Menu

ਤਰਨਤਾਰਨ : ਪ੍ਰੀ ਵੈਡਿੰਗ ਫੋਟੋਸ਼ੂਟ ਕਰਵਾਉਣ ਆਈ ਲੜਕੀ ਨੂੰ ਬੰਦੂਕ ਦੀ ਨੋਕ ‘ਤੇ ਕੀਤਾ ਅਗਵਾ

ਤਰਨਤਾਰਨ, 8 ਅਕਤੂਬਰ – ਤਰਨਤਾਰਨ ‘ਚ ਵਿਆਹ ਤੋਂ ਪਹਿਲਾਂ ਦਾ ਫੋਟੋਸ਼ੂਟ ਕਰਵਾ ਰਹੀ ਇਕ ਮੁਟਿਆਰ ਨੂੰ ਫਿਲਮੀ ਅੰਦਾਜ਼ ‘ਚ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਗਿਆ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਤਰਨਤਾਰਨ ਦੇ ਪਿੰਡ ਰਸੂਲਪੁਰ ਦੇ ਨਾਲ ਲੱਗਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਨੇੜੇ ਆਪਣੇ ਮੰਗੇਤਰ ਨਾਲ ਪ੍ਰੀ-ਵੈਡਿੰਗ ਫੋਟੋਸ਼ੂਟ ਕਰਵਾਉਣ ਆਈ ਸੀ।

ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕੁਝ ਰਿਸ਼ਤੇਦਾਰ ਵੀ ਮੌਜੂਦ ਸਨ। ਇਸ ਦੌਰਾਨ ਇਨੋਵਾ ਕਾਰ ‘ਚ ਸਵਾਰ ਦਰਜਨ ਦੇ ਕਰੀਬ ਬਦਮਾਸ਼ ਮੌਕੇ ‘ਤੇ ਆਏ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਬੰਦੂਕ ਦੀ ਨੋਕ ‘ਤੇ ਲੜਕੀ ਨੂੰ ਅਗਵਾ ਕਰਕੇ ਫਰਾਰ ਹੋ ਗਏ।

ਤਰਨਤਾਰਨ ਪੁਲਿਸ ਨੇ ਲੜਕੀ ਦੀ ਮਾਂ ਦੇ ਬਿਆਨਾਂ ’ਤੇ 12 ਵਿਅਕਤੀਆਂ ਖ਼ਿਲਾਫ਼ ਅਸਲਾ ਐਕਟ, ਅਗਵਾ ਅਤੇ ਕੁੱਟਮਾਰ ਦਾ ਕੇਸ ਦਰਜ ਕੀਤਾ ਹੈ। ਫਿਲਹਾਲ ਪੁਲਿਸ ਦੋਸ਼ੀਆਂ ਅਤੇ ਅਗਵਾ ਹੋਈ ਲੜਕੀ ਦੀ ਭਾਲ ਕਰ ਰਹੀ ਹੈ।

ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੇ ਗਏ ਦੋ ਵਾਹਨ ਵੀ ਬਰਾਮਦ ਕਰ ਲਏ ਹਨ। ਅਗਵਾ ਹੋਈ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਤੈਅ ਹੋਇਆ ਸੀ। ਵਿਆਹ ਤੋਂ ਪਹਿਲਾਂ ਦਾ ਫੋਟੋਸ਼ੂਟ ਨਹਿਰ ਦੇ ਕੋਲ ਚੱਲ ਰਿਹਾ ਸੀ, ਇਸ ਦੌਰਾਨ ਦਰਜਨ ਤੋਂ ਵੱਧ ਬਦਮਾਸ਼ ਦੋ ਇਨੋਵਾ ਕਾਰਾਂ ਵਿੱਚ ਸਵਾਰ ਹੋ ਕੇ ਉੱਥੇ ਪਹੁੰਚ ਗਏ।

ਕਾਰਾਂ ਤੋਂ ਇਲਾਵਾ ਬਦਮਾਸ਼ ਦੋ ਮੋਟਰਸਾਈਕਲਾਂ ‘ਤੇ ਵੀ ਸਵਾਰ ਸਨ। ਲੜਕੀ ਦੀ ਮਾਂ ਨੇ ਦੱਸਿਆ ਕਿ ਫੋਟੋਸ਼ੂਟ ਦੌਰਾਨ ਰੋਹਿਤ ਨਾਂ ਦੇ ਲੜਕੇ ਨੇ ਉਨ੍ਹਾਂ ਦੀ ਬੇਟੀ ‘ਤੇ ਗੋਲੀ ਚਲਾ ਦਿੱਤੀ, ਜਿਸ ‘ਚ ਉਹ ਵਾਲ-ਵਾਲ ਬਚ ਗਈ। ਮੁਲਜ਼ਮ ਨੇ ਲੜਕੀ ਦੀ ਮਾਂ ਅਤੇ ਲੜਕੇ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਵੀ ਕੀਤੀ। ਇਸੇ ਦੌਰਾਨ ਮੁਲਜ਼ਮ ਨੌਜਵਾਨ ਨੇ ਬੰਦੂਕ ਦੀ ਨੋਕ ’ਤੇ ਲੜਕੀ ਨੂੰ ਕਾਰ ਵਿੱਚ ਬੈਠਣ ਲਈ ਮਜਬੂਰ ਕਰ ਦਿੱਤਾ।

ਥਾਣਾ ਸਦਰ ਤਰਨਤਾਰਨ ਦੇ ਇੰਚਾਰਜ ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਔਰਤ ਵੱਲੋਂ ਸ਼ਿਕਾਇਤ ਵਿੱਚ ਜਿਨ੍ਹਾਂ ਮੁਲਜ਼ਮਾਂ ਦੇ ਨਾਮ ਦਰਜ ਕੀਤੇ ਗਏ ਹਨ, ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਵਰਤੀ ਗਈ ਇੱਕ ਇਨੋਵਾ ਕਾਰ ਅਤੇ ਮੋਟਰਸਾਈਕਲ ਪੁਲਿਸ ਨੇ ਪਿੰਡ ਨਬੀਪੁਰ ਤੋਂ ਬਰਾਮਦ ਕੀਤਾ ਹੈ। ਪੁਲਿਸ ਪਿੰਡ ਦੇ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮਾਮਲਾ ਆਪਸੀ ਦੁਸ਼ਮਣੀ ਦਾ ਤਾਂ ਨਹੀਂ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans