Menu

ਕੈਨੇਡਾ : ਟੋਰਾਂਟੋ ‘ਚ ਅੰਨੇਵਾਹ ਗੋਲੀਬਾਰੀ ‘ਚ ਸ਼ੂਟਰ ਸਮੇਤ 5 ਲੋਕਾਂ ਦੀ ਹੋਈ ਮੌਤ

ਟੋਰਾਂਟੋ, 19 ਦਸੰਬਰ – ਕੈਨੇਡਾ ਦੀ ਰਾਜਧਾਨੀ ਟੋਰਾਂਟੋ ਦੇ ਵਿੱਚ ਇੱਕ ਵਾਰ ਫਿਰ ਤੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਿਥੋਂ ਦੇ ਵੌਨ ਸ਼ਹਿਰ ਦੀ ਇੱਕ ਇਮਾਰਤ ਵਿੱਚ ਇੱਕ ਵਿਅਕਤੀ ਨੇ ਸ਼ਰੇਆਮ ਗੋਲੀਆਂ ਚਲਾ ਦਿੱਤੀ। ਗੋਲੀਬਾਰੀ ਦੀ ਇਸ ਘਟਨਾ ਦੇ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੁਲਿਸ ਨਾਲ ਹੋਈ ਝੜਪ ਦੇ ਦੌਰਾਨ ਸ਼ੱਕੀ ਸ਼ੂਟਰ ਦੀ ਵੀ ਮੌਤ ਹੋ ਗਈ। ਯੌਰਕ ਦੀ ਸਥਾਨਕ ਪੁਲਿਸ ਮੁਖੀ ਜੇਮਸ ਮੈਕਸਵੀਨ ਨੇ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਉਹ ਜ਼ਖਮੀ ਵਿਅਕਤੀ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਇਸ ਇਲਾਕੇ ਦੇ ਸਾਰੇ  ਇਲਾਕੇ ਦੇ ਨਾਗਰਿਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਲਈ ਕਿਹਾ ਹੈ।

ਇਸ ਘਟਨਾ ਸਬੰਧੀ ਮਿਲੀ ਜਾਣਕਾਰੀ ਦੇ ਮੁਤਾਬਕ ਗੋਲੀਬਾਰੀ ਅਤੇ ਝੜਪ ਤੋਂ ਬਾਅਦ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ। ਇੱਕ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਮਾਰਤ ਦੀ ਇੱਕ ਤੋਂ ਵੱਧ ਯੂਨਿਟ ਪ੍ਰਭਾਵਿਤ ਹੋਈ ਹੈ। ਇਸ ਦੇ ਨਾਲ ਹੀ ਥਾਣਾ ਮੁਖੀ ਦਾ ਕਹਿਣਾ ਹੈ ਕਿ ਸਥਿਤੀ ਕਾਬੂ ਦੇ ਵਿੱਚ ਹੈ ਅਤੇ ਹੁਣ ਇਲਾਕੇ ਦੇ ਲੋਕਾਂ ਦੇ ਲਈ ਖਤਰੇ ਵਾਲੀ ਕੋਈ ਗੱਲ ਨਹੀਂ ਹੈ ।

ਪੁਲਿਸ ਅਧਿਕਾਰੀ ਮੈਕਸਵੀਨ ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਦਾ ਨਜ਼ਾਰਾ ਬਹੁਤ ਜ਼ਿਆਦਾ ਭਿਆਨਕ ਸੀ। ਫਿਲਹਾਲ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਹੈ ਕਿ ਗੋਲੀ ਚਲਾਉਣ ਵਾਲਾ ਵਿਅਕਤੀ ਉਸੇ ਇਮਾਰਤ ਜਾਂ ਇਲਾਕੇ ਦਾ ਰਹਿਣ ਵਾਲਾ ਸੀ। ਘਟਨਾ ਦੀ ਓਨਟਾਰੀਓ ਦੀ ਵਿਸ਼ੇਸ਼ ਜਾਂਚ ਯੂਨਿਟ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਅਧਿਕਾਰੀ ਉਨ੍ਹਾਂ ਮਾਮਲਿਆਂ ਦੀ ਜਾਂਚ ਕਰਦੇ ਹਨ ਜਿਨ੍ਹਾਂ ਵਿੱਚ ਜ਼ਿਆਦਾ ਲੋਕ ਜ਼ਖਮੀ ਜਾਂ ਮੌਤ ਹੋ ਗਈ ਹੋਵੇ ।ਇਸ ਦੇ ਨਾਲ ਹੀ ਜਿਨ੍ਹਾਂ ਕੇਸਾਂ ਵਿੱਚ ਪੁਲਿਸ ਸ਼ਾਮਲ ਹੈ।

ਗੋਲੀਬਾਰੀ ਤੋਂ ਬਾਅਦ ਵੌਨ ਸਿਟੀ ਦੇ ਮੇਅਰ ਸਟੀਵਨ ਡੇਲ ਡੂਕਾ ਨੇ ਬਿਆਨ ਦਿੱਤਾ ਹੈ ਕਿ ਮੈਂ ਮੌਕੇ ‘ਤੇ ਪਹੁੰਚੇ ‘ਬਹਾਦਰ’ ਪੁਲਿਸ ਅਧਿਕਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਾ ਹਾਂ, ਜੋ ਸਥਿਤੀ ਨੂੰ ਸੁਰੱਖਿਅਤ ਰੱਖਣ ਲਈ ਕੰਮ ਕਰ ਰਹੇ ਹਨ। ਮੈਂ ਗੋਲੀਬਾਰੀ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਜਾਹਰ ਕਰਦਾ ਹਾਂ।

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਦਿੱਤੀ ਗਈ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39874 posts
  • 0 comments
  • 0 fans