Menu

22 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

30 ਦਸੰਬਰ 2022-  ਦਿਨੋ ਦਿਨ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ ਹੈ। ਨਸ਼ਿਆਂ ਕਰਕੇ ਮਾਪਿਆਂ ਦੇ ਜਵਾਨ ਪੁੱਤ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਲੁਧਿਆਣਾ ਜ਼ਿਲ੍ਹੇ ਤੋਂ ਜਿਥੇ ਇੱਕ 22 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਨੌਜਵਾਨ ਦੇ ਦੋਸਤਾਂ ਨੇ ਆਟੋ ਵਿੱਚ ਬੈਠਦੇ ਹੀ ਉਸਦੇ ਬੇਟੇ ਨੂੰ ਓਵਰਡੋਜ਼ ਨਸ਼ਾ ਕਰਵਾ ਦਿੱਤਾ। ਇਸ ਤੋਂ ਬਾਅਦ ਨੌਜਵਾਨ ਆਪਣੇ ਆਪ ਨੂੰ ਸੰਭਾਲ ਨਹੀਂ ਸਕਿਆ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਗੁਰਸਿਮਰਨਜੀਤ ਸਿੰਘ ਹੈ।ਘਟਨਾ ਦੁੱਗਰੀ ਫੇਜ਼-1 ਦੰਗਾ ਪੀੜਤ ਕਾਲੋਨੀ ਦੀ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਮੁਤਾਬਕ ਪਹਿਲਾਂ ਉਨ੍ਹਾਂ ਦਾ ਲੜਕਾ ਕਦੇ ਵੀ ਨਸ਼ਾ ਨਹੀਂ ਕਰਦਾ ਸੀ। ਕੁਝ ਨੌਜਵਾਨਾਂ ਨੇ ਉਸ ਨੂੰ ਨਸ਼ੇ ਦੀ ਦਲਦਲ ਵਿੱਚ ਧੱਕ ਦਿੱਤਾ।ਮ੍ਰਿਤਕ ਨੌਜਵਾਨ ਦੇ ਪਿਤਾ ਹਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪੁੱਤਰ ਗੁਰਸਿਮਰਨਜੀਤ ਦੀ ਮੌਤ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੂੰ ਯਕੀਨ ਨਹੀਂ ਆਇਆ। ਇਲਾਕੇ ‘ਚ ਲੱਗੇ ਸੀ.ਸੀ.ਟੀ.ਵੀ ਕੈਮਰੇ ਆਦਿ ਨੂੰ ਦੇਖਣ ‘ਤੇ ਪਤਾ ਲੱਗਾ ਕਿ ਕੁਝ ਨੌਜਵਾਨਾਂ ਨੇ ਉਸ ਨੂੰ ਨਸ਼ੇ ਦੀ ਓਵਰਡੋਜ਼ ਦੇ ਕੇ ਮਾਰ ਦਿੱਤਾ ਹੈ। ਪਰਿਵਾਰ ਨੇ ਪੁਲਿਸ ਤੋਂ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਇਲਾਕੇ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਫੜਿਆ ਜਾਵੇ। ਦੁੱਗਰੀ ਇਲਾਕੇ ਵਿੱਚ ਖੁੱਲ੍ਹੇਆਮ ਚਿੱਟੇ ਦੀ ਵਿਕਰੀ ਕਾਰਨ ਲੋਕਾਂ ਵਿੱਚ ਪੁਲਿਸ ਪ੍ਰਸ਼ਾਸਨ ਖ਼ਿਲਾਫ਼ਭਾਰੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਇਲਾਕੇ ਵਿੱਚ ਕੁਝ ਲੋਕਾਂ ਦੀ ਮਿਲੀਭੁਗਤ ਨਾਲ ਹੀ ਚਿੱਟੇ ਦਾ ਧੰਦਾ ਚੱਲਦਾ ਹੈ। ਹਰ ਰੋਜ਼ ਨੌਜਵਾਨ ਪਾਰਕਾਂ ਆਦਿ ਵਿੱਚ ਟੀਕੇ ਲਗਾਉਂਦੇ ਹਨ। ਇਲਾਕਾ ਪੁਲਿਸ ਅੱਖਾਂ ਬੰਦ ਕਰਕੇ ਬੈਠੀ ਹੈ। ਦੂਜੇ ਪਾਸੇ ਜੇ ਇਲਾਕੇ ਦੇ ਲੋਕ ਇਨ੍ਹਾਂ ਨਸ਼ਾ ਤਸਕਰਾਂ ਨੂੰ ਫੜਨ ਦੀ ਕੋਸ਼ਿਸ਼ ਕਰਦੇ ਹਨ ਤਾਂ ਉਹ ਲੋਕਾਂ ‘ਤੇ ਹਮਲਾ ਵੀ ਕਰ ਦਿੰਦੇ ਹਨ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans