Menu

2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਵਿਰੁੱਧ ਕੇਸ ਦਰਜ 

ਚੰਡੀਗੜ, 21 ਸਤੰਬਰ  (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) – ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐਸ.ਐਸ.ਪੀ ਦਫਤਰ ਫਿਰੋਜਪੁਰ ਦੀ ਸਪੈਸ਼ਲ ਬ੍ਰਾਂਚ ਵਿਖੇ ਤਾਇਨਾਤ ਸਿਪਾਹੀ ਇੰਦਰਜੀਤ ਸਿੰਘ (ਨੰਬਰ 237/ਫਿਰੋਜਪੁਰ) ਵਿਰੁੱਧ 2 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ 5 ਲੱਖ ਰੁਪਏ ਹੋਰ ਰਿਸ਼ਵਤ ਦੀ ਮੰਗਣ ਦੇ ਦੋਸ਼ਾਂ ਅਧੀਨ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਨਕ ਰਾਜ ਵਾਸੀ ਪਿੰਡ ਪੰਜੇ ਕੀ ਉਤਾੜ, ਜ਼ਿਲਾ ਫਿਰੋਜਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਦੋਸ਼ੀ ਸਿਪਾਹੀ ਇੰਦਰਜੀਤ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਦੇ ਥਾਣਾ ਫਿਰੋਜਪੁਰ ਵਿਖੇ ਐਫ.ਆਈ.ਆਰ.
ਦਰਜ ਕਰ ਲਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨ-ਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਸਿਪਾਹਿ ਉਸ ਨੂੰ ਚੰਡੀਗੜ ਲਈ ਬਣੀ  ਸ਼ਰਾਬ ਰੱਖਣ ਦੇ ਡਰਾਵਾ ਰਾਹੀਂ ਝੂਠਾ ਮੁਕੱਦਮਾ ਦਰਜ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜਮ ਸਿਪਾਹੀ ਇਸ ਸਬੰਧੀ ਪਹਿਲਾਂ ਵੀ 2 ਲੱਖ ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਵਜੋਂ 5 ਲੱਖ ਰੁਪਏ ਹੋਰ ਮੰਗ ਰਿਹਾ ਹੈ, ਜਿਸ ਨਾਲ ਉਸ ਨੇ ਫੋਨ ‘ਤੇ ਗੱਲਬਾਤ ਵੀ ਰਿਕਾਰਡ ਕਰ ਲਈ ਹੈ। ਵਿਜੀਲੈਂਸ ਬਿਉਰੋ ਨੇ ਇਸ ਮਾਮਲੇ ਸਬੰਧੀ ਕੇਸ ਦਰਜ ਕਰਨ ਉਪਰੰਤ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ…

ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ…

ਪੰਜਾਬ ਦੀ ਸ਼੍ਰੇਆ ਮੈਣੀ ਨੂੰ…

30 ਸਤੰਬਰ 2023- ਨਵੀਂ ਦਿੱਲੀ ਵਿਚ ਸ਼ੁੱਕਰਵਾਰ…

ਕ੍ਰਿਕੇਟ ਵਿਸ਼ਵ ਕੱਪ ਨੂੰ ‘ਵਿਸ਼ਵ…

ਅਹਿਮਦਾਬਾਦ29 ;ਸਤੰਬਰ 2023: ਗੁਜਰਾਤ ਪੁਲਿਸ ਨੇ ਪੰਜ…

ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਮਗਰੋਂ…

ਨਵੀਂ ਦਿੱਲੀ 29 ਸਤੰਬਰ 2023: ਦਿੱਲੀ ਦੇ…

Listen Live

Subscription Radio Punjab Today

ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ…

ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ…

ਕ੍ਰਿਕੇਟ ਵਿਸ਼ਵ ਕੱਪ ਨੂੰ ‘ਵਿਸ਼ਵ…

ਅਹਿਮਦਾਬਾਦ29 ;ਸਤੰਬਰ 2023: ਗੁਜਰਾਤ ਪੁਲਿਸ ਨੇ ਪੰਜ…

ਪਾਕਿਸਤਾਨ ਵਿਚ ਹੋਇਆ ਆਤਮਘਾਤੀ ਹਮਲਾ,…

29, ਸਤੰਬਰ- ਪਾਕਿਸਤਾਨ ਤੋਂ ਦੁੱਖਦਾਈ ਖ਼ਬਰ ਸਾਹਮਣੇ…

ਵਿਆਹ ਸਮਾਗਮ ‘ਚ ਕੀਤੀ ਅਤਿਸ਼ਬਾਜੀ…

ਇਰਾਕ 27 ਸਤੰਬਰ 2023-: ਉੱਤਰੀ ਇਰਾਕ ’ਚ…

Our Facebook

Social Counter

  • 35010 posts
  • 0 comments
  • 0 fans