Menu

ਸਰਹੱਦ ‘ਤੇ ਫਿਰ ਦਿਖਿਆ ਡਰੋਨ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰ ਭੇਜਿਆ ਵਾਪਸ

2 ਜਨਵਰੀ 2023-ਭਾਰਤ-ਪਾਕਿਸਤਾਨ ਦੀ ਸਰਹੱਦ ‘ਤੇ BSF ਦੇ ਜਵਾਨਾਂ ਨੇ ਇੱਕ ਵਾਰ ਫਿਰ ਤੋਂ ਪਾਕਿਸਤਾਨ ਦੀ ਨਾਪਾਕ ਹਰਕਤ ਨੂੰ ਨਾਕਾਮ ਕਰ ਦਿੱਤਾ ਹੈ । ਜਾਣਕਾਰੀ ਅਨੁਸਾਰ BSF ਦੇ ਜਵਾਨਾਂ ਨੇ ਕਮਾਲਪੁਰ ਪੋਸਟ ’ਤੇ ਐਤਵਾਰ ਰਾਤ ਨੂੰ ਕਰੀਬ 10:10 ਵਜੇ ਦੇ ਕਰੀਬ ਡਰੋਨ ਦੇਖਿਆ ਗਿਆ ਜਿਸ ‘ਤੇ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰ ਦਿੱਤੀ। ਸਰਹੱਦ ਅੰਦਰ ਦਾਖਿਲ ਹੋ ਰਹੇ ਡਰੋਨ ’ਤੇ ਬੀਐਸਐਫ ਦੇ ਜਵਾਨਾਂ ਵੱਲੋਂ 20 ਰਾਉਂਡ ਫਾਇਰ ਕੀਤੇ ਗਏ ਅਤੇ ਬੰਬ ਵੀ ਸੁੱਟੇ ਗਏ,  ਜਿਸ ਤੋਂ ਬਾਅਦ ਡਰੋਨ ਵਾਪਿਸ ਪਾਕਿਸਤਾਨ ਵੱਲ ਨੂੰ ਚਲਾ ਗਿਆ। ਫਿਲਹਾਲ ਬੀਐਸਐਫ ਦੇ ਜਵਾਨਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਇਹ ਤੀਜ਼ੀ ਵਾਰ ਹੈ ਕਿ ਪਾਕਿਸਤਾਨ ਦੇ ਪਾਸੇ ਤੋਂ ਭਾਰਤੀ ਸਰਹੱਦ ਅੰਦਰ ਡਰੋਨ ਨੂੰ ਦੇਖਿਆ ਗਿਆ ਹੈ ਜਿਸ ’ਤੇ ਬੀਐਸਐਫ ਦੇ ਮੁਸਤੈਦ ਜਵਾਨਾਂ ਨੇ ਫਾਇਰਿੰਗ ਕਰਕੇ ਵਾਪਿਸ ਪਾਕਿਸਤਾਨ ਭੇਜ ਦਿੱਤਾ । ਦੱਸ ਦੇਈਏ ਕਿ ਬੀਤੇ ਸ਼ਨੀਵਾਰ ਨੂੰ ਵੀ ਪਾਕਿਸਤਾਨ ਵੱਲੋਂ ਭੇਜੇ ਗਏ ਡਰੋਨ ਨੇ ਪੰਜਾਬ ਦੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ, ਪਰ BSF ਦੇ ਜਵਾਨਾਂ ਨੇ ਗੋਲੀਬਾਰੀ ਕਰ ਕੇ ਉਸਨੂੰ ਭਜਾ ਦਿੱਤਾ ਸੀ। 113 ਬਟਾਲੀਅਨ ਦੇ ਕੱਸੋਵਾਲ ਦੇ ਜਵਾਨਾਂ ਨੇ ਪਾਕਿਸਤਾਨ ਡਰੋਨ ਨੂੰ ਦੇਖਦੇ ਹੀ ਫਾਇਰਿੰਗ ਕੀਤੀ ਤੇ ਰੌਸ਼ਨੀ ਵਾਲੇ ਬੰਬ ਵੀ ਸੁੱਟੇ। ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਚਲਾ ਗਿਆ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans