22 ਦਸੰਬਰ 2022-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਚਾਨਕ ਦਿੱਲੀ ਏਅਰਪੋਰਟ ‘ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਪੰਜਾਬੀਆਂ ਨਾਲ ਗੱਲਬਾਤ ਕੀਤੀ। CM ਮਾਨ ਨੇ ਲੋਕਾਂ ਨੂੰ ਏਅਰਪੋਰਟ ‘ਤੇ ਆ ਰਹੀਆਂ ਮੁਸ਼ਕਲਾਂ ਬਾਰੇ ਪੁੱਛਿਆ। ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਪੰਜਾਬ ਦੀਆਂ ਵੋਲਵੋ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਚਲਾਉਣ ਦਾ ਫੈਸਲਾ ਕੀਤਾ ਸੀ। ਉਦੋਂ ਤੋਂ ਬੱਸ ਸੇਵਾ ਲਗਾਤਾਰ ਜਾਰੀ ਹੈ। CM ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਤੋਂ ਪੰਜਾਬ ਦੀ ਦਿੱਲੀ ਲਈ ਚਲਾਈ ਗਈ ਵੋਲਵੋ ਬੱਸ ਸੇਵਾ ਬਾਰੇ ਫੀਡਬੈਕ ਵੀ ਲਿਆ।ਇਸੇ ਦੌਰਾਨ ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਏਅਰਪੋਰਟ ‘ਤੇ ਪੰਜਾਬ ਹੈਲਪ ਡੈਸਕ ਸਥਾਪਤ ਕਰਨਗੇ।