ਚੰਡੀਗੜ੍ਹ, 20 ਦਸੰਬਰ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਥਿਤ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਦਰਜ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਐਤਵਾਰ ਸਵੇਰੇ ਆਈਜੀਆਈ, ਏਅਰਪੋਰਟ ਨਵੀਂ ਦਿੱਲੀ ਤੋਂ ਵਾਪਸ ਭੇਜ ਦਿੱਤਾ ਗਿਆ ਜਦੋਂ ਉਹ ਵਿਦੇਸ਼ ਜਾਣ ਲਈ ਏਅਰਪੋਰਟ ਪਹੁੰਚੇ ।
ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਮੁਕੱਦਮਾ ਦਰਜ ਕਰਨ ਸਮੇਂ ਉਸ ਵਿਰੁੱਧ ਲੁੱਕਆਊਟ ਨੋਟਿਸ ਜਾਰੀ ਕੀਤਾ ਸੀ। ਉਹ ਸਤੰਬਰ ਤੋਂ ਜ਼ਮਾਨਤ ‘ਤੇ ਹੈ।
ਬਿਊਰੋ ਦੇ ਅਧਿਕਾਰੀਆਂ ਮੁਤਾਬਕ ਗਿਲਜ਼ੀਆਂ ਨੂੰ ਭਾਰਤ ਛੱਡਣ ਤੋਂ ਪਹਿਲਾਂ ਅਦਾਲਤ ਤੋਂ ਪਰਮਿਟ ਦੀ ਲੋੜ ਹੋਵੇਗੀ।