Menu

ਨਵੇਂ ਸਾਲ ਤੋਂ ਇਸ ਪਿੰਡ ਦੀਆਂ ਦੁਕਾਨਾਂ ਤੇ ਨਹੀਂ ਵਿਕੇਗਾ ਤੰਬਾਕੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਚਾਇਤ ਦੇ ਫੈਸਲੇ ਦੀ ਕੀਤੀ ਸ਼ਲਾਘਾ,

24 ਦਸੰਬਰ 2022-ਜਿੱਥੇ ਪੰਜਾਬ ਅੰਦਰ ਨਸ਼ਾ ਇੱਕ ਬਹੁਤ ਵੱਡਾ ਮੁੱਦਾ ਬਣਿਆ ਹੋਇਆ। ਇਸ ਨਸ਼ੇ ਕਾਰਨ ਹਰ ਦਿਨ ਇੱਕ ਨਵੀਂ ਘਟਨਾ ਸਾਹਮਣੇ ਆਉਂਦੀ ਹੈ, ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਯੂਥ ਕਲੱਬਾਂ ਜਾਂ ਪਿੰਡ ਪੱਧਰ ਤੇ ਕਮੇਟੀਆਂ ਦਾ ਗਠਨ ਕੀਤਾ ਗਿਆ, ਤਾਂ ਕਿ ਪੰਜਾਬ ਅੰਦਰ ਵਗਦੇ ਨਸ਼ਿਆਂ ਦੇ ਦਰਿਆ ਨੂੰ ਠੱਲ੍ਹ ਪਾਈ ਜਾ ਸਕੇ, ਚਾਹੇ ਉਹ ਛੋਟਾ ਨਸ਼ਾ ਹੋਵੇ ਜਾਂ ਵੱਡਾ। ਅਜਿਹਾ ਹੀ ਫੈਸਲਾ ਲਿਆ  ਗਿਆ ਸੰਗਰੂਰ ਦੇ ਇੱਕ ਪਿੰਡ ਦੀ ਪੰਚਾਇਤ ਵੱਲੋਂ ਜਿੱਥੇ ਕਿ ਪਿੰਡ ਦੀਆਂ ਦੁਕਾਨਾਂ ਤੇ ਨਵੇਂ ਸਾਲ ਤੋਂ ਦੁਕਾਨਾਂ ‘ਤੇ ਤੰਬਾਕੂ ਯੁਕਤ ਉਤਪਾਦਾਂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਚਾਇਤ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਪਿੰਡਾਂ ਨੂੰ ਵੀ ਤੰਬਾਕੂ ਯੁਕਤ ਪਦਾਰਥਾਂ ’ਤੇ ਪਾਬੰਦੀ ਲਾਉਣ ਲਈ ਉਪਰਾਲੇ ਕਰਨ ਲਈ ਕਿਹਾ ਹੈ।ਜਾਣਕਾਰੀ ਅਨੁਸਾਰ ਸੰਗਰੂਰ ਦੇ ਬਲਾਕ ਸੁਨਾਮ ਅਧੀਨ ਆਉਂਦੇ ਪਿੰਡ ਝਾੜੋ ਦੀ ਯੂਥ ਸਪੋਰਟਸ ਐਂਡ ਵੈਲਫੇਅਰ ਕਲੱਬ ਅਤੇ ਗ੍ਰਾਮ ਪੰਚਾਇਤ ਨੇ ਸਾਂਝੇ ਤੌਰ ’ਤੇ ਇਸ ਫੈਸਲੇ ਨੂੰ ਲਾਗੂ ਕੀਤਾ ਹੈ। ਇਸ ਫੈਸਲੇ ਅਨੁਸਾਰ 1 ਜਨਵਰੀ ਤੋਂ ਪਿੰਡਾਂ ਦੀਆਂ ਦੁਕਾਨਾਂ ‘ਤੇ ਤੰਬਾਕੂ, ਬੀੜੀ, ਸਿਗਰਟ, ਜ਼ਰਦਾ ਆਦਿ ਵਸਤੂਆਂ ਦੀ ਵਿਕਰੀ ਨਹੀਂ ਹੋਵੇਗੀ। ਜੇਕਰ 1 ਜਨਵਰੀ ਤੋਂ ਬਾਅਦ ਕੋਈ ਦੁਕਾਨਦਾਰ ਤੰਬਾਕੂ ਵਾਲਾ ਸਮਾਨ ਵੇਚਦਾ ਫੜਿਆ ਗਿਆ ਤਾਂ ਉਸ ਨੂੰ 5,000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇੰਨਾ ਹੀ ਨਹੀਂ ਅਗਲੇ 7 ਦਿਨਾਂ ਤੱਕ ਦੁਕਾਨ ਵੀ ਬੰਦ ਰਹੇਗੀ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans