Menu

ਕੋਟਕਪੂਰਾ ਗੋਲੀਕਾਂਡ : ਅੱਜ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ SIT

ਚੰਡੀਗੜ, 13 ਅਕਤੂਬਰ – ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਤੇਜ਼ ਕਰ ਦਿੱਤੀ ਹੈ ।ਇਸੇ ਲੜੀ ਵਿੱਚ ਜਾਂਚ ਟੀਮ ਨੇ ਘਟਨਾ ਵਾਲੀ ਥਾਂ ਦਾ ਵੀ ਦੌਰਾ ਕੀਤਾ ਸੀ । ਜਿਸ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ।ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੇ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਚ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੁੱਛ ਗਿੱਛ ਕਰਨ ਮਗਰੋਂ ਹੁਣ ਵੀਰਵਾਰ 13 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੂੰ ਇਕ ਵਾਰ ਫ਼ਿਰ ਤਲਬ ਕੀਤਾ ਹੈ।

ਸੁਖਬੀਰ ਸਿੰਘ ਬਾਦਲ ਨੂੰ ਸੈਕਟਰ 32, ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਇੰਸਟੀਚਿਊਟ ਵਿਖ਼ੇ ਪੁੱਛਗਿੱਛ ਲਈ ਬੁਲਾਇਆ ਹੈ।ਸ਼੍ਰੋਮਣੀ ਅਕਾਲੀ ਦਲ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਸੁਖ਼ਬੀਰ ਸਿੰਘ ਬਾਦਲ ਜਾਂਚ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣਗੇ।

ਤੁਹਾਨੂੰ ਦਸ ਦਈਏ ਕਿ ਇਸ ਤੋਂ ਪਹਿਲਾਂ 14 ਸਤੰਬਰ ਨੂੰ ਵੀ ਸੁਖ਼ਬੀਰ ਸਿੰਘ ਬਾਦਲ ਐਲ.ਕੇ.ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਏ ਸਨ।ਸੱਤ ਸਾਲ ਪੁਰਾਣੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ। ਪੁੱਛਗਿੱਛ ਤੋਂ ਬਾਅਦ ਬਾਦਲ ਨੇ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ ਮਾਮਲੇ ਦੀ ਸੱਚਾਈ ਸਾਹਮਣੇ ਆਵੇ। ਇਸ ਮਾਮਲੇ ਵਿੱਚ ਪੀੜਤਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਨੂੰ ਕਾਨੂੰਨ ‘ਤੇ ਪੂਰਾ ਭਰੋਸਾ ਹੈ। ਭਵਿੱਖ ਵਿੱਚ ਜੇਕਰ SIT ਨੂੰ ਕਿਤੇ ਵੀ ਉਨ੍ਹਾਂ ਦੀ ਲੋੜ ਪਈ ਤਾਂ ਉਹ ਪੂਰਾ ਸਹਿਯੋਗ ਦੇਣਗੇ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans