Menu

ਨਾਗਰਿਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਕੀਤਾ ਜਾ ਰਿਹੈ ਜਾਗਰੂਕ : ਜ਼ਿਲ੍ਹਾ ਤੇ ਸ਼ੈਸ਼ਨ ਜੱਜ ਫਿਰੋਜ਼ਪੁਰ

ਮੈਗਾ ਕੈਂਪਾਂ ਰਾਹੀਂ ਇਕੋ ਛੱਤ ਥੱਲੇ ਮਿਲਦੀਆਂ ਹਨ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ: ਮਾਂਗਟ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੈਗਾ ਲੀਗਲ ਸਰਵਿਸਿਜ਼ ਕੈਂਪ ਦਾ ਆਯੋਜਨ
21 ਵਿਭਾਗਾਂ ਦੇ ਹੈਲਪ ਡੈਸਕਾਂ ਤੋਂ 700 ਤੋਂ ਵੱਧ ਲੋਕਾਂ ਨੇ ਉਠਾਇਆ ਲਾਭ
ਫਿਰੋਜ਼ਪੁਰ, 9 ਨਵੰਬਰ ( ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀ ਰਹਿਨੁਮਾਈ ਹੇਠ ਵੀਰਇੰਦਰ ਅਗਰਵਾਲ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀ ਅਗਵਾਈ ਵਿੱਚ ਡੀ. ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਕੈਂਟ ਵਿਖੇ ਮੈਗਾ ਲੀਗਲ ਸਰਵਿਸਜ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ ਦਲਜੀਤ ਸਿੰਘ ਮਾਂਗਟ ਨੇ ਕੀਤਾ।
          ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੀਰਇੰਦਰ ਅਗਰਵਾਲ ਨੇ ਦੱਸਿਆ ਕਿ ਇਸ ਮੈਗਾ ਕੈਂਪ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਭਗ 21 ਵਿਭਾਗਾਂ ਨੇ  ਹਿੱਸਾ ਲਿਆ ਹੈ ਜਿਨ੍ਹਾਂ ਵਿੱਚ  ਦਫ਼ਤਰ ਅਸਿਸਟੈਂਟ ਲੇਬਰ ਕਮਿਸ਼ਨਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸਿਹਤ ਵਿਭਾਗ, ਪੁਲਿਸ ਵਿਭਾਗ, ਥਾਣਾ ਵੂਮੈਨ, ਸਿੱਖਿਆ ਵਿਭਾਗ, ਵਨ ਸਟਾਪ ਕਰਾਇਸਿਸ ਸੈਂਟਰ, ਜ਼ਿਲ੍ਹਾ ਸੋਸ਼ਲ ਸਕਿਊਰਿਟੀ ਵਿਭਾਗ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਵਿਭਾਗ, ਫੂਡ ਅਤੇ ਸਿਵਲ ਸਪਲਾਈ ਵਿਭਾਗ, ਐੱਨ.ਜੀ.ਓਜ਼, ਬਿਜਲੀ ਵਿਭਾਗ, ਜਲ ਅਤੇ ਸੈਨੀਟੇਸ਼ਨ ਵਿਭਾਗ, ਪੀ.ਡਬਲਿਊ.ਡੀ., ਬਾਲ ਸੁਰੱਖਿਆ ਵਿਭਾਗ, ਵਣ ਵਿਭਾਗ, ਜ਼ਿਲ੍ਹਾ ਸਿੱਖਿਆ ਵਿਭਾਗ, ਜ਼ਿਲ੍ਹਾ ਰੋਜ਼ਗਾਰ ਵਿਭਾਗ, ਜ਼ਿਲ੍ਹਾ ਮੁੱਖ ਦਫ਼ਤਰ ਸਾਂਝ ਕੇਂਦਰ ਅਤੇ ਕਾਮਨ ਸੇਵਾ ਸੈਂਟਰ ਆਦਿ ਵਿਭਾਗਾਂ ਦੇ ਹੈਲਪ ਡੈਸਕ ਲਗਾਏ ਗਏ ਅਤੇ ਆਏ ਲੋਕਾਂ  ਨੂੰ ਮੌਕੇ ਤੇ ਹੀ ਸੇਵਾਵਾਂ ਪ੍ਰਦਾਨ ਕਰਵਾਈਆਂ ਗਈਆਂ  ਹਨ।
    ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ ਸ. ਦਲਜੀਤ ਸਿੰਘ ਮਾਂਗਟ ਨੇ ਕਿਹਾ ਕਿ ਇਸ ਕੈਂਪ ਵਿੱਚ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਨਾਲ ਸਬੰਧ ਸਮੱਸਿਆਵਾਂ ਮੁਫ਼ਤ ਕਾਨੂੰਨੀ ਸਹਾਇਤਾ, ਆਧਾਰ ਕਾਰਡ, ਲਾਭ ਪਾਤਰੀ ਕਾਰਡ, ਪੈਨਸ਼ਨ ਕਾਰਡ, ਅਪੰਗਤਾ ਸਰਟੀਫਿਕੇਟ, ਜਮਾਂਬੰਦੀ ਦੀਆਂ ਸਮੱਸਿਆਵਾਂ, ਪੁਲਿਸ ਨਾਲ ਸਬੰਧਤ ਸਮੱਸਿਆਵਾਂ, ਘਰੇਲੂ ਝਗੜੇ ਦੀਆਂ ਸਮੱਸਿਆਵਾਂ ਅਤੇ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਈ ਮਾਮਲਿਆਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ ਹੈ।
ਇਸ ਮੈਗਾ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਮੈਡਮ ਅਮ੍ਰਿਤ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਦਾ ਇਹ ਬਹੁਤ ਹੀ ਵਧੀਆਂ ਉਪਰਾਲਾ ਹੈ ਕਿ ਅੱਜ ਇਕੋ ਜਗ੍ਹਾਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਮੁਲਾਜ਼ਮ ਆਏ ਹਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਹਨ ਅਤੇ ਬਹੁਤੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆਂ ਕਿ ਇਸ ਕੈਂਪ ਸਬੰਧੀ ਲੋਕਾਂ ਵਿੱਚ ਵੀ ਖੁਸ਼ੀ ਨਜ਼ਰ ਆ ਰਹੀ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।
            ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮੈਡਮ ਏਕਤਾ ਉੱਪਲ ਨੇ ਦੱਸਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਦੀ ਜਾਣਕਾਰੀ ਲੈਣ ਲਈ ਅਤੇ ਲੋਕਾਂ ਨੂੰ ਇਸ ਕੈਂਪ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਵਿੱਚ ਪੈਨਲ ਐਡਵੋਕੇਟ, ਪੈਰਾ ਲੀਗਲ ਵਲੰਟੀਅਰ, ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀ, ਐੱਨ. ਜੀ. ਓ. ਆਦਿ ਸ਼ਾਮਲ ਹਨ। ਇਨ੍ਹਾਂ ਟੀਮਾਂ ਵੱਲੋਂ ਫਿਰੋਜ਼ਪੁਰ ਵਿੱਚ ਡੋਰ ਟੂ ਡੋਰ ਸਰਵੇ ਕੀਤਾ ਗਿਆ ਅਤੇ ਇਸ ਕੈਂਪ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਜਿਸ ਤਹਿਤ ਅੱਜ ਇਸ ਕੈਂਪ ਵਿੱਚ ਕਾਫੀ ਲੋਕ ਪਹੁੰਚੇ ਹਨ ਅਤੇ ਉਨ੍ਹਾਂ ਵੱਲੋਂ ਆਪਣੀਆਂ ਸਮੱਸਿਆਵਾਂ ਦਾ ਹੱਲ ਮੌਕੇ ਤੇ ਕਰਵਾਇਆ ਗਿਆ ਹੈ।
ਇਸ ਮੌਕੇ ਚੇਅਰਮੈਨ ਸਥਾਈ ਲੋਕ ਅਦਾਲਤ ਜਤਿੰਦਰਪਾਲ ਸਿੰਘ ਬੈਨੀਪਾਲ, ਡੀ.ਸੀ.ਐਮ. ਗਰੁੱਪ ਦੇ ਚੇਅਰਮੈਨ ਅਨੁਰਿਧ ਗੁਪਤਾ, ਸੀ.ਈ.ਓ. ਕੈਂਟ ਬੋਰਡ ਸ੍ਰੀਮਤੀ ਪ੍ਰੋਮਿਲਾ ਜੈਸਵਾਲ, ਸਿਵਲ ਜੱਜ ਜੂਨੀਅਰ ਡਵੀਜ਼ਨ  ਸੰਦੀਪ ਕੁਮਾਰ, ਐਡੀਸ਼ਨਲ ਜੱਜ ਕੇਵਲ ਕ੍ਰਿਸ਼ਨ, ਸ੍ਰੀਮਤੀ ਰਾਜਵਿੰਦਰ ਕੌਰ, ਹਰਦੀਪ ਕੌਰ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਧਾਲੀਵਾਲ  ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਆਮ ਲੋਕ ਹਾਜ਼ਰ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans