Menu

ਪਾਕਿਸਤਾਨ ਤੋਂ ਹਥਿਆਰਾਂ ਸਣੇ ਭਾਰਤ ‘ਚ ਦਾਖਲ ਹੋ ਰਹੇ ਘੁਸਪੈਠੀਏ ਨੂੰ BSF ਨੇ ਕੀਤਾ ਢੇਰ

3 ਜਨਵਰੀ 2023-ਪਾਕਿਸਤਾਨ ਲਗਾਤਾਰ ਭਾਰਤ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰ ਰਿਹਾ ਹੈ। ਕਸ਼ਮੀਰ ਤੋਂ ਲੈ ਕੇ ਪੰਜਾਬ ਤੱਕ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਹਾਲਾਂਕਿ ਭਾਰਤੀ ਫੌਜ ਹਰ ਵਾਰ ਪਾਕਿਸਤਾਨ ਨੂੰ ਮੂੰਹਤੋੜ ਜਵਾਬ ਦੇ ਰਹੀ ਹੈ।ਅੱਜ ਸਵੇਰੇ ਪਾਕਿਸਤਾਨ ਦੀ ਅਜਿਹੀ ਹੀ ਨਾਪਾਕ ਹਰਕਤ ਪੰਜਾਬ ਵਿੱਚ ਸਾਹਮਣੇ ਆਈ, ਜਿਸ ਨੂੰ ਬੀਐਸਐਫ ਦੇ ਜਵਾਨਾਂ ਨੇ ਨਾਕਾਮ ਕਰ ਦਿੱਤਾ। ਅੱਜ ਸਵੇਰੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਗੁਰਦਾਸਪੁਰ ਖੇਤਰ ਵਿੱਚ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ।ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸੈਕਟਰ ਅਧੀਨ ਪੈਂਦੇ BOP ਸੀਮਾ ਸੁਰੱਖਿਆ ਬਲ ਦੀ 73 ਬਟਾਲੀਅਨ ਦੇ ਜਵਾਨ ਸਰਹੱਦ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸੰਘਣੀ ਧੁੰਦ ‘ਚ BSF ਨੂੰ ਕਿਸੇ ਦੇ ਆਉਣ ਦਾ ਅਹਿਸਾਸ ਹੋਇਆ। ਘੁਸਪੈਠੀਏ ਭਾਰਤੀ ਸਰਹੱਦ ਦੇ ਅੰਦਰ 500 ਮੀਟਰ ਅੰਦਰ ਬਣੀ ਸੁਰੱਖਿਆ ਵਾੜ ਤੱਕ ਪਹੁੰਚ ਗਿਆ ਸੀ। BSF ਜਵਾਨਾਂ ਨੇ ਜਦੋਂ ਆਵਾਜ਼ ਬੁਲੰਦ ਕੀਤੀ ਤਾਂ ਘੁਸਪੈਠੀਏ ਨੇ ਲੁਕਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਜਵਾਨਾਂ ਨੂੰ ਗੋਲੀਬਾਰੀ ਕਰਨੀ ਪਈ। ਦੱਸ ਦੇਈਏ ਕਿ BSF ਜਵਾਨਾਂ ਨੇ ਮਾਰੇ ਗਏ ਘੁਸਪੈਠੀਏ ਕੋਲੋਂ ਇੱਕ ਪੰਪ ਗੰਨ ਵੀ ਬਰਾਮਦ ਕੀਤੀ ਹੈ। ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਘੁਸਪੈਠੀਏ ਨੇ ਸੀਮਾ ਸੁਰੱਖਿਆ ਬਲ ਜਵਾਨਾਂ ‘ਤੇ ਗੋਲੀਬਾਰੀ ਕੀਤੀ ਜਾਂ ਨਹੀਂ। ਅੰਦਾਜ਼ੇ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਹ ਤਸਕਰੀ ਦੇ ਮਕਸਦ ਨਾਲ ਭਾਰਤੀ ਸਰਹੱਦ ‘ਚ ਦਾਖਲ ਹੋਇਆ ਸੀ। ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹਵਾਈ ਫੌਜ ਦੇ ਕਾਫਲੇ ‘ਤੇ ਹਮਲੇ ਸਬੰਧੀ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹਮਲਾ ਹੋਇਆ ਸੀ, ਜਿਸ ‘ਚ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਭਿਆਨਕ ਹਾਦਸਾ, ਟਰੈਕਟਰ ਪਲਟਣ ਕਾਰਨ…

6 ਮਈ 2024 : ਮੱਧ ਪ੍ਰਦੇਸ਼ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40142 posts
  • 0 comments
  • 0 fans