Menu

ਕਾਂਗਰਸੀ ਆਗੂਆਂ ਨੂੰ ਲੈ ਕੇ ਵਿੜਿੰਗ ਦਾ ਵੱਡਾ ਬਿਆਨ, ਪਾਰਟੀ ਤੇ ਭਾਰੀ ਰਿਹਾ ਕਲਚਰ, ਕਿਹਾ ਮੈਂ ਵਫਾਦਾਰ ਸਿਪਾਹੀ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਆਪਣੀ ਹੀ ਪਾਰਟੀ ਨੂੰ ਲੈ ਕੇ  ਇੱਕ ਵੱਡਾ ਬਿਆਨ ਦਿੱਤਾ ਗਿਆ। ਪਾਰਟੀ ਨੂੰ ਲੈ ਕੇ  ਵੜਿੰਗ ਕਹਿੰਦੇ ਨਜ਼ਰ ਆਏ ਹਨ  ਕਿ ਕਾਂਗਰਸ ਪਾਰਟੀ ’ਤੇ ਕਾਰੋਬਾਰੀਆਂ ਨੇ ਕਬਜ਼ਾ ਕਰ ਲਿਆ ਸੀ, ਜਿਸ ਕਾਰਨ ਕਾਂਗਰਸ ਪਾਰਟੀ ਕਮਜ਼ੋਰ ਹੋ ਗਈ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ’ਚ ਪਿਛਲੇ 20 ਸਾਲਾਂ ਤੋਂ ਇਹ ਕਲਚਰ ਭਾਰੀ ਹੋ ਗਿਆ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੂੰਜੀਪਤੀ ਸਾਥੀ ਕਾਂਗਰਸ ਪਾਰਟੀ ’ਤੇ ਭਾਰੂ ਹੋ ਗਏ ਸਨ। ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦੋ ਵਾਰ ਮੁੱਖ ਮੰਤਰੀ ਵੀ ਬਣਾਇਆ, ਉਹ ਤਾਂ ਸਮਝੌਤਾ ਮੁੱਖ ਮੰਤਰੀ ਸਨ, ਚਾਰ ਮਹੀਨੇ ਪਹਿਲਾਂ ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਨਾਰੇ ਵੀ ਕਰ ਦਿੱਤਾ ਪਰ ਉਸ ਵੇਲੇ ਤੱਕ ਬਹੁਤ ਦੇਰ ਹੋ ਚੁੱਕੀ ਸੀ। ਰਾਜਾ ਵੜਿੰਗ ਨੇ ਆਪਣੇ ਆਪ ਨੁੰ ਪਾਰਟੀ ਦਾ ਵਫ਼ਾਦਾਰ ਸਿਪਾਹੀ ਦਸਦਿਆਂ ਕਿਹਾ ਕਿ , ਇਸੇ ਕਾਰਨ 4 ਮਹੀਨੇ ਮੈਂ ਮੰਤਰੀ ਬਣਿਆ,ਪਰ ਉਸ ਸਮੇਂ ਕਈ ਲੋਕ ਮੁੱਖ ਮੰਤਰੀ ਦੀ ਕੁਰਸੀ ਹਥਿਆਉਣ ਲਈ ਲੜਦੇ ਰਹੇ, ਜੋ ਕਿ ਵਿਧਾਨਸਭਾ ਚੋਣਾਂ ਚ ਕਾਂਗਰਸ ਪਾਰਟੀ ਦੀ ਬੁਰੀ ਤਰ੍ਹਾਂ ਨਾਲ ਹਾਰ ਦਾ ਕਾਰਨ ਬਣਿਆ। ਵੜਿੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੀ ਬੁਰੀ ਤਰ੍ਹਾਂ ਨਾਲ ਹਾਰ ਗਏ । ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਕਾਂਗਰਸ ਪਾਰਟੀ ਨਹੀਂ ਸੀ, ਬਲਕਿ ਕਾਂਗਰਸ ਪਾਰਟੀ ਦੇ ਕਾਰਨ ਹੀ ਕੈਪਟਨ ਅਮਰਿੰਦਰ ਸਿੰਘ ਦੀ ਚੜ੍ਹਾਈ ਸੀ।

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ SRPF…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਚਿਨ ਤੇਂਦੁਲਕਰ (Sachin…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40381 posts
  • 0 comments
  • 0 fans