Menu

ਦਲੇਰ ਮਹਿੰਦੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, 19 ਸਾਲ ਪੁਰਾਣੇ ਕਬੂਤਰਬਾਜ਼ੀ ਮਾਮਲੇ ‘ਚ ਮਿਲੀ ਸਜ਼ਾ ਮੁਅੱਤਲ

ਪੰਜਾਬ ਦੇ ਪ੍ਰਸਿੱਧ ਗਾਇਕ ਦਲੇਰ ਮਹਿੰਗੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। 19 ਸਾਲ ਪੁਰਾਣੇ ਮਨੁੱਖੀ ਤਸਕਰੀ  (ਕਬੂਤਰਬਾਜ਼ੀ) ਮਾਮਲੇ ਵਿੱਚ ਹਾਈਕੋਰਟ ਨੇ ਅਰਜ਼ੀ ਮਨਜੂਰ ਕਰ ਲਈ ਹੈ ਅਤੇ ਹੁਣ ਦਲੇਰ ਛੇਤੀ ਹੀ ਜੇਲ੍ਹ ਵਿਚੋਂ ਬਾਹਰ ਆਉਣਗੇ।

ਦੱਸ ਦੇਈਏ ਕਿ ਪੁਲੀਸ ਨੇ ਬਖਸ਼ੀਸ਼ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ ’ਤੇ 2003 ਵਿੱਚ ਦਲੇਰ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹੇਠਲੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਹੀ ਦਲੇਰ ਮਹਿੰਦੀ ਪਟਿਆਲਾ ਜੇਲ੍ਹ ਵਿੱਚ ਹੈ। ਦਲੇਰ ਮਹਿੰਦੀ ਦਾ ਭਰਾ ਸ਼ਮਸ਼ੇਰ ਸਿੰਘ ਵੀ ਇਸ ਮਾਮਲੇ ਵਿੱਚ ਸਹਿ ਮੁਲਜ਼ਮ ਸੀ ਪਰ ਉਸ ਦੀ 2017 ਵਿੱਚ ਮੌਤ ਹੋ ਗਈ ਸੀ।

ਦਲੇਰ ਮਹਿੰਦੀ ਦੇ ਵਕੀਲ ਸੁਮਨਜੀਤ ਕੌਰ ਨੇ ਦਲੇਰ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਹ ਜੇਲ੍ਹ ਤੋਂ ਬਾਹਰ ਆਉਣਗੇ। ਅਸੀਂ ਸਜ਼ਾ ਦੇ ਖਿਲਾਫ ਹਾਈਕੋਰਟ ‘ਚ ਅਪੀਲ ਦਾਇਰ ਕੀਤੀ ਸੀ। ਹਾਈਕੋਰਟ ਨੇ ਅਪੀਲ ਸਵੀਕਾਰ ਕਰਦੇ ਹੋਏ ਸਜ਼ਾ ਮੁਅੱਤਲ ਕਰ ਦਿੱਤੀ। ਐਡਵੋਕੇਟ ਸੁਮਨ ਜੀਤ ਕੌਰ ਨੇ ਕਿਹਾ ਕਿ ਮਹਿੰਦੀ ‘ਤੇ ਬੇਬੁਨਿਆਦ ਦੋਸ਼ ਲਾਏ ਗਏ ਹਨ। ਸ਼ਿਕਾਇਤਕਰਤਾ ਬਖਸ਼ੀਸ਼ ਸਿੰਘ ਦੇ ਦੋਸ਼ ਝੂਠੇ ਹਨ।

ਜ਼ਿਕਰਯੋਗ ਹੈ ਕਿ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ ਵਿਚ ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਪਟਿਆਲਾ ਅਦਾਲਤ ਨੇ ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਤੋਂ ਇਲਾਵਾ 2 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਸੀ। ਜਦਕਿ ਇਸੇ ਮਾਮਲੇ ਵਿੱਚ ਮੁਲਜ਼ਮ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ।

ਕਾਬਿਲ-ਏ-ਗੌਰ ਹੈ ਕਿ ਥਾਣਾ ਸਦਰ ਪਟਿਆਲਾ ਪੁਲਿਸ ਨੇ 19 ਅਕਤੂਬਰ, 2003 ਨੂੰ ਪਿੰਡ ਬਲਬੇੜਾ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਸੀ। ਇਸ ਵਿੱਚ ਪੰਜਾਬੀ ਪੌਪ ਗਾਇਕ ਦਲੇਰ ਮਹਿੰਦੀ, ਉਸਦੇ ਭਰਾ ਸ਼ਮਸ਼ੇਰ ਮਹਿੰਦੀ, ਬੁਲਬੁਲ ਮਹਿਤਾ ਅਤੇ ਧਿਆਨ ਸਿੰਘ ਦੇ ਖਿਲਾਫ਼ ਧੋਖ਼ਾਧੜੀ ਅਤੇ ਮਨੁੱਖ਼ੀ ਤਸਕਰੀ ਤਹਿਤ FIR No. 498 dated 27/08/03 u/s 406,420,120B,465,468,471 IPC and Indian Passport Act ਤਹਿਤ ਮੁਕੱਦਮਾ ਦਰਜ ਕੀਤਾ ਸੀ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans