Menu

2 ਪ੍ਰਾਈਵੇਟ ਸਕੂਲਾਂ ਨੂੰ ਵਾਧੂ ਫੀਸ ਵਸੂਲਣਾ ਪਿਆ ਮਹਿੰਗਾ,ਫੀਸ ਵਾਪਸ ਕਰਨ ਦੇ ਹੁਕਮ, 3 ਲੱਖ ਰੁਪਏ ਜੁਰਮਾਨਾ

ਚੰਡੀਗੜ: 27 ਦਸੰਬਰ 2022-ਪਟਿਆਲਾ ਦੀ ਫੀਸ ਰੈਗੂਲੇਟਰੀ ਬਾਡੀ ਨੇ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦੋ ਪ੍ਰਾਈਵੇਟ ਸਕੂਲਾਂ ਨੂੰ ਜੁਰਮਾਨਾ ਕੀਤਾ ਹੈ। ਦੋ ਪ੍ਰਾਈਵੇਟ ਸਕੂਲਾਂ ਨੂੰ ਵਿੱਦਿਅਕ ਸਾਲ 2022-23 ਦੌਰਾਨ ਵਸੂਲੀ ਗਈ ਵੱਧ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ  ਦੇ ਨਾਲ ਨਾਲ ਇਸ ਦੇ ਨਾਲ ਹੀ ਦੋਵਾਂ ਸਕੂਲਾਂ ਨੂੰ ਕ੍ਰਮਵਾਰ 2 ਲੱਖ ਅਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2022-23 ਦੀਆਂ ਫੀਸਾਂ ਸਬੰਧੀ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿਚ ਵੱਖ ਵੱਖ ਸਕੂਲਾਂ ਦੀਆਂ ਸ਼ਿਕਾਇਤਾਂ ਮਿਲਣ ‘ਤੇ ਪੜਤਾਲ ਕਰਵਾਈ ਗਈ ਸੀ, ਜਿਸ ਦੇ ਆਧਾਰ ‘ਤੇ ਫੀਸ ਰੈਗੂਲੇਟਰੀ ਬਾਡੀ ਜ਼ਿਲ੍ਹਾ ਪਟਿਆਲਾ ਦੇ ਚੇਅਰਪਰਸਨ ਵੱਲੋਂ ਪਟਿਆਲਾ ਦੇ ਰਿਆਨ ਇੰਟਰਨੈਸ਼ਨਲ ਸਕੂਲ, ਅਰਬਨ ਅਸਟੇਟ ਫੇਜ-2 ਤੇ ਕੇ.ਐਸ.ਬੀ. ਵਰਲਡ ਸਕੂਲ ਬੂਰੜ ਜ਼ਿਲ੍ਹਾ ਪਟਿਆਲਾ ਨੂੰ ਵਿਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਪਾਸੋਂ ਵਸੂਲੀ ਵੱਧ ਫੀਸ ਵਾਪਸ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕ੍ਰਮਵਾਰ ਦੋ ਲੱਖ ਤੇ ਇੱਕ ਲੱਖ ਦਾ ਜੁਰਮਾਨਾ ਵੀ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਤੇ ਇੱਕ ਹਫ਼ਤੇ ਅੰਦਰ-ਅੰਦਰ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿਚ ਸਕੂਲ ਵਿਰੁੱਧ ਫੀਸ ਐਕਟ 2016 ਦੇ ਸੈਕਸ਼ਨ 14 ਤਹਿਤ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਵੱਲੋਂ ਅਗਲੇਰੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ।

 

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans