Menu

ਧੁੰਦ ਕਾਰਨ ਹਾਦਸਾ, ਸ਼ਰਾਬ ਦੇ ਗੋਦਾਮ ਚ ਵੜੀ ਪ੍ਰਾਈਵੇਟ ਕੰਪਨੀ ਦੀ ਬੱਸ

24 ਦਸੰਬਰ 2022-ਪੰਜਾਬ ਅੰਦਰ ਪੈ ਰਹੀ ਧੁੰਦ ਕਾਰਨ ਕੋਈ ਨਾ ਕੋਈ ਹਾਦਸੇ ਸਾਹਮਣੇ ਆ ਰਹੇ ਹਨ ,ਅਜਿਹਾ ਹੀ ਹਾਦਸਾ ਸਾਹਮਣੇ ਆਇਆ ਜਲੰਧਰ ਚ , ਜਿੱਥੇ ਕਿ  ਪਠਾਨਕੋਟ ਬਾਈਪਾਸ ਨੇੜੇ ਦੇਰ ਰਾਤ ਇੱਕ ਨਿੱਜੀ ਕੰਪਨੀ ਦੀ ਬੱਸ ਸੰਘਣੀ ਧੁੰਦ ਵਿੱਚ ਬੇਕਾਬੂ ਹੋ ਕੇ ਇੱਕ ਸ਼ਰਾਬ ਦੇ ਗੋਦਾਮ ‘ਚ ਜਾ ਵੜੀ। ਇਸ ਹਾਦਸੇ ‘ਚ ਬੱਸ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ ਜਲੰਧਰ ਦੇ ਪਠਾਨਕੋਟ ਬਾਈਪਾਸ ‘ਤੇ ਹਾਦਸੇ ਦਾ ਸ਼ਿਕਾਰ ਹੋਈ ਪ੍ਰਾਈਵੇਟ ਕੰਪਨੀ ਦੀ ਬੱਸ ਜੰਮੂ ਦੇ ਊਧਮਪੁਰ ਜਾ ਰਹੀ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਸ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ। ਜਿਵੇਂ ਹੀ ਡਰਾਈਵਰ ਨੇ ਬਾਈਪਾਸ ‘ਤੇ ਬੱਸ ਨੂੰ ਮੋੜਿਆ ਤਾਂ ਉਹ ਧੁੰਦ ਦੀ ਲਪੇਟ ‘ਚ ਆ ਗਿਆ, ਜਿਸ ਕਾਰਨ ਬੱਸ ਅਚਾਨਕ ਬੇਕਾਬੂ ਹੋ ਕੇ ਸ਼ਰਾਬ ਦੇ ਗੋਦਾਮ ਵਿੱਚ ਜਾ ਵੜੀ।ਇਸ ਹਾਦਸੇ ‘ਤੋਂ ਬਾਅਦ ਗੋਦਾਮ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਤੁਰੰਤ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ASI ਚਰਨਜੀਤ ਸਿੰਘ ਅਤੇ ਸਰਬਜੀਤ ਸਿੰਘ ਮੌਕੇ ’ਤੇ ਪੁੱਜੇ। ਦੋਵਾਂ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਸ ਦੇ ਗੋਦਾਮ ਵਿੱਚ ਦਾਖ਼ਲ ਹੋਣ ਕਾਰਨ ਬਹੁਤ ਨੁਕਸਾਨ ਹੋਇਆ ਹੈ। ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਡਰਾਈਵਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਬੱਸ ਦੀ MT ਰਿਪੋਰਟ ਮੰਗਵਾਈ ਗਈ ਹੈ ‘ਤਾਂ ਜੋ ਪਤਾ ਲਾਇਆ ਜਾ ਸਕੇ ਕਿ ਬੱਸ ਵਿੱਚ ਕੀ ਤਕਨੀਕੀ ਨੁਕਸ ਸੀ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans