Menu

ਫਿਰੋਜਪੁਰ : ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਐਨ.ਸੀ.ਸੀ. ਕੈਡਿਟਸ ਦਾ ਟ੍ਰੇਨਿੰਗ ਕੈਂਪ ਸ਼ੁਰੂ

ਫਿਰੋਜਪੁਰ, 5 ਨਵੰਬਰ -(ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) – ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਬੀਤੀ 2 ਨਵੰਬਰ 2022 ਤੋਂ 13 ਪੰਜਾਬ ਐਨ ਸੀ ਸੀ ਬਟਾਲੀਅਨ,ਫਿਰੋਜ਼ਪੁਰ ਕੈਂਟ ਨੇ ਸੀ ਏ ਟੀ ਸੀ -91 ਸਾਲਾਨਾ ਟਰੇਨਿੰਗ ਕੈਂਪ ਦੀ ਸ਼ੂਰੂਆਤ ਕੀਤੀ।
ਕੈਂਪ ਕਮਾਂਡਰ ਐੱਮ. ਐੱਲ. ਸ਼ਰਮਾ ਨੇ ਕੈਂਪ ਦਾ ਆਰੰਭ ਕਰਦਿਆਂ ਤੇ ਇਸ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਲੱਗਭਗ 500 ਕੈਡਿਟ ਇਸ ਵਿਚ ਸ਼ਮੂਲੀਅਤ ਕਰ ਰਹੇ ਹਨ। ਕਰਨਲ ਐਮ.ਐਲ. ਸ਼ਰਮਾ ਨੇ ਆਪਣੇ ਭਾਸ਼ਨ ਰਾਹੀਂ ਬੱਚਿਆਂ ਨੂੰ ਇਸ ਕੈਂਪ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਕਿਵੇਂ ਇਹੋ ਜਿਹੇ ਕੈਂਪ ਕੈਡਿਟਸ ਦੇ ਸਰਬਪੱਖੀ ਵਿਕਾਸ ਲਈ ਸਹਾਈ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਕੈਡਿਟਸ ਨੂੰ ਵੱਖ- ਵੱਖ ਤਰ੍ਹਾਂ ਦੀ ਟ੍ਰੇਨਿੰਗ ਜਿਵੇਂ ਕਿ ਡਰਿੱਲ, ਨਿਸ਼ਾਨੇਬਾਜ਼ੀ, ਮੈਪ ਰੀਡਿੰਗ, ਪੀ ਟੀ ਤੋਂ ਇਲਾਵਾ ਐਨ.ਸੀ.ਸੀ ਦੇ ਸਿਲੇਬਸ ਦੀਆਂ ਕਲਾਸਾਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਕੈਂਪ 9 ਨਵੰਬਰ ਤੱਕ ਜਾਰੀ ਰਹੇਗਾ ਤੇ ਅਗਲੇ ਦਿਨਾਂ ਵਿੱਚ ਕੈਡਿਟਸ ਨੂੰ ਵੱਖ-ਵੱਖ ਸਮਾਜਿਕ ਸਮੱਸਿਆਵਾਂ ਨਾਲ ਨਜਿੱਠਣ ਦੀ ਟ੍ਰੇਨਿੰਗ ਵੀ ਦਿੱਤੀ ਜਾਵੇਗੀ।
ਇਸ ਮੌਕੇ ਡਿਪਟੀ ਕੈਂਪ ਕਮਾਂਡੈਂਟ ਕਰਨਲ ਪਿਊਸ਼ ਬੇਰੀ ਨੇ ਵੀ ਕੈਡਿਟਸ ਨੂੰ ਦਿੱਤੀ ਜਾਣ ਵਾਲੀ ਟ੍ਰੇਨਿੰਗ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕੈਪਟਨ ਕੁਲਭੂਸ਼ਨ ਅਗਨੀਹੋਤਰੀ, ਕੈਪਟਨ ਇੰਦਰਪਾਲ ਸਿੰਘ, ਲੈਫਟੀਨੈਂਟ ਡਾ ਅਜ਼ਾਦਵਿੰਦਰ ਸਿੰਘ, ਸੈਕਿੰਡ ਅਫ਼ਸਰ ਵਿਨੈ ਵੋਹਰਾ, ਸੂਬੇਦਾਰ ਮੇਜਰ ਅੰਗਰੇਜ ਸਿੰਘ, ਟਰੈਨਿੰਗ ਦਫਤਰ ਸਟਾਫ਼ ਹਾਜ਼ਰ ਸਨ। ਕਰਨਲ ਸ਼ਰਮਾ ਨੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਵੀ ਖਾਸ ਤੌਰ ‘ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਸਾਲਾਨਾ ਕੈਂਪ ਲਗਾਉਣ ਲਈ ਆਪਣੇ ਕੈਂਪਸ ਵਿਚ ਸਹੂਲਤ ਪ੍ਰਦਾਨ ਕੀਤੀ ।

ਬਜੁਰਗ ਦਾ ਭੇਸ ਬਣਾ ਕੇ ਕੈਨੇਡਾ ਜਾ…

ਨਵੀਂ ਦਿੱਲੀ, 19 ਜੂਨ : ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ 24 ਸਾਲ ਦੇ ਵਿਅਕਤੀ ਨੂੰ ਇਕ ਬਜ਼ੁਰਗ ਵਿਅਕਤੀ…

ਪਤਨੀ ਦੀ ਮੌਤ ਦਾ ਸਦਮਾ…

ਇੰਦੌਰ, 19 ਜੂਨ – ਅਸਾਮ ਦੇ ਗ੍ਰਹਿ…

ਸਵਾਤੀ ਮਾਲੀਵਾਲ ਨੇ ਇੰਡੀਆ ਗਠਜੋੜ…

ਨਵੀਂ ਦਿੱਲੀ, 18 ਜੂਨ -13 ਮਈ ਨੂੰ…

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ…

Listen Live

Subscription Radio Punjab Today

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ ’ਚ ਮੁਕੱਦਮਾ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ ਸਿੱਖ ਵੱਖਵਾਦੀ ਦਾ ਸੁਪਾਰੀ ਦੇ ਕੇ ਕਤਲ ਕਰਵਾਉਣ ਦੀ ਸਾਜ਼ਸ਼ ’ਚ ਸ਼ਾਮਲ…

ਇੰਸਟਾਗ੍ਰਾਮ ਦੀ ਲੋਕੇਸ਼ਨ ਤੋਂ ਲੱਭੀ…

14 ਜੂਨ 2024-ਬੁੱਧਵਾਰ ਨੂੰ ਅਮਰੀਕਾ ਦੇ ਸ਼ਹਿਰ…

ਕੁਵੈਤ ਅਗਜ਼ਨੀ ਹਾਦਸਾ: PM ਮੋਦੀ…

ਨਵੀਂ ਦਿੱਲੀ, 13 ਜੂਨ, 2024: ਕੁਵੈਤ ਵਿਚ…

ਮਾਲਾਵੀ ਦੇ ਉਪ ਰਾਸ਼ਟਰਪਤੀ ਦੀ…

11 ਜੁਨ 2024-ਪੂਰਬੀ ਅਫ਼ਰੀਕੀ ਦੇਸ਼ ਮਾਲਾਵੀ ਦੇ…

Our Facebook

Social Counter

  • 41107 posts
  • 0 comments
  • 0 fans