Menu

ਧੁੰਦ ਦੇ ਵਧਦੇ ਕਹਿਰ ਕਰਕੇ ਸਰਕਾਰ ਦਾ ਫੈਸਲਾ, ਪੰਜਾਬ ‘ਚ ਭਲਕੇ ਤੋਂ 10 ਵਜੇ ਲੱਗਣਗੇ ਸਾਰੇ ਸਕੂਲ

ਪੰਜਾਬ ਵਿੱਚ ਵਧਦੀ ਧੁੰਦ ਕਰਕੇ ਬੱਚਿਆਂ ਤੇ ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਨੂੰ ਧਿਆਨ ਵਿੱਚ ਰਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਨੂੰ ਸਕੂਲਾਂ ਦਾ ਸਮਾਂ ਬਦਲਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਭਲਕੇ ਤੋਂ ਸਾਰੇ ਸਕੂਲ ਸਵੇਰੇ 10 ਵਜੇ ਲੱਗਣਗੇ, ਜਦਕਿ ਛੱਟੀ ਪਹਿਲਾਂ ਤੋਂ ਹੀ ਤੈਅ ਸਮੇਂ ਮੁਤਾਬਕ ਹੀ ਹੋਵੇਗੀ।ਦੱਸ ਦੇਈਏ ਕਿ ਪੰਜਾਬ ‘ਚ ਦੋ ਦਿਨ ਤੋਂ ਪੈ ਰਹੀ ਧੁੰਦ ਕਾਰਨ ਸੜਕ ਹਾਦਸੇ ਵੱਧ ਗਏ ਹਨ। ਅੱਜ ਸਵੇਰੇ ਸਾਦਿਕ ਨੇੜੇ ਫਰੀਦਕੋਟ ਰੋਡ ‘ਤੇ ਧੁੰਦ ਕਾਰਨ ਇਕ ਸਕੂਲ ਵੈਨ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਸਕੂਲ ਵੈਨ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਵੈਨ ‘ਚ ਲਗਭਗ 25 ਬੱਚੇ ਸਵਾਰ ਸਨ।ਦੂਜੇ ਪਾਸੇ ਮੌਸਮ ਵਿਭਾਗ ਨੇ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੋਇਆ ਹੈ। ਮੌਸਮ ਵਿਭਾਗ ਦੇ ਮੁਤਾਬਕ ਫਿਲਹਾਲ ਸੰਘਣੀ ਧੁੰਦ ਦਾ ਪ੍ਰਕੋਪ ਘੱਟ ਨਹੀਂ ਹੋਵੇਗਾ। ਵਿਭਾਗ ਨੇ ਮੰਗਲਵਾਰ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੋਹਾਲੀ ਲਈ ਰੈੱਡ ਅਲਰਟ ਕੀਤਾ ਹੈ।ਚੰਡੀਗੜ੍ਹ ਮੌਸਮ ਵਿਭਾਗ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਰੈੱਡ ਅਲਰਟ ਵਾਲੇ ਜ਼ਿਲ੍ਹਿਆਂ ਵਿੱਚ ਲੋਕ ਸਵੇਰੇ ਤੇ ਰਾਤ ਨੂੰ ਸੰਘਣੀ ਧੁੰਦ ਵਿੱਚ ਗੱਡੀਆਂ ਸੰਭਾਲ ਕੇ ਤੇ ਹੌਲੀ ਚਲਾਉਣ, ਕਿਉਂਕਿ ਅਜੇ ਧੁੰਦ ਕੁਝ ਹੋਰ ਦਿਨ ਸਤਾ ਸਕਦੀ ਹੈ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans