Menu

ਪੰਜਾਬ ‘ਚ ਭਲਕੇ ਪਏਗਾ ਮੀਂਹ, ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਜਾਰੀ ਕੀਤਾ ਆਰੇਂਜ ਅਲਰਟ

29 ਦਸੰਬਰ 2022-ਪੰਜਾਬ ਵਿੱਚ ਬੁੱਧਵਾਰ ਨੂੰ ਰਾਹਤ ਦਾ ਦਿਨ ਰਿਹਾ, ਕਿਉਂ ਕਿ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਧੁੱਪ ਨਿਕਲੀ। ਇਸ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ ਚਾਰ ਤੋਂ ਛੇ ਡਿਗਰੀ ਵੱਧ ਰਿਹਾ। ਅੰਮ੍ਰਿਤਸਰ, ਨਵਾਂਸ਼ਹਿਰ, ਗੁਰਦਾਸਪੁਰ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਦਿਨ ਦਾ ਤਾਪਮਾਨ 17 ਡਿਗਰੀ ਰਿਹਾ।ਕੁਝ ਜ਼ਿਲ੍ਹਿਆਂ ਵਿੱਚ ਇਹ 19 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਮੁਤਾਬਕ ਉੱਤਰੀ ਪੰਜਾਬ ਨੂੰ ਛੱਡ ਕੇ ਬਾਕੀ ਸਾਰੇ ਹਿੱਸਿਆਂ ਵਿੱਚ 30 ਦਸੰਬਰ ਤੱਕ ਦਿਨ ਵੇਲੇ ਧੁੱਪ ਰਹੇਗੀ।ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 31 ਦਸੰਬਰ ਤੋਂ ਪੰਜਾਬ ‘ਚ ਸੀਤ ਲਹਿਰ ਤੇਜ਼ ਹੋ ਜਾਵੇਗੀ ਅਤੇ ਸੰਘਣੀ ਧੁੰਦ ਛਾਈ ਰਹੇਗੀ। 3 ਜਨਵਰੀ ਤੱਕ ਮੌਸਮ ਅਜਿਹਾ ਹੀ ਰਹੇਗਾ। ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਵਿਜ਼ੀਬਿਲਟੀ ਬਹੁਤ ਘੱਟ ਹੋਵੇਗੀ।ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਬਠਿੰਡਾ ਸੂਬੇ ਦਾ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 1.0 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਮੰਗਲਵਾਰ ਨੂੰ ਇਹ 1.4 ਡਿਗਰੀ ਸੈਲਸੀਅਸ ਸੀ। ਘੱਟੋ-ਘੱਟ ਤਾਪਮਾਨ ਨਵਾਂਸ਼ਹਿਰ ‘ਚ 1.5, ਅੰਮ੍ਰਿਤਸਰ ‘ਚ 2.9, ਮੁਕਤਸਰ ‘ਚ 2.9, ਹੁਸ਼ਿਆਰਪੁਰ ‘ਚ 3.4, ਮੋਗਾ ‘ਚ 3.8, ਰੂਪਨਗਰ ‘ਚ 4.5, ਜਲੰਧਰ ‘ਚ 4.6, ਲੁਧਿਆਣਾ ‘ਚ 6.4 ਅਤੇ ਪਟਿਆਲਾ ‘ਚ 6.8 ਰਿਹਾ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40234 posts
  • 0 comments
  • 0 fans