Menu

ਬਨਾਸਰ ਬਾਗ ’ਚ ਆਰਗੈਨਿਕ ਉਤਪਾਦ ਵੇਚਣ ਲਈ ਹਰ ਐਤਵਾਰ ਲੱਗੇਗੀ ‘ਪਹਿਲ ਮੰਡੀ’: ਡਿਪਟੀ ਕਮਿਸ਼ਨਰ 

‘ਪਹਿਲ ਮੰਡੀ’ ’ਚ ਆਰਗੈਨਿਕ ਪਾਪੜ, ਆਟਾ, ਮਸਾਲੇ, ਦਾਲਾਂ, ਆਚਾਰ, ਮੁਰੱਬੇ, ਸ਼ਹਿਦ ਤੇ ਦਰੀਆਂ ਆਦਿ ਹੋਣਗੇ ਉਪਲਬਧ: ਜਤਿੰਦਰ ਜੋਰਵਾਲ
ਸੰਗਰੂਰ, 23 ਸਤੰਬਰ – ਸੰਗਰੂਰ ਵਾਸੀਆਂ ਨੂੰ ਸ਼ੁੱਧ ਅਤੇ ਆਰਗੈਨਿਕ ਖਾਦ ਪਦਾਰਥ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬੀ ਵਿਰਸੇ ਨਾਲ ਸਬੰਧਤ ਚੀਜ਼ਾਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਸਥਾਨਕ ਬਨਾਸਰ ਬਾਗ ’ਚ ਹਰ ਐਤਵਾਰ ‘ਪਹਿਲ ਮੰਡੀ’ ਲਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਬਨਾਸਰ ਬਾਗ ’ਚ ‘ਪਹਿਲ ਮੰਡੀ’ ਦੀ ਸ਼ੁਰੂਆਤ ਇਸ ਐਤਵਾਰ ਮਿਤੀ 25 ਸਤੰਬਰ ਨੂੰ ਸਵੇਰੇ 10 ਵਜੇ ਕਰਵਾਈ ਜਾਵੇਗੀ ਜਿਸ ਤੋਂ ਬਾਅਦ ਇਹ ਮੰਡੀ ਹਰ ਐਤਵਾਰ ਨੂੰ ਇਸੇ ਸਥਾਨ ’ਤੇ ਲੱਗੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਪਹਿਲ ਮੰਡੀ’ ’ਚ ਆਰਗੈਨਿਕ ਪਾਪੜ, ਆਰਗੈਨਿਕ ਆਟਾ, ਆਰਗੈਨਿਕ ਮਸਾਲੇ, ਆਰਗੈਨਿਕ ਦਾਲਾਂ, ਆਚਾਰ, ਮੁਰੱਬੇ ਅਤੇ ਸ਼ਹਿਦ ਵਰਗੇ ਸ਼ੁੱਧ ਅਤੇ ਕੁਦਰਤੀ ਖਾਦ ਪਦਾਰਥ ਉਪਲਬਧ ਹੋਣਗੇ। ਉਨਾਂ ਦੱਸਿਆ ਕਿ ਇਸਦੇ ਨਾਲ ਹੀ ਇਸ ਮੰਡੀ ’ਚ ਪੰਜਾਬੀ ਵਿਰਸੇ ਨਾਲ ਸਬੰਧਤ ਵਸਤੂਆਂ ਜਿਵੇਂ ਦਰੀਆਂ ਆਦਿ ਵੀ ਵੇਚੀਆਂ ਤੇ ਖਰੀਦੀਆਂ ਜਾ ਸਕਣਗੀਆਂ। ਉਨਾਂ ਦੱਸਿਆ ਕਿ ਇਹ ਸਾਰੇ ਉਤਪਾਦ ਸੈਲਫ਼ ਹੈਲਪ ਗਰੁੱਪਾਂ ਜਾਂ ਕਿਸਾਨਾਂ ਵੱਲੋਂ ਤਿਆਰ ਕੀਤੇ ਗਏ ਹੋਣਗੇ ਜਿਸ ਨਾਲ ਇਨਾਂ ਦੀ ਉੱਚ ਗੁਣਵੱਤਾ ਦਾ ਭਰੋਸਾ ਹੋਵੇਗਾ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans