ਲੁਧਿਆਣਾ, 17 ਅਕਤੂਬਰ – ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ਮਾਣਯੋਗ ਹਾਈ ਕੋਰਟ ਵਲੋਂ ਰੱਦ ਕਰ ਦਿੱਤੀ ਗਈ ਹੈ। ਹੇਠਲੀ ਅਦਾਲਤ ਵਲੋਂ ਪਹਿਲਾਂ ਹੀ ਆਸ਼ੂ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ, ਜਿਸ ’ਤੇ ਉਨ੍ਹਾਂ ਵਲੋਂ ਹਾਈ ਕੋਰਟ ਵਿਚ ਅਪੀਲ ਕੀਤੀ ਗਈ ਸੀ। ਬਹੁ ਕਰੋੜੀ ਟੈਂਡਰ ਘੁਟਾਲੇ ਵਿਚ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।