Menu

ਕੇਂਦਰੀ ਜੇਲ੍ਹ ਬਠਿੰਡਾ ਵਿੱਚ ਖੂਨੀ ਝੜਪ, ਇੱਕ ਵਿਅਕਤੀ ਨੇ ਦੂਸਰੇ ਸਾਥੀ ਦੇ ਵੱਡੀ ਕੰਨ ਤੇ ਦੰਦੀ,

(ਅਨਿਲ ਵਰਮਾ):- ਕੇਂਦਰੀ ਜੇਲ੍ਹ ਬਠਿੰਡਾ ਇੱਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ। ਹੁਣ ਫਿਰ ਜੇਲ੍ਹ ਵਿੱਚ ਬੰਦ ਕੈਦੀਆਂ ਤੇ ਹਵਾਲਾਤੀਆਂ ਵਿੱਚ ਖੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜੇਲ ਵਿੱਚ ਬੰਦ ਰੋਹਿਤ ਕੁਮਾਰ ਨਾਮ ਦੇ ਵਿਅਕਤੀ ਦੇ ਸਾਥੀ ਵਿਅਕਤੀ ਵੱਲੋਂ ਹੋਈ ਤਕਰਾਰ ਦੋਰਾਣ ਕੰਨ ਤੇ ਦੰਦੀ ਵੱਡ ਲਈ, ਇੱਥੋਂ ਤੱਕ ਕਿ ਕੰਨ ਦਾ ਮਾਸ ਵੀ ਅਲੱਗ ਕਰ ਦਿੱਤਾ, ਜਿਸ ਕਰਕੇ ਜ਼ਖ਼ਮੀ ਰੋਹਿਤ ਕੁਮਾਰ ਨੂੰ ਜੇਲ੍ਹ ਦੇ ਪੁਲਸ ਮੁਲਾਜ਼ਮਾਂ ਵੱਲੋਂ ਸੁਰੱਖਿਆ ਪ੍ਰਬੰਧਾਂ ਹੇਠ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮੁਢਲੀ ਸਹਾਇਤਾ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਰੋਹਿਤ ਕੁਮਾਰ ਦੇ ਕੰਨ ਤੇ ਕਈ ਟਾਂਕੇ ਵੀ ਲੱਗੇ ਹਨ । ਜ਼ਖਮੀ ਵਿਅਕਤੀ ਰੋਹਿਤ ਕੁਮਾਰ ਦੀ ਮਾਤਾ ਅਰਚਨਾ ਰਾਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਸ ਦੇ ਦੋ ਬੱਚੇ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਬੰਦ ਹਨ ਅਤੇ ਅੱਜ ਫੋਨ ਆਇਆ ਸੀ ਕਿ ਉਸ ਦੇ ਬੱਚੇ ਰੋਹਿਤ ਕੁਮਾਰ ਤੇ ਹਮਲਾ ਹੋਇਆ ਹੈ ਅਤੇ ਉਹ ਜ਼ਖ਼ਮੀ ਹੈ, ਜਿਸ ਨੂੰ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਹੈ। ਅਰਚਨਾ ਰਾਣੀ ਨੇ ਦੱਸਿਆ ਕਿ ਜਦੋਂ ਉਹਨਾਂ ਜਾ ਕੇ ਦੇਖਿਆ ਤਾਂ ਰੋਹਿਤ ਕੁਮਾਰ ਦੇ ਕੰਨ ਤੋਂ ਖੂਨ ਵੱਗ ਰਿਹਾ ਸੀ ਅਤੇ ਕੰਨ ਦਾ ਮਾਸ ਵੀ ਅਲੱਗ ਸੀ ,ਡਾਕਟਰ ਨੇ ਉਸ ਦੇ ਕਰੀਬ 25 ਟਾਂਕੇ ਲਾਏ ਹਨ । ਅਰਚਨਾ ਰਾਣੀ ਨੇ ਉਸ ਦੇ ਬੇਟੇ ਤੇ ਖੁਨੀ ਹਮਲਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ ਕਰਦੇ ਹੋਏ ਦੱਸਿਆ ਕਿ ਉਸਦੇ ਦੋ ਬੱਚੇ ਹਨ ਉਹਨਾਂ ਦੀ ਜਾਨ ਨੂੰ ਖਤਰਾ ਹੈ ਅਤੇ ਉਨ੍ਹਾਂ ਦੇ ਬੱਚਿਆਂ ਦੀ ਜੇਲ੍ਹ ਤਬਦੀਲੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਬੱਚਿਆਂ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਹਮਲਾ ਕਰਨ ਵਾਲੇ ਵਿਅਕਤੀ ਅਤੇ ਜੇਲ੍ਹ ਅਧਿਕਾਰੀ ਜ਼ਿੰਮੇਵਾਰ ਹੋਣਗੇ। ਇਸ ਮਾਮਲੇ ਸੰਬੰਧੀ ਜਦੋਂ ਜੇਲ੍ਹ ਅਧਿਕਾਰੀਆਂ ਨਾਲ ਗੱਲ ਕਰਨੀ ਚਾਹੀ ਤਾਂ ਕਿਸੇ ਨੇ ਵੀ ਜਾਣਕਾਰੀ ਨਾ ਦਿੱਤੀ। ਥਾਣਾ ਕੈਂਟ ਦੇ ਐਸ ਐਚ ਓ ਨੇ ਕਿਹਾ ਕਿ ਜ਼ਖਮੀ ਰੋਹਿਤ ਕੁਮਾਰ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਤਫਤੀਸ਼ ਕੀਤੀ ਜਾਵੇਗੀ ਕਿ ਆਖਰ ਵਜਾ ਰੰਜਸ਼ ਕਿ ਸੀ ਅਤੇ ਕਿਉਂ ਹਮਲਾ ਕੀਤਾ ਤੇ ਕਿਉਂ ਲੜਾਈ ਹੋਈ। ਕੇਂਦਰੀ ਜੇਲ੍ਹ ਬਠਿੰਡਾ ਵਿੱਚ ਇੱਕ ਵਾਰ ਫਿਰ ਹੋਈ ਖੂਨੀ ਝੜਪ ਕਰਕੇ ਸੁਰੱਖਿਆ ਪ੍ਰਬੰਧਾਂ ਤੇ ਸਵਾਲ ਖੜੇ ਹੋ ਗਏ ਹਨ। ਜ਼ਖ਼ਮੀ ਰੋਹਿਤ ਕੁਮਾਰ ਦੀ ਮਾਂ ਅਰਚਨਾ ਰਾਣੀ ਨੇ ਵੀ ਕਿਹਾ ਕਿ ਭਾਰੀ ਸੁਰੱਖਿਆ ਵਾਲੀ ਜੇਲ ਵਿੱਚ ਬੰਦ ਕੈਦੀਆਂ ਤੇ ਹਵਾਲਾਤੀਆਂ ਅਤੇ ਜੇਕਰ ਇਸ ਤਰ੍ਹਾਂ ਹਮਲੇ ਹੋ ਰਹੇ ਹਨ ਤਾਂ ਫਿਰ ਕੌਣ ਸੁਰੱਖਿਅਤ ਹੈ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਲਾਪਰਵਾਹੀ ਵਾਲੇ ਮੁਲਾਜ਼ਮਾਂ ਖਿਲਾਫ ਵੀ ਕਾਰਵਾਈ ਹੋਵੇ।

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40019 posts
  • 0 comments
  • 0 fans