Menu

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਮੈਗਾ ਰੋਜ਼ਗਾਰ ਮੇਲਾ ਆਯੋਜਿਤ,600 ਤੋਂ ਵੱਧ ਪ੍ਰਾਰਥੀਆਂ ਨੇ ਕੀਤੀ ਸ਼ਿਰਕਤ, ਵੱਖ-ਵੱਖ ਕੰਪਨੀਆਂ ਵੱਲੋਂ  ਕਰੀਬ 280 ਪ੍ਰਾਰਥੀਆਂ ਦੀ  ਚੋਣ

ਬਠਿੰਡਾ, 23 ਦਸੰਬਰ : ਸੂਬਾ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਟ੍ਰੇਡ ਵਿੰਗ ਦੇ ਚੇਅਰਮੈਨ  ਅਨਿੱਲ ਠਾਕੁਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਅੰਮ੍ਰਿਤਲਾਲ ਅਗਰਵਾਲ ਤੇ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਨੀਲ ਗਰਗ ਨੇ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਗਏ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਮੈਗਾ ਰੋਜਗਾਰ ਮੇਲੇ ਵਿੱਚ 600 ਤੋਂ ਵੱਧ ਪ੍ਰਾਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਵੱਖ-ਵੱਖ ਕੰਪਨੀਆਂ ਵੱਲੋਂ  ਲਗਭਗ 280 ਪ੍ਰਾਰਥੀਆਂ ਦੀ ਚੋਣ ਕੀਤੀ ਗਈ।  ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਲਗਾਏ ਗਏ ਇਸ ਮੈਗਾ ਰੋਜ਼ਗਾਰ ਮੇਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ 17 ਕੰਪਨੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਟਰਾਈਡੈਂਟ ਬਰਨਾਲਾ, ਆਈ.ਸੀ.ਆਈ.ਸੀ.ਆਈ. ਬੈਂਕ, ਏਅਰਟੈਲ, ਫਲਿਪਕਾਰਟ, ਡੌਮੀਨੌਜ, ਇੰਡੀਆ ਜੌਬ ਕਾਰਟ, ਸੱਤਿਆ ਮਾਈਕਰੋ ਕੈਪੀਟਲ, ਐਸ.ਬੀ.ਆਈ.ਲਾਈਫ ਇੰਸੋਰੈਂਸ, ਐਡਲਵਾਇਸ ਟੋਕੀਓ ਲਾਈਫ ਇੰਸੋਰੈਂਸ, ਜਿੰਦਲ ਹਾਰਟ, ਬਿਲਡਟੈੱਕ ਇੰਜੀਨੀਅਰ, ਪੁਖਰਾਜ ਹੈਲਥਕੇਅਰ ਆਦਿ ਨਾਮੀ ਕੰਪਨੀਆਂ ਸ਼ਾਮਲ ਸਨ।  ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਸੀ.ਈ.ਓ.  ਤੀਰਥਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਮੇਂ-ਸਮੇਂ ਸਿਰ ਪਲੇਸਮੈਂਟ ਕੈਪਾਂ ਤੇ ਰੋਜ਼ਗਾਰ ਮੇਲਿਆ ਦਾ ਆਯੋਜਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਰਥੀ ਆਉਣ ਵਾਲੇ ਰੋਜ਼ਗਾਰ ਮੇਲਿਆ ਦੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ ਬਠਿੰਡਾ (DBEE Bathinda) ਨੂੰ ਜੁਆਇੰਨ ਕਰ ਸਕਦੇ ਹਨ।ਉਨ੍ਹਾਂ ਨੇ ਦੱਸਿਆ ਕਿ ਪ੍ਰਾਰਥੀ ਦਫਤਰ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਆਪਣੇ ਨਾਲ ਅਧਾਰ ਕਾਰਡ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਸਲ ਅਤੇ ਫੋਟੋ ਸਟੇਟ ਕਾਪੀਆਂ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।

 

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans