Menu

ਅਮਨ ਅਰੋੜਾ ਵੱਲੋਂ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਪੁੱਡਾ ਭਵਨ ਵਿੱਚ ਅਚਨਚੇਤ ਚੈਕਿੰਗ

ਬਕਾਇਆ ਕੇਸਾਂ ਦੇ ਨਿਪਟਾਰੇ ਵਿੱਚ ਢਿੱਲ-ਮੱਠ ਅਤੇ ਕੰਮ-ਚੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ

ਚੰਡੀਗੜ੍ਹ, 28 ਦਸੰਬਰ:ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਸਮੇਂ ਸਿਰ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ  ਅਮਨ ਅਰੋੜਾ ਨੇ  ਪੁੱਡਾ ਭਵਨ ਵਿੱਚ ਅਚਨਚੇਤ ਚੈਕਿੰਗ ਕੀਤੀ।ਕੈਬਨਿਟ ਮੰਤਰੀ ਨੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ  ਅਜੋਏ ਕੁਮਾਰ ਸਿਨਹਾ ਨਾਲ ਵੱਖ-ਵੱਖ ਸ਼ਾਖਾਵਾਂ ਦਾ ਦੌਰਾ ਕਰਕੇ ਅਧਿਕਾਰੀਆਂ ‘ਤੇ ਕੰਮ ਦੇ ਬੋਝ ਅਤੇ ਉਨ੍ਹਾਂ ਦੇ ਪੱਧਰ ‘ਤੇ ਬਕਾਇਆ ਪਏ ਕੇਸਾਂ ਦਾ ਜਾਇਜ਼ਾ ਲਿਆ।ਅਧਿਕਾਰੀਆਂ ਤੇ ਕਰਮਚਾਰੀਆਂ ਉਤੇ ਕੰਮ ਦੇ ਬੋਝ ਨੂੰ ਤਰਕਸੰਗਤ ਕਰਨ ਲਈ ਆਖਦਿਆਂ  ਅਮਨ ਅਰੋੜਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕੰਮ ਪ੍ਰਤੀ ਢਿੱਲਮੱਠ ਵਾਲੇ ਰਵੱਈਏ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਫਾਈਲਾਂ ਦਾ ਨਿਬੇੜਾ ਨਾ ਕਰਨ ‘ਤੇ ਸਬੰਧਤ ਅਧਿਕਾਰੀ/ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਕੇ ਸਿਸਟਮ ਵਿੱਚ ਸੁਧਾਰ ਕਰਨ ਲਈ ਸੱਤਾ ਵਿੱਚ ਆਈ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਅਪਣਾਇਆ ਹੈ। ਵਿਭਾਗ ਨੇ ਹਾਲ ਹੀ ਵਿੱਚ 42 ਅਧਿਕਾਰੀਆਂ ਨੂੰ ਡਿਊਟੀ ਵਿੱਚ ਅਣਗਹਿਲੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ ਅਤੇ ਤਿੰਨ ਅਧਿਕਾਰੀਆਂ ਨੂੰ ਚਾਰਜਸ਼ੀਟ ਵੀ ਕੀਤਾ ਸੀ।ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਇੱਕ ਆਨਲਾਈਨ ਸਿਸਟਮ ਵਿਕਸਤ ਕੀਤਾ ਹੈ ਜਿਸ ਤਹਿਤ ਵਿਭਾਗ ਵਿੱਚ ਆਉਂਦੀਆਂ ਅਰਜ਼ੀਆਂ ਅਤੇ ਫਾਈਲਾਂ ਦੀ ਉਨ੍ਹਾਂ ਵੱਲੋਂ ਖੁਦ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਅਰਜ਼ੀਆਂ ਦੇ ਨਿਬੇੜੇ ਵਿੱਚ ਬੇਲੋੜੀ ਦੇਰੀ ਕਾਰਨ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈਂਦੀ ਹੈ ਅਤੇ ਭ੍ਰਿਸ਼ਟ ਗਤੀਵਿਧੀਆਂ ਨੂੰ ਬੜਾਵਾ ਮਿਲਦਾ ਹੈ, ਜੋ ਬਿਲਕੁਲ ਵੀ ਸਵੀਕਾਰਯੋਗ ਨਹੀਂ ਹੈ।ਉਨ੍ਹਾਂ ਨੇ ਕਰਮਚਾਰੀਆਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਮਦਦ ਲਈ ਹਰ ਸਮੇਂ ਹਾਜ਼ਰ ਹਨ ਪਰ ਡਿਊਟੀ ਦੌਰਾਨ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਪਹਿਲ ਦਿੱਤੀ ਜਾਵੇ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39924 posts
  • 0 comments
  • 0 fans