Menu

CBSE ਵੱਲੋਂ ਵਿਦਿਆਰਥੀਆਂ ਲਈ ਅਹਿਮ ਫੈਸਲਾ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੈਕਟੀਕਲ ਪ੍ਰੀਖਿਆ ਲਈ ਵਿਦਿਆਰਥੀਆਂ ਨੂੰ ਨਹੀਂ ਮਿਲੇਗਾ ਦੂਸਰਾ ਮੌਕਾ

 24 ਦਸੰਬਰ 2022-ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵੱਲੋਂ ਵਿਦਿਆਰਥੀਆਂ ਲਈ ਅਹਿਮ ਫੈਸਲਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੈਕਟੀਕਲ ਪ੍ਰੀਖਿਆ 1 ਜਨਵਰੀ ਤੋਂ ਸ਼ੁਰੂ ਹੋਣਗੀਆਂ। ਕੋਰੋਨਾ ਕਾਰਨ 2 ਸਾਲ ਤੱਕ ਪ੍ਰੈਕਟੀਕਲ ਨਾ ਹੋਣ ਤੋਂ ਬਾਅਦ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਇਕ ਹੋਰ ਮੌਕਾ ਦਿੱਤਾ ਸੀ, ਪਰ ਇਸ ਵਾਰ ਅਜਿਹਾ ਨਹੀਂ ਹੋਵੇਗਾ। ਇਸ ਦੇ ਨਾਲ ਹੀ ਬੋਰਡ ਦੀਆਂ ਲਿਖਤੀ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ।ਦੱਸ ਦੇਈਏ ਕਿ ਬੋਰਡ ਵੱਲੋਂ ਇਸ ਵਾਰ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਜੇਕਰ ਉਮੀਦਵਾਰ ਨਿਰਧਾਰਤ ਮਿਤੀ ‘ਤੇ ਪ੍ਰੈਕਟੀਕਲ ਦੇਣ ਤੋਂ ਖੁੰਝ ਜਾਂਦਾ ਹੈ ਤਾਂ ਉਸ ਨੂੰ ਹੋਰ ਮੌਕਾ ਨਹੀਂ ਮਿਲੇਗਾ। ਇਸ ਦੇ ਨਾਲ ਹੀ 12ਵੀਂ ਜਮਾਤ ਦੇ ਪ੍ਰੈਕਟੀਕਲ ਸਿਰਫ਼ ਬੋਰਡ ਦੁਆਰਾ ਨਿਯੁਕਤ ਪ੍ਰੀਖਿਆਰਥੀਆਂ ਦੁਆਰਾ ਹੀ ਲਏ ਜਾਣਗੇ। ਬੋਰਡ ਨੇ ਸਕੂਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਔਨਲਾਈਨ ਪ੍ਰੈਕਟੀਕਲ ਲਈ ਹਾਜ਼ਰ ਹੋਣ ਵਾਲੇ ਵਿਦਿਆਰਥੀਆਂ ਦੀ ਸੂਚੀ ਦੀ ਤਸਦੀਕ ਕਰਨ ਅਤੇ ਇਹ ਫੈਸਲਾ ਕਰਨ ਕਿ ਵਿਦਿਆਰਥੀਆਂ ਦੀ ਸ਼੍ਰੇਣੀ ਸਹੀ ਢੰਗ ਨਾਲ ਦਾਖਲ ਹੋਈ ਹੈ ਜਾਂ ਨਹੀਂ।ਜਾਣਕਾਰੀ ਅਨੁਸਾਰ ਵਿਦਿਆਰਥੀ 3 ਸ਼੍ਰੇਣੀ ਰੈਗੂਲਰ, ਕੰਪਾਰਟਮੈਂਟ ਅਤੇ ਇੰਪਰੂਵਮੈਂਟ ਵਿੱਚ ਪ੍ਰੈਕਟੀਕਲ ਦੇਣਗੇ। ਸਕੂਲਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਇਮਤਿਹਾਨਾਂ ਦੀ ਡੇਟਸ਼ੀਟ ਬਾਰੇ ਸਮੇਂ ਸਿਰ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਕਿਸੇ ਵੀ ਹਾਲਤ ਵਿੱਚ ਨਿਰਧਾਰਤ ਮਿਤੀ ‘ਤੇ ਪ੍ਰੈਕਟੀਕਲ ਦੇ ਸਕਣ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans