Menu

ਬਠਿੰਡਾ : ਸਪੋਰਟਸ ਸਕੂਲ ਘੁੱਦਾ ਦੇ ਤਿੰਨ ਵਿਦਿਆਰਥੀਆਂ ਨੇ ਜਿੱਤੇ ਗੋਲਡ ਮੈਡਲ

ਬਠਿੰਡਾ, 24 ਨਵੰਬਰ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਤੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਪਹਿਚਾਣਨ ਲਈ ਵਿਸ਼ੇਸ਼ ਉਪਰਾਲੇ ਆਰੰਭੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ 66ਵੀਂ ਪੰਜਾਬ ਰਾਜ ਸਟੇਟ ਸਕੂਲ ਖੇਡਾਂ ਅੰਮ੍ਰਿਤਸਰ ਵਿਖੇ ਵਿੱਚ ਸਪੋਰਟਸ ਸਕੂਲ ਘੁੱਦਾ ਦੇ ਤਿੰਨ ਖਿਡਾਰੀਆਂ ਨੇ ਕੁਸ਼ਤੀ ਦੀ ਖੇਡ ਅੰਡਰ-19 ਸਾਲ ਵਰਗ ਵਿੱਚ ਗੋਲਡ ਮੈਡਲ ਆਪਣੇ ਨਾਮ ਕੀਤੇ। ਇਹ ਜਾਣਕਾਰੀ ਪ੍ਰਿੰਸੀਪਲ ਪ੍ਰੇਮ ਕੁਮਾਰ ਮਿੱਤਲ ਨੇ ਸਾਂਝੀ ਕੀਤੀ।

          ਪ੍ਰਿੰਸੀਪਲ ਪ੍ਰੇਮ ਕੁਮਾਰ ਮਿੱਤਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਿਡਾਰੀ ਮਨਜਿੰਦਰ ਸਿੰਘ ਨੇ 72 ਕਿਲੋ ਗਰੀਕੋ ਰੋਮਨ, ਕਰਨਦੀਪ ਕੌਰ ਨੇ 55 ਕਿਲੋ ਫਰੀ ਸਟਾਈਲ ਅਤੇ ਨਵਦੀਪ ਕੌਰ ਨੇ 59 ਕਿਲੋ ਫਰੀ ਸਟਾਈਲ ਵਿਚ ਗੋਲਡ ਮੈਡਲ ਜਿੱਤੇ। ਇਸ ਦੇ ਨਾਲ ਹੀ ਕੇਵਲ ਤਿੰਨ ਵਿਦਿਆਰਥੀਆਂ ਦੀ ਟੀਮ ਨੇ ਹੀ ਸਟੇਟ ਪੱਧਰੀ ਦੂਜੀ ਟੀਮ  ਪੁਜੀਸ਼ਨ ਆਪਣੇ ਸਕੂਲ ਦੇ ਨਾਮ ਕੀਤੀ। ਉਨ੍ਹਾਂ ਦੱਸਿਆ ਕਿ ਇਹ ਤਿੰਨੋ ਹੀ ਖਿਡਾਰੀਆਂ ਦੀ ਰਾਸ਼ਟਰੀ ਪੱਧਰ ਲਈ ਚੋਣ ਹੋ ਗਈ ਹੈ।

          ਇਸ ਮੌਕੇ ਸਕੂਲ ਖੇਡ ਕੁਆਡੀਨੇਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲ ਦੇ ਸਹਿਯੋਗ ਤੇ ਸਮੂਹ ਸਟਾਫ਼ ਦੇ ਯਤਨਾਂ ਕਰਕੇ ਸਕੂਲ ਹੁਣ ਪੂਰਨ ਰੂਪ ਵਿਚ ਜੇਤੂ ਲੈਅ ਫੜ੍ਹ ਚੁੱਕਾ ਹੈ ਅਤੇ ਭਵਿੱਖ ਵਿੱਚ ਉੱਚ ਪੱਧਰੀ ਨਤੀਜੇ ਆਉਣ ਦੀ ਆਸ ਹੈ।

          ਇਸ ਦੌਰਾਨ ਇੰਚਾਰਜ ਸੁਖਦੀਪ ਸਿੰਘ, ਕੁਸਤੀ ਕੋਚ ਅਬਦੁੱਲ ਸਤਾਰ, ਅਧਿਆਪਕਾਂ ਤੇ ਸਮੂਹ ਸਟਾਫ ਨੇ ਖਿਡਾਰੀ, ਮਾਪਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ।

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਅਤੇ ਪਾਰਟੀ ਦੇ ਸੂਬਾ ਪ੍ਰਧਾਨ HS ਲੱਕੀ ਨੂੰ ਟਿਕਟ…

ਤਰਸੇਮ ਸਿੰਘ ਦੇ ਕਤਲ ਕੇਸ…

ਤਰਨ ਤਾਰਨ, 24 ਅਪ੍ਰੈਲ 2024 :ਉੱਤਰਾਖੰਡ ਦੇ…

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39902 posts
  • 0 comments
  • 0 fans