Menu

‘ਆਪ’ ਨੇ ਵਿਧਾਨ ਸਭਾ ਸੈਸ਼ਨ ਰੱਦ ਕਰਨ ‘ਤੇ ਰਾਜਪਾਲ ਦੇ ਫ਼ੈਸਲੇ ਦੇ ਵਿਰੋਧ ‘ਚ ਕੱਢਿਆ ‘ਸ਼ਾਂਤੀ ਮਾਰਚ’

ਚੰਡੀਗੜ੍ਹ, 22 ਸਤੰਬਰ – ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਵੱਲੋਂ ਵੀਰਵਾਰ ਨੂੰ ਭਰੋਸੇਗੀ ਮਤਾ ਲਿਆਉਣ ਲਈ ਬੁਲਾਏ ਗਏ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਨੂੰ ਰੱਦ ਕਰਨ ਦੇ ਵਿਰੋਧ ਵਿੱਚ ਵਿਧਾਨ ਸਭਾ ਤੋਂ ਰਾਜ ਭਵਨ ਤੱਕ ਇੱਕ ‘ਸ਼ਾਂਤੀ ਮਾਰਚ’ ਕਰਕੇ ਰਾਜਪਾਲ ਦੇ ਫ਼ੈਸਲੇ ਵਿਰੁੱਧ ਰੋਸ ਪ੍ਰਗਟਾਵਾ ਕੀਤਾ ਗਿਆ।

‘ਲੋਕਤੰਤਰ ਦੇ ਕਾਤਲ’ ਅਤੇ ‘ਕਾਂਗਰਸ-ਭਾਜਪਾ ਵੱਲੋਂ ਲੋਕਤੰਤਰ ਦਾ ਕਤਲ’, ‘ਆਪ੍ਰੇਸ਼ਨ ਲੋਟਸ ਬੰਦ ਕਰੋ’ ਵਰਗੇ ਬੈਨਰ ਫੜ ਕੇ ‘ਆਪ’ ਵਿਧਾਇਕਾਂ ਅਤੇ ਵਰਕਰਾਂ ਨੇ ਵਿਰੋਧੀ ਧਿਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਅਤੇ ਸੂਬਾ ਸਰਕਾਰ ਦੀ ਤਰੱਕੀ ਰੋਕਣ ਲਈ ਵਿਰੋਧੀ ਧਿਰਾਂ ਪੰਜਾਬ ਵਿੱਚ ‘ਆਪ’ ਖ਼ਿਲਾਫ਼ ਕੰਮ ਕਰ ਰਹੀਆਂ ਹਨ। ਵਿਧਾਇਕਾਂ ਨੇ ਰਾਜਪਾਲ ਵੱਲੋਂ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਆਪਣੇ ਪਹਿਲੇ ਹੁਕਮ ਨੂੰ ਵਾਪਸ ਲੈਣ ਦੇ ਫੈਸਲੇ ਨੂੰ ‘ਲੋਕਤੰਤਰ ਦਾ ਮਜ਼ਾਕ ਉਡਾਉਣਾ’ ਕਰਾਰ ਦਿੱਤਾ ਗਿਆ।

ਵਿਧਾਇਕਾਂ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਮੇਤ ਵਿਰੋਧੀ ਪਾਰਟੀਆਂ ਲੋਕਤੰਤਰ ਨੂੰ ਕਮਜ਼ੋਰ ਕਰਨ ਲਈ ਮਿਲ ਕੇ ਕੰਮ ਕਰ ਰਹੀਆਂ ਹਨ ਕਿਉਂਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਅਸਾਧਾਰਨ ਕਾਰਗੁਜ਼ਾਰੀ ਤੋਂ ਹੈਰਾਨ ਹਨ। ਪਰ ਉਨ੍ਹਾਂ ਦੇ ਹਰ ਨਾਪਾਕ ਏਜੰਡੇ ਨੂੰ ‘ਆਪ’ ਅਤੇ ਇਸ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਕੱਟੜ ਸਿਪਾਹੀਆਂ ਵੱਲੋਂ ਨਾਕਾਮ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਾਂਗਰਸ ‘ਤੇ ਦੋਸ਼ ਲਾਇਆ ਕਿ ਉਹ ਭਾਜਪਾ ਦੀ ‘ਬੀ-ਟੀਮ’ ਹੈ ਅਤੇ ਭਗਵਾ ਪਾਰਟੀ ਲਈ ਹੀ ਕੰਮ ਕਰ ਰਹੀ ਹੈ। ਉਹ ਲੋਕਤੰਤਰ ਦੇ ਕਾਤਲ ਹਨ। ਉਨ੍ਹਾਂ ਨੇ ਕਿਹਾ ਕਿ ਰਾਜਪਾਲ ਨੇ ਭਾਜਪਾ ਦੇ ਇਸ਼ਾਰੇ ‘ਤੇ ਵਿਧਾਨ ਸਭਾ ਸੈਸ਼ਨ ਰੱਦ ਕਰ ਦਿੱਤਾ ਹੈ ਅਤੇ ਵਿਰੋਧੀ ਧਿਰ ਦੇ ਨੇਤਾ ਵੀ ਸੀਬੀਆਈ ਅਤੇ ਈਡੀ ਦੇ ਛਾਪਿਆਂ ਦੀਆਂ ਧਮਕੀਆਂ ਦੇ ਵਿਚਕਾਰ ਆਪਣੇ ਅਹੁਦੇ ਦੀ ਰਾਖੀ ਲਈ ਭਾਜਪਾ ਦੀਆਂ ਧੁਨਾਂ ‘ਤੇ ਨੱਚ ਰਹੇ ਹਨ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨ ਲਈ 27 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ ਅਤੇ ਮੰਤਰੀ ਮੰਡਲ ਦੀ ਸਹਿਮਤੀ ਲਏ ਬਿਨਾਂ ਮਨਜ਼ੂਰੀ ਰੱਦ ਕਰਨ ਦੇ ਰਾਜਪਾਲ ਦੇ ਮਨਮਾਨੇ ਅਤੇ ਲੋਕਤੰਤਰ ਵਿਰੋਧੀ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਏਗੀ।

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਦੇਸ਼ ‘ਚ ਫਿਰ ਵੱਧ ਰਿਹਾ…

26, ਮਾਰਚ- ਕੇਂਦਰੀ ਸਿਹਤ ਮੰਤਰਾਲੇ ਦੇ ਐਤਵਾਰ…

ਭੋਜਪੁਰੀ ਐਕਟ੍ਰੈਸ ਆਕਾਂਸ਼ਾ ਦੁਬੇ ਦੀ…

26, ਮਾਰਚ- ਭੋਜਪੁਰੀ ਅਭਿਨੇਤਰੀ ਆਕਾਂਸ਼ਾ ਦੁਬੇ ਨੇ…

ਮੁੰਬਈ ਪੁਲਿਸ ਨੇ ਕੀਤੀ ਵੱਡੀ…

26, ਮਾਰਚ- ਸਲਮਾਨ ਖਾਨ ਨੂੰ ਧਮਕੀ ਦੇਣ…

Listen Live

Subscription Radio Punjab Today

Our Facebook

Social Counter

  • 29797 posts
  • 0 comments
  • 0 fans

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਅਮਰੀਕਾ ‘ਚ ਤੂਫਾਨ ਨੇ ਮਚਾਈ…

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ…

25 ਸਾਲਾ US ਟ੍ਰਾਂਸਜੈਂਡਰ ਫਲਾਈਟ…

24 ਮਾਰਚ 2023-ਅਮਰੀਕਾ ਦੇ ਕੋਲੋਰਾਡੋ ‘ਚ ਰਹਿਣ…

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ…

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ…