Menu

ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਵੱਲੋਂ ਬਾਇਓ ਮੈਡੀਕਲ ਵੇਸਟ ਦੇ ਪ੍ਰਬੰਧਨ ਸਬੰਧੀ ਮੀਟਿੰਗ

ਫਿਰੋਜ਼ਪੁਰ, 17 ਅਕਤੂਬਰ (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ )- ਬਾਇਓ ਮੈਡੀਕਲ ਵੇਸਟ ਦੇ ਸੁਚੱਜੇ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਆਈ.ਏ.ਐਸ. ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
            ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਜ਼ਿਲ੍ਹੇ ਅੰਦਰ ਬਾਇਓਮੈਡੀਕਲ ਵੇਸਟ (ਬੀ.ਐਮ.ਡਬਲਯੂ.) ਦੇ ਵਿਗਿਆਨਕ ਢੰਗ ਨਾਲ ਪ੍ਰਬੰਧਨ ਅਤੇ ਨਿੱਜੀ ਤੇ ਸਰਕਾਰੀ ਹਸਪਤਾਲਾਂ ਵਿੱਚ ਬਾਇਓਮੈਡੀਕਲ ਵੇਸਟ ਦੇ ਪ੍ਰਬੰਧਨ ਤੋਂ ਇਲਾਵਾ ਇਸ ਲਈ ਬਾਰ ਕੋਡ ਪ੍ਰਣਾਲੀ ਦੀ ਵਰਤੋਂ ਸਬੰਧੀ ਵਿਚਾਰ-ਚਰਚਾ ਕੀਤੀ ਤੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਹਾਸਿਲ ਕੀਤੀ।
            ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਜਿੰਦਰ ਮਨਚੰਦਾ ਨੇ ਬਾਇਓਮੈਡੀਕਲ ਵੇਸਟ ਸਬੰਧੀ ਕਾਨੂੰਨ ਬਨਾਏ ਜਾਣ ਅਤੇ ਜ਼ਿਲੇ ਅੰਦਰ ਬਾਇਓਮੈਡੀਕਲ ਵੇਸਟ ਦੇ ਨਿਪਟਾਰੇ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਸਰਜਨ ਡਾ. ਰਜਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਇਓਮੈਡੀਕਲ ਵੇਸਟ (ਬੀ.ਐਮ.ਡਬਲਯੂ.) ਦੇ ਵਿਗਿਆਨਕ ਢੰਗ ਨਾਲ ਪ੍ਰਬੰਧਨ ਨੂੰ ਯਕੀਨੀ ਬਨਾਉਣ ਲਈ ਜ਼ਿਲ੍ਹੇ ਦੇ ਨਿੱਜੀ ਤੇ ਸਰਕਾਰੀ ਹਸਪਤਾਲਾਂ ਵਿੱਚ ਬਾਇਓਮੈਡੀਕਲ ਵੇਸਟ ਦੇ ਪ੍ਰਬੰਧਨ ਲਈ ਬਾਰ ਕੋਡ ਪ੍ਰਣਾਲੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਜਾਰੀ ਹੁਕਮਾਂ ਅਨੁਸਾਰ ਬਾਇਓਮੈਡੀਕਲ ਵੇਸਟ ਨੂੰ ਅਤਿ ਖਤਰਨਾਕ ਅਤੇ ਸੰਕਰਮਣਸ਼ੀਲ ਮੰਨਦੇ ਹੋਏ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਵਿੱਚ ਬਾਰ ਕੋਡ ਪ੍ਰਣਾਲੀ ਨੂੰ ਪੂਰੀ ਤਰਾਂ ਲਾਗੂ ਕੀਤਾ ਗਿਆ ਹੈ। ਡਾ. ਮਨਚੰਦਾ ਨੇ ਕਿਹਾ ਕਿ ਰਾਜ ਭਰ ਵਿੱਚ ਬਾਇਓਮੈਡੀਕਲ ਵੇਸਟ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਨਾਉਣ ਹਿੱਤ ਰਾਜ ਸਲਾਹਕਾਰ ਕਮੇਟੀ ਅਤੇ ਜ਼ਿਲਾ ਪੱਧਰੀ ਨਿਗਰਾਨ ਕਮੇਟੀਆਂ ਦਾ ਗਠਣ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ (ਕਾਮਨ ਬਾਇਓਮੈਡੀਕਲ ਵੇਸਟ ਟ੍ਰੀਟਮੈਂਟ ਫੈਸਿਲਿਟੀ) ਸੀ.ਬੀ.ਡਬਲਯੂ.ਟੀ.ਐਫ. ਆਪਰੇਟਰਾਂ ਨੂੰ ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਰੂਲਜ਼ (ਬੀ.ਐਮ.ਡਬਲਯੂ.ਐਮ.) 2016 (ਸੋਧਾਂ 2018 ਅਤੇ 2019) ਦੀਆਂ ਧਾਰਾਵਾਂ ਅਨੁਸਾਰ ਬਾਰ ਕੋਡ ਸਾਫਟਵੇਅਰ ਦੀ ਵਰਤੋਂ ਕਰਦਿਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚੋਂ ਬਾਇਓ ਮੈਡੀਕਲ ਵੇਸਟ ਨਿਯਮਿਤ ਸਮੇ ਸਿਰ ਇਕੱਠਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਰੋਜ਼ਾਨਾ ਦੇ ਬਾਇਓ ਮੀਡੀਕਲ ਵੇਸਟ ਸਬੰਧੀ ਸਾਰੇ ਵੇਰਵਿਆਂ / ਰਿਪੋਰਟਾਂ ਨੂੰ ਸਾਫਟਵੇਅਰ ਉੱਤੇ ਅਪਲੋਡ ਕੀਤਾ ਜਾਂਦਾ ਹੈ, ਜਿੱਥੇ ਹਰੇਕ ਹਸਪਤਾਲ ‘ਚੋਂ ਵੇਸਟ ਇਕੱਠਾ ਕਰਨ ਦਾ ਸਾਰਾ ਰਿਕਾਰਡ ਦਰਜ਼ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਹਸਪਤਾਲਾਂ ਵਿੱਚ ਕੋਈ ਰਹਿੰਦ-ਖੂਹੰਦ ਨਹੀਂ ਦੱਬੀ ਜਾ ਰਹੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਛੋਟੇ ਹਸਪਤਾਲਾਂ ਸਮੇਤ ਸਾਰੇ ਹਸਪਤਾਲ ਬਾਇਓਮੈਡੀਕਲ ਵੇਸਟ ਦੇ ਨਿਪਟਾਰੇ ਲਈ ਸੀ.ਬੀ.ਡਬਲਯੂ.ਐਫ. ਨਾਲ ਜੁੜੇ ਹੋਏ ਹਨ।
            ਇਸ ਇਸ ਮੌਕੇ ਡਾ. ਗੁਰਮੇਜ ਗੁਰਾਇਆ, ਡਾ.ਬਲਕਾਰ ਸਿੰਘ, ਡਾ.ਸਾਕਸ਼ੀ,ਦੀਵਾਨ ਚੰਦ, ਨਵਨੀਤ ਕੌਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans