Menu

ਭਗਵੰਤ ਮਾਨ ਨੇ ਕੀਤਾ ਵੈਟਨਰੀ ਯੂਨੀਵਰਸਿਟੀ ਵਿਖੇ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਲੁਧਿਆਣਾ-23 ਸਤੰਬਰ – ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ ਨੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ। ਉਨ੍ਹਾਂ ਨਾਲ ਇਸ ਮੌਕੇ ਲਾਲਜੀਤ ਸਿੰਘ ਭੁੱਲਰ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਦੇ ਕੈਬਨਿਟ ਮੰਤਰੀ, ਲੁਧਿਆਣਾ ਜ਼ਿਲ੍ਹੇ ਦੇ ਵਿਧਾਇਕ, ਡਾ. ਐਸ ਐਸ ਗੋਸਲ, ਉੁਪ-ਕੁਲਪਤੀ, ਪੀ ਏ ਯੂ, ਪ੍ਰਬੰਧਕੀ ਬੋਰਡ ਦੇ ਮੈਂਬਰ ਸਾਹਿਬਾਨ ਅਤੇ ਹੋਰ ਪਤਵੰਤੇ ਮਹਿਮਾਨਾਂ ਨੇ ਵੀ ਸਮਾਗਮ ਦੀ ਸੋਭਾ ਵਧਾਈ।

ਭਗਵੰਤ ਮਾਨ, ਯੂਨੀਵਰਸਿਟੀ ਦੇ ਵਿਭਿੰਨ ਸਟਾਲਾਂ ’ਤੇ ਗਏ, ਉਨ੍ਹਾਂ ਨੇ ਪਸ਼ੂਧਨ ਕਿੱਤਿਆਂ ਸੰਬੰਧੀ ਅਤੇ ਬਿਹਤਰ ਨਸਲਾਂ ਬਾਰੇ ਜਾਨਣ ਲਈ ਵਿਸ਼ੇਸ਼ ਰੁਚੀ ਵਿਖਾਈ। ਉਨ੍ਹਾਂ ਕਿਹਾ ਕਿ ਡੇਅਰੀ ਦਾ ਕਿੱਤਾ ਪ੍ਰਤੀ ਦਿਨ ਆਮਦਨ ਦੇਣ ਵਾਲਾ ਕਿੱਤਾ ਹੈ। ਉਨ੍ਹਾਂ ਨੇ ਕਈ ਕਿਸਾਨਾਂ ਨਾਲ ਗੱਲਾਂ ਕੀਤੀਆਂ ਅਤੇ ਕਿਸਾਨੀ ਮੁੱਦਿਆਂ ਸੰਬੰਧੀ ਉਨ੍ਹਾਂ ਦੇ ਵਿਚਾਰ ਜਾਣੇ। ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਵੈਟਨਰੀ ਯੂਨੀਵਰਸਿਟੀ ਨੇ ਕਿਹਾ ਕਿ ਖੇਤੀ ਵਿਭਿੰਨਤਾ ਲਿਆਉਣ ਲਈ ਪਸ਼ੂ ਪਾਲਣ ਕਿੱਤੇ ਸਾਡੇ ਕੋਲ ਸਭ ਤੋਂ ਵਧੀਆ ਰਾਹ ਹਨ।ਇਨ੍ਹਾਂ ਕਿੱਤਿਆਂ ਵਿੱਚ ਵੱਡੀਆਂ ਸੰਭਾਵਨਾਵਾਂ ਲੁਕੀਆਂ ਹੋਈਆਂ ਹਨ।ਇਨ੍ਹਾਂ ਵਿੱਚ ਹੋਰ ਕੌਸ਼ਲ ਦਾ ਵਿਕਾਸ ਕਰਨਾ ਇਸ ਵੇਲੇ ਸਮੇਂ ਦੀ ਲੋੜ ਹੈ।ਪਸ਼ੂ ਪਾਲਣ ਕਿੱਤਿਆਂ ਵਿੱਚ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਸਿਹਤਮੰਦ ਉਤਪਾਦ ਤਿਆਰ ਕਰਕੇ ਪਸ਼ੂ ਪਾਲਕ ਆਪਣੇ ਮੁਨਾਫ਼ੇ ਨੂੰ ਬਿਹਤਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇ ਇਹ ਕਿੱਤੇ ਵਿਗਿਆਨਕ ਢੰਗ ਨਾਲ ਕੀਤੇ ਜਾਣ ਤਾਂ ਬਹੁਤ ਲਾਹੇਵੰਦ ਹਨ। ਕਿਸਾਨ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਉਲੀਕੇ ਗਏ ਇਸ ਮੇਲੇ ਦਾ ਇਸ ਵਾਰ ਦਾ ਨਾਅਰਾ ਵੀ ਇਹੋ ਹੈ “ਵਿਗਿਆਨ ਦਾ ਫੜੋ ਲੜ,  ਸਿਖਰਾਂ ’ਤੇ ਜਾਓ ਚੜ੍ਹ”।

ਮਾਰਚ ਅਤੇ ਸਿਤੰਬਰ ਦੇ ਮਹੀਨੇ, ਸਾਲ ਵਿੱਚ ਦੋ ਵਾਰ ਲਗਾਇਆ ਜਾਂਦਾ ਇਹ ਮੇਲਾ ਪਸ਼ੂ ਪਾਲਕਾਂ, ਵਿਗਿਆਨੀਆਂ, ਪਸਾਰ ਕਰਮਚਾਰੀਆਂ, ਡੇਅਰੀ ਅਫਸਰਾਂ, ਪਸ਼ੂ ਆਹਾਰ ਮਾਹਿਰਾਂ, ਮੱਛੀ ਪਾਲਣ ਅਧਿਕਾਰੀਆਂ ਅਤੇ ਪਸ਼ੂ ਇਲਾਜ ਅਤੇ ਤਕਨੀਕੀ ਸੰਦਾਂ ਨਾਲ ਜੁੜੀਆਂ ਵੱਖ-ਵੱਖ ਕੰਪਨੀਆਂ ਨੂੰ ਇਕ ਸਾਂਝਾ ਮੰਚ ਮੁਹੱਈਆ ਕਰਦਾ ਹੈ। ਇਸ ਮੰਚ ’ਤੇ ਜਿੱਥੇ ਨਵੀਆਂ ਸੂਚਨਾਵਾਂ, ਤਕਨੀਕਾਂ ਅਤੇ ਸਕੀਮਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ, ਉਥੇ ਕਈ ਤਰ੍ਹਾਂ ਦੇ ਤਜਰਬੇ ਵੀ ਵਿਚਾਰੇ ਜਾਂਦੇ ਹਨ।

ਮੇਲੇ ਸਬੰਧੀ ਦੱਸਦਿਆਂ ਡਾ. ਪਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਪਸਾਰ ਸਿੱਖਿਆ ਨੇ ਜਾਣਕਾਰੀ ਦਿੱਤੀ ਕਿ ਕਾਫੀ ਵੱਡੀ ਗਿਣਤੀ ਵਿੱਚ ਲੋਕ ਬੱਕਰੀ, ਸੂਰ ਤੇ ਮੱਛੀਆਂ ਪਾਲਣ ਦੇ ਧੰਦੇ ਅਪਨਾਉਣ ਸੰਬੰਧੀ ਗਿਆਨ ਲੈ ਰਹੇ ਸਨ। ਕੋਰੋਨਾ ਪਾਬੰਦੀਆਂ ਕਾਰਣ ਤਿੰਨ ਸਾਲ ਬਾਅਦ ਇਹ ਮੇਲਾ ਅਸਲ ਮੇਲੇ ਦੇ ਰੂਪ ਵਿਚ ਕਰਾਇਆ ਜਾ ਰਿਹਾ ਹੈ ਇਸ ਲਈ ਕਿਸਾਨਾਂ ਵਿਚ ਬਹੁਤ ਉਤਸਾਹ ਵੇਖਣ ਨੂੰ ਮਿਲਿਆ। ਉਹ ਯੂਨੀਵਰਸਿਟੀ ਵੱਲੋਂ ਭਵਿੱਖ ਵਿੱਚ ਕਰਵਾਏ ਜਾ ਰਹੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਲੈਣ ਲਈ ਵੀ ਜਗਿਆਸੂ ਸਨ।ਯੂਨੀਵਰਸਿਟੀ ਵੱਲੋਂ ਪਸ਼ੂ ਪਾਲਕਾਂ ਲਈ ਪ੍ਰਕਾਸ਼ਿਤ ਕੀਤੀਆਂ ਜਾਂਦੀਆਂ ਪੁਸਤਕਾਂ ਜਿਵੇਂ ਡੇਅਰੀ ਫਾਰਮਿੰਗ, ਪਸ਼ੂਆਂ ਦੀ ਸਿਹਤ ਸੰਭਾਲ ਅਤੇ ਪਾਲਣ ਸਬੰਧੀ ਸਮੱਸਿਆਵਾਂ ਅਤੇ ਮਹੀਨੇਵਾਰ ਰਸਾਲੇ ‘ਵਿਗਿਆਨਕ ਪਸ਼ੂ ਪਾਲਣ’ ਨੂੰ ਵੀ ਪਸ਼ੂ ਪਾਲਕਾਂ ਅਤੇ ਨੌਜਵਾਨਾਂ ਨੇ ਬਹੁਤ ਪਸੰਦ ਕੀਤਾ।ਯੂਨੀਵਰਸਿਟੀ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਵਿਸ਼ੇਸ਼ਤਾਵਾਂ ਬਾਰੇ ਪਰਚੇ ਵੀ ਵੰਡੇ ਗਏ।

ਯੂਨੀਵਰਸਿਟੀ ਦੇ ਵੈਟਨਰੀ ਕਾਲਜ ਦੇ ਵਿਭਿੰਨ ਵਿਭਾਗਾਂ ਨੇ ਪਸ਼ੂ ਪਾਲਕਾਂ ਦੇ ਫਾਇਦੇ ਹਿੱਤ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਅਤੇ ਸਮੱਸਿਆਵਾਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ। ਵਿਭਾਗਾਂ ਨੇ ਆਪਣੇ ਵੱਖ-ਵੱਖ ਸਟਾਲ ਲਗਾ ਕੇ ਪਸ਼ੂਆਂ ਦੀ ਹਰ ਉਲਝਣ ਤੇ ਰੋਸ਼ਨੀ ਪਾਈ।ਦੁੱਧ ਦੀ ਜਾਂਚ ਕਿੱਟ, ਲੇਵੇ ਦੀ ਸੋਜ ਤੋਂ ਬਚਾਉ ਕਿੱਟ, ਥਣਾਂ ਦੀ ਸੰਭਾਲ ਦੀ ਜਾਣਕਾਰੀ ਅਤੇ ਚਿੱਚੜਾਂ, ਮਲੱਪਾਂ ਤੋਂ ਬਚਾਅ ਵਾਸਤੇ ਵੀ ਪ੍ਰਦਰਸ਼ਨੀ ਲਾਈ ਗਈ ਸੀ ਜਿਸ ਦਾ ਪਸ਼ੂ ਪਾਲਕਾਂ ਨੇ ਕਾਫੀ ਫਾਇਦਾ ਪ੍ਰਾਪਤ ਕੀਤਾ।

ਯੂਨੀਵਰਸਿਟੀ ਦੇ ਫਿਸ਼ਰੀਜ ਕਾਲਜ ਨੇ ਜਿੱਥੇ ਕਾਰਪ ਮੱਛੀਆਂ ਅਤੇ ਸਜਾਵਟੀ ਮੱਛੀਆਂ ਦਾ ਪ੍ਰਦਰਸ਼ਨ ਕੀਤਾ, ਉਥੇ ਉਨਾਂ ਨੇ ਖਾਰੇ ਪਾਣੀ ਵਿੱਚ ਮੱਛੀ ਪਾਲਣ ਅਤੇ ਝੀਂਗਾ ਪਾਲਣ ਸਬੰਧੀ ਵੀ ਜਾਣਕਾਰੀ ਪ੍ਰਦਾਨ ਕੀਤੀ। ਡਕਵੀਡ ਅਤੇ ਅਜ਼ੋਲਾ ਨੂੰ ਮੱਛੀ ਦੀ ਫੀਡ ਅਤੇ ਪਸ਼ੂ ਆਹਾਰ ਦੇ ਤੌਰ ’ਤੇ ਕਿਵੇਂ ਵਰਤਿਆ ਜਾ ਸਕਦਾ ਹੈ ਉਸ ਸਬੰਧੀ ਉਨ੍ਹਾਂ ਨੂੰ ਪੂਰਨ ਜਾਣਕਾਰੀ ਦਿੱਤੀ ਗਈ।ਪਸ਼ੂ ਆਹਾਰ ਵਿਭਾਗ ਵੱਲੋਂ ਤਿਆਰ ਕੀਤੇ ਗਏ ਇਲਾਕਾ ਆਧਾਰਿਤ ਧਾਤਾਂ ਦੇ ਮਿਸ਼ਰਣ, ਬਾਈ-ਪਾਸ ਫੈਟ ਅਤੇ ਪਸ਼ੂ ਚਾਟ ਸਬੰਧੀ ਪਸ਼ੂ ਪਾਲਕ ਵਿਸ਼ੇਸ਼ ਖਿੱਚ ਰੱਖਦੇ ਸਨ।ਉਨਾਂ ਵੱਡੀ ਮਾਤਰਾ ਵਿੱਚ ਇਨਾਂ ਪਦਾਰਥਾਂ ਨੂੰ ਖਰੀਦਣ ਵਿਚ ਰੁਚੀ ਵਿਖਾਈ।

ਕਾਲਜ ਆਫ ਡੇਅਰੀ ਸਾਇੰਸ ਅਤੇ ਤਕਨਾਲੋਜੀ ਦੇ ਡੇਅਰੀ ਪਲਾਂਟ ਵਿੱਚ ਤਿਆਰ ਕੀਤੀ ਭਿੰਨ-ਭਿੰਨ ਤਰ੍ਹਾਂ ਦੀ ਮਿੱਠੀ ਅਤੇ ਨਮਕੀਨ ਲੱਸੀ, ਦੁੱਧ, ਪਨੀਰ, ਢੋਡਾ ਬਰਫੀ, ਅਤੇ ਹੋਰ ਕਈ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਮੇਲੇ ਵਿੱਚ ਆਏ ਲੋਕਾਂ ਨੇ ਇਸ ਦਾ ਭਰਪੂਰ ਆਨੰਦ ਮਾਣਿਆ।ਪਸ਼ੂਧਨ ਉਤਪਾਦ ਵਿਭਾਗ ਵੱਲੋਂ ਤਿਆਰ ਕੀਤੇ ਗਏ ਉਤਪਾਦ ਜਿਵੇਂ ਮੀਟ ਦੀਆਂ ਪੈਟੀਆਂ, ਮੀਟ ਤੇ ਆਂਡਿਆਂ ਦਾ ਆਚਾਰ ਖਰੀਦਣ ਅਤੇ ਉਨਾਂ ਨੂੰ ਬਨਾਉੇਣ ਦੀਆਂ ਵਿਧੀਆਂ ਜਾਨਣ ਲਈ ਵੀ ਜਗਿਆਸਾ ਜ਼ਾਹਰ ਕੀਤੀ।ਇਸ ਵਿਭਾਗ ਨੇ ਮੀਟ ਕਟਲੈਟ, ਮੀਟ ਮੋਮੋਜ਼, ਮੀਟ ਦੇ ਬਿਸਕੁਟ ਵਰਗੀਆਂ ਵਸਤਾਂ ਪੇਸ਼ ਕੀਤੀਆਂ ਸਨ।ਮਾਹਿਰਾਂ ਨੇ ਇਹ ਵੀ ਦੱਸਿਆ ਕਿ ਇਸ ਕਿੱਤੇ ਨੂੰ ਸ਼ੁਰੂ ਕਰਨ ਲਈ ਯੂਨੀਵਰਸਿਟੀ ਨਾਲ ਰਾਬਤਾ ਰੱਖ ਕੇ ਸਿਖਲਾਈ ਵੀ ਲੈ ਸਕਦੇ ਹਨ।

ਯੂਨੀਵਰਸਿਟੀ ਦੇ ਵੱਖੋ ਵੱਖਰੇ ਵਿਭਾਗ, ਮਿਲਕਫੈਡ, ਦਵਾਈਆਂ, ਟੀਕਿਆਂ ਦੀਆਂ ਫਰਮਾਂ ਅਤੇ ਦੁੱਧ ਪ੍ਰਾਸੈਸਿੰਗ ਮਸ਼ੀਨਰੀ ਵਾਲੀਆਂ ਕੰਪਨੀਆਂ ਨੇ ਆਪਣੇ ਸਟਾਲ ਲਗਾਏ ਹੋਏ ਸਨ।ਯੂਨੀਵਰਸਿਟੀ ਦੀ ਦੇਖ ਰੇਖ ਵਿੱਚ ਸਥਾਪਿਤ ਜਥੇਬੰਦੀਆਂ ਨੇ ਵੀ ਆਪਣੇ ਸਟਾਲ ਲਗਾ ਕੇ ਨਵੇਂ ਮੈਂਬਰਾਂ ਦੀ ਭਰਤੀ ਕੀਤੀ।ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰਾਂ, ਅਧਿਕਾਰੀਆਂ, ਅਧਿਆਪਕ ਸਾਹਿਬਾਨ, ਮੁਲਾਜ਼ਮਾਂ ਤੇ ਵਿਦਿਆਰਥੀਆਂ ਨੇ ਪੂਰੇ ਆਨੰਦ ਨਾਲ ਮੇਲੇ ਨੂੰ ਵੇਖਿਆ।ਪਸ਼ੂ ਪਾਲਕਾਂ ਨੇ ਮੇਲੇ ਵਿੱਚ ਭਰਵੀਂ ਹਾਜ਼ਰੀ ਲਗਵਾਈ, ਜਿਸ ਨਾਲ ਪਸ਼ੂ ਪਾਲਣ ਦੇ ਧੰਦਿਆਂ ਨੂੰ ਅਪਨਾਉਣ ਦੀ ਕਿਸਾਨਾਂ ਦੀ ਰੁਚੀ ਦਾ ਪਤਾ ਲਗਦਾ ਹੈ।ਮੇਲਾ 24 ਸਤੰਬਰ ਨੂੰ ਵੀ ਜਾਰੀ ਰਹੇਗਾ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans