Menu

ਪੰਜਾਬ ਚੋਂ ਸਿੰਥੈਟਿਕ ਨਸ਼ਿਆਂ ਦੇ ਖਾਤਮੇ ਲਈ ਰਵਾਇਤੀ ਨਸ਼ੇ ਅਫੀਮ ਅਤੇ ਭੁੱਕੀ ਨੂੰ ਪ੍ਰਵਾਨਗੀ ਦੇਣੀ ਚਾਹੀਦੀ ਹੈ-ਡਾ. ਗਾਂਧੀ

19 ਦਸੰਬਰ2022-ਪੰਜਾਬ ਵਿਚ ਨਸ਼ਿਆਂ ਦਾ ਮੁੱਦਾ ਤੂਲ ਫੜਦਾ ਜਾ ਰਿਹਾ ਹੈ। ਵੱਖਵੱਖ ਆਗੂਆਂ ਵੱਲੋਂ ਇਸਤੇ ਸਿਆਸਤ ਕਰਦਿਆਂ ਵੱਖ ਵੱਖ ਬਿਆਨ ਦਿੱਤੇ ਜਾ ਰਹੇ ਹਨ। ਹੁਣ ਇੱਕ ਵਾਰ ਫਿਰ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਵੀ ਪੰਜਾਬ ਨਸ਼ਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੰਥੈਟਿਕ ਨਸ਼ਿਆਂ ਦੇ ਖਾਤਮੇ ਲਈ ਅਫੀਮ ਤੇ ਭੁੱਕੀ ਨੂੰ ਪ੍ਰਵਾਨਗੀ ਮਿਲਣੀ ਚਾਹੀਦੀ ਹੈ।ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਚੋਂ ਸਿੰਥੈਟਿਕ ਨਸ਼ਿਆਂ ਦੇ ਖਾਤਮੇ ਲਈ ਰਵਾਇਤੀ ਨਸ਼ੇ ਅਫੀਮ ਅਤੇ ਭੁੱਕੀ ਨੂੰ ਪ੍ਰਵਾਨਗੀ ਦੇਣੀ ਚਾਹੀਦੀ ਹੈ, ਜਿਸ ਨਾਲ ਪੰਜਾਬ ਦੀ ਨੌਜਵਾਨੀ ਨੂੰ ਸਿੰਥੈਟਿਕ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਿਨਾਂ ਕਿਸੇ ਗੱਲ ਤੋਂ ਨਸ਼ਿਆਂ ਲਈ ਬਦਨਾਮ ਕੀਤਾ ਜਾ ਰਿਹਾ ਹੈ ਜਦੋਂ ਕਿ ਦੱਖਣੀ ਦੇਸ਼ਾਂ ਤੇ ਭਾਰਤ ਦੇ ਦੱਖਣੀ ਸੂਬਿਆਂ ਵਿਚ ਨਸ਼ਿਆਂ ਦਾ ਪਸਾਰ ਪੰਜਾਬ ਨਾਲੋਂ ਵੀ ਵੱਧ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਜਪਾ ਆਗੂ ਸੁਰਜੀਤ ਜਿਆਣੀ ਦਾ ਵੀ ਇਹ ਵੱਡਾ ਬਿਆਨ ਸਾਹਮਣੇ ਆਇਆ ਸੀ। ਅਤੇ ਹੁਣ ਇੱਕ ਵਾਰ ਫਿਰ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਿਆਸਤ ਗਰਮਾਉਦੀ ਨਜ਼ਰ ਆ ਰਹੀ ਹੈ, ਜਿਸਦੇ ਚਲਦਿਆਂ ਸਾਬਕਾ ਸੰਸਦ ਮੈਂਬਰ ਡਾ. ਗਾਂਧੀ ਵੱਲੋਂ ਇਹ ਬਿਆਨ ਦਿੱਤਾ ਗਿਆ। ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਵੀ ਸਰਕਾਰ ਨੂੰ ਐਨ.ਡੀ.ਪੀ.ਐਸ. ਐਕਟ ਵਿਚ ਸੋਧ ਕਰਕੇ ਅਫੀਮ ਤੇ ਭੁੱਕੀ ਨੂੰ ਕਾਨੂੰਨ ਅਨੁਸਾਰ ਪ੍ਰਵਾਨਗੀ ਦੇਣੀ ਚਾਹੀਦੀ ਹੈ। ਦਲੀਲ ਦਿੰਦਿਆਂ ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ, ਬੈਲਜ਼ੀਅਮ, ਨੀਦਰਲੈਂਡ ਅਤੇ ਹੋਰ ਯੂਰਪੀ ਦੇਸ਼ਾਂ ਵਿੱਚ ਅਫੀਮ ਨੂੰ ਕਾਨੂੰਨੀ ਤੌਰ ਉਤੇ ਪ੍ਰਵਾਨਗੀ ਦਿੱਤੀ ਹੋਈ ਹੈ। ਉਥੇ ਲੋਕ ਕਾਨੂੰਨੀ ਨਿਯਮਾਂ ਅਨੁਸਾਰ ਖੁਦ ਅਫੀਮ ਦੀ ਪੈਦਾਵਾਰ ਕਰ ਰਹੇ ਹਨ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans