Menu

ਜਿੰਦਾ ਕਾਰਤੂਸ ਲੈ ਕੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾ ਰਹੀ ਔਰਤ ਗ੍ਰਿਫਤਾਰ,

3 ਜਨਵਰੀ 2023-ਡੇਰਾ ਬਾਬਾ ਨਾਨਕ ਦੀ ਕੌਮੀ ਸਰਹੱਦ ‘ਤੇ ਪੈਸੰਜਰ ਟਰਮੀਨਲ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ  ਦੇ ਜਵਾਨਾਂ ਨੇ ਮੰਗਲਵਾਰ ਨੂੰ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਹਿਲਾ ਸ਼ਰਧਾਲੂ ਦੇ ਬੈਗ ‘ਚੋਂ 12 ਬੋਰ ਦੇ ਪਿਸਤੌਲ ਦੇ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਫਿਲਹਾਲ ਪੁਲਸ ਨੇ ਔਰਤ ਦੀ ਪਛਾਣ ਕਰ ਲਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਔਰਤ ਦੀ ਪਛਾਣ ਕਰ ਲਈ ਹੈ ਅਤੇ ਔਰਤ ਤੋਂ ਲਗਾਤਾਰ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਸ਼ਰਧਾਲੂ ਔਰਤ ਦੀ ਪਛਾਣ ਭੁਪਿੰਦਰ ਕੌਰ ਪਤਨੀ ਨੰਦ ਸਿੰਘ ਵਾਸੀ ਰਾਜਨ ਐਨਕਲੇਵ ਜਲੰਧਰ ਵਜੋਂ ਹੋਈ ਹੈ। ਉਹ ਜਿੰਦਾ ਕਾਰਤੂਸ ਲੈ ਕੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾ ਰਹੀ ਸੀ। ਪਰ ਯਾਤਰੀ ਟਰਮੀਨਲ ‘ਤੇ ਤਾਇਨਾਤ BSF ਦੇ ਜਵਾਨਾਂ ਨੇ ਔਰਤ ਦੇ ਇਸ ਮਨਸੂਬੇ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲੀਸ ਵੱਲੋਂ ਔਰਤ ਕੋਲੋਂ ਸਾਰੇ ਸਾਮਾਨ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡੇਰਾ ਬਾਬਾ ਨਾਨਕ ਦੀ ਇੰਚਾਰਜ ਦਿਲਪ੍ਰੀਤ ਕੌਰ ਭੰਗੂ ਨੇ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

50 ਸੀਟਾਂ ਵੀ ਨਹੀਂ ਜਿੱਤੇਗੀ ਕਾਂਗਰਸ, ਚੋਣਾਂ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਕਾਂਗਰਸ ਲੋਕ ਸਭਾ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ…

ਨਵੀਂ ਦਿੱਲੀ, 11 ਮਈ : ਇਨਫੋਰਸਮੈਂਟ ਡਾਇਰੈਕਟੋਰੇਟ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40276 posts
  • 0 comments
  • 0 fans