇ ਕੌਮਾਂਤਰੀ ਫਿਲਮ ਅਤੇ ਸੰਗੀਤ ਜਗਤ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਉੱਤਰੀ ਭਾਰਤ ਦੀ ਪਹਿਲੀ ਅਤੇ ਵਿਲੱਖਣ ਫਿਲਮ ਤੇ ਮਨੋਰੰਜਨ ਸਿਟੀ ਸਥਾਪਤ ਕਰਨ ਵੱਲ ਤਵੱਜੋ ਦੇ ਰਹੀ ਹੈ, ਜਿਸ ਨਾਲ ਪੰਜਾਬੀ ਫਿਲਮ ਅਤੇ ਸੰਗੀਤ ਜਗਤ ਨੂੰ ਦੇਸ਼-ਵਿਦੇਸ਼ ਵਿੱਚ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਮੰਚ ਮਿਲੇਗਾ।
ਸੂਬੇ ਵਿੱਚ ਫਿਲਮ ਸਿਟੀ ਦੀ ਸਥਾਪਨਾ ਲਈ ਬੁਨਿਆਦੀ ਢਾਂਚੇ, ਸੰਕਲਪ ਅਤੇ ਹੋਰ ਲੋੜਾਂ ਦਾ ਵਿਸਥਾਰ ਨਾਲ ਅਧਿਐਨ ਕਰਨ ਲਈ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਇੱਕ ਵਫ਼ਦ ਸਮੇਤ ਰਾਮੋਜੀ ਫਿਲਮ ਸਿਟੀ ਅਤੇ ਅੰਨਪੂਰਨਾ ਸਟੂਡੀਓਜ਼, ਹੈਦਰਾਬਾਦ ਦਾ ਦੌਰਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮਨੋਰੰਜਨ ਉਦਯੋਗ ਲਈ ਢੁਕਵੇਂ ਸਥਾਨ ‘ਤੇ ਅਤਿ-ਆਧੁਨਿਕ ਫਿਲਮ ਅਤੇ ਮਨੋਰੰਜਨ ਸਿਟੀ ਦੀ ਸਥਾਪਨਾ ਕਰਨ ਵੱਲ ਸੇਧਤ ਹੈ। 
ਕੈਬਨਿਟ ਮੰਤਰੀ ਨੇ ਕਿਹਾ ਕਿ ਆਪਣੇ ਨਿਆਰੇਪਣ ਕਾਰਨ ਪੰਜਾਬ ਹਮੇਸ਼ਾ ਹੀ ਫਿਲਮ ਸਨਅਤ ਲਈ ਖਿੱਚ ਦਾ ਕੇਂਦਰ ਰਿਹਾ ਹੈ ਪਰ ਇੱਥੇ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਸਾਜ਼ੋ-ਸਾਮਾਨ ਦੀ ਘਾਟ ਹਮੇਸ਼ਾ ਰੜਕਦੀ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕੁਦਰਤੀ ਸੁੰਦਰਤਾ, ਚਾਰ ਰੁੱਤਾਂ ਅਤੇ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਸੇ ਲਈ ਜਾਣੇ ਜਾਂਦੇ ਪੰਜਾਬ ਵਿੱਚ ਕੈਮਰੇ ਦੀਆਂ ਲੋੜਾਂ ਪੂਰਾ ਕਰਨ ਦੀ ਅਥਾਹ ਸਮਰੱਥਾ ਹੈ।
ਹੈਦਰਾਬਾਦ ਦੇ ਮਨੋਰੰਜਨ ਮਾਹਿਰਾਂ ਦੇ ਫੀਡਬੈਕ ਸਾਂਝੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚਲੇ ਦੋ ਕੌਮਾਂਤਰੀ ਹਵਾਈ ਅੱਡਿਆਂ, ਸੂਬੇ ਦੇ ਹਰ ਪਿੰਡ ਤੱਕ ਪਹੁੰਚ ਰੱਖਣ ਵਾਲੇ ਭਾਰਤ ਦੇ ਸਭ ਤੋਂ ਵਧੀਆ ਸੜਕੀ ਸੰਪਰਕ, ਰੇਲ ਸੰਪਰਕ ਅਤੇ ਆਧੁਨਿਕ ਜੀਵਨ ਸ਼ੈਲੀ ਹਾਲੀਵੁੱਡ, ਬਾਲੀਵੁੱਡ, ਪਾਲੀਵੁੱਡ ਅਤੇ ਟਾਲੀਵੁੱਡ ਨੂੰ ਸੂਬੇ ਵੱਲ ਖਿੱਚਣ ਲਈ ਅਹਿਮ ਹਥਿਆਰ ਹਨ।
ਵਫ਼ਦ ਨੇ ਆਪਣੇ ਇੱਕ ਰੋਜ਼ਾ ਅਧਿਐਨ ਦੌਰੇ ਦੌਰਾਨ ਦੱਖਣ ਭਾਰਤ ਦੇ ਮਾਹਿਰਾਂ ਨਾਲ ਫਿਲਮ ਤੇ ਮਨੋਰੰਜਨ ਉਦਯੋਗ ਦੀਆਂ ਆਧੁਨਿਕ ਲੋੜਾਂ ਅਨੁਸਾਰ ਫਿਲਮ ਅਤੇ ਮਨੋਰੰਜਨ ਸਿਟੀ ਦੀ ਸਥਾਪਨਾ ਲਈ ਖਰੜਾ ਤਿਆਰ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਨੂੰ ਦੇਸ਼ ਦੇ ਉੱਤਰੀ ਖੇਤਰ ਵਿੱਚ ਮਨੋਰੰਜਨ ਜਗਤ ਦਾ ਧੁਰਾ ਬਣਾਉਣ ਦੇ ਸੁਪਨੇ ਦੀ ਪੈਰਵੀ ਕਰਦਿਆਂ ਵਫ਼ਦ ਨੇ ਇਸ ਉਦਯੋਗ ਦੀਆਂ ਭਵਿੱਖੀ ਲੋੜਾਂ ਬਾਰੇ ਸੰਭਾਵਨਾਵਾਂ ਦੀ ਪੜਚੋਲ ਵੀ ਕੀਤੀ।
ਇਸ ਉੱਚ ਪੱਧਰੀ ਵਫ਼ਦ ਵਿੱਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਵਿੱਤ ਅਜੋਏ ਕੁਮਾਰ ਸਿਨਹਾ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ, ਚੀਫ਼ ਟਾਊਨ ਪਲਾਨਰ ਪੰਜਾਬ ਪੰਕਜ ਬਾਵਾ ਅਤੇ ਇਨਵੈਸਟ ਪੰਜਾਬ ਦੇ ਸੀਨੀਅਰ ਸਲਾਹਕਾਰ ਉਤਸਵ ਕਾਂਤ ਸ਼ਾਮਲ ਸਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans