Menu

ਸਮੱਗਲ ਕੀਤੀ ਜਾ ਰਹੀ 300 ਪੇਟੀਆਂ ਆਈ.ਐਮ.ਐਫ.ਐਲ ਸ਼ਰਾਬ ਆਬਕਾਰੀ ਵਿਭਾਗ ਫਤਿਹਗੜ੍ਹ ਸਾਹਿਬ ਤੇ ਆਬਕਾਰੀ ਪੁਲਿਸ ਵੱਲੋਂ ਜ਼ਬਤ

ਤਸਕਰੀ ਰਾਹੀਂ ਚੰਡੀਗੜ੍ਹ ਤੋਂ ਪੰਜਾਬ ਲਿਆਂਦੀ ਜਾ ਰਹੀ ਇਸ ਸ਼ਰਾਬ ਦੀ ਕੀਮਤ 7 ਲੱਖ ਰੁਪਏ ਤੋਂ ਵੱਧ

ਚੰਡੀਗੜ੍ਹ, 3 ਜਨਵਰੀ – ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਇਕ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਫਤਿਹਗੜ੍ਹ ਸਾਹਿਬ ਅਤੇ ਆਬਕਾਰੀ ਪੁਲਿਸ ਨੇ 7 ਲੱਖ ਰੁਪਏ ਦੀ ਅੰਦਾਜ਼ਨ ਕੀਮਤ ਵਾਲੀਆਂ ਭਾਰਤ ਵਿੱਚ ਬਣੀ ਵਿਦੇਸ਼ੀ ਸ਼ਰਾਬ (ਆਈ.ਐਮ.ਐਫ.ਐਲ) ਦੀਆਂ 300 ਪੇਟੀਆਂ ਜ਼ਬਤ ਕੀਤੀਆਂ, ਜੋ ਤਸਕਰੀ ਰਾਹੀਂ ਚੰਡੀਗੜ੍ਹ ਤੋਂ ਪੰਜਾਬ ਲਿਆਂਦੀਆਂ ਗਈਆਂ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਪੁਲਿਸ ਵੱਲੋਂ ਇੱਕ ਸੂਚਨਾ ‘ਤੇ ਕਾਰਵਾਈ ਕਰਦਿਆਂ ਸੋਮਵਾਰ ਦੇਰ ਸ਼ਾਮ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਮਾਧੋਪੁਰ ਨੇੜੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਇੱਕ ਕੈਂਟਰ ਨੰਬਰ ਪੀ.ਬੀ.03 ਬੀ.ਐਚ.1683 ਨੂੰ ਰੋਕਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਗੱਡੀ ਵਿੱਚੋਂ ਆਈ.ਐੱਮ.ਐੱਫ.ਐੱਲ. ਦੀਆਂ 300 ਪੇਟੀਆਂ ਜਿਨ੍ਹਾਂ ‘ਤੇ ‘ਸਿਰਫ ਚੰਡੀਗੜ੍ਹ ‘ਚ ਵਿਕਰੀ ਲਈ’ ਲਿਖਿਆ ਹੋਇਆ ਸੀ, ਬਰਾਮਦ ਕੀਤੀਆਂ ਗਈਆਂ।

ਇੰਨ੍ਹਾਂ ਪੇਟੀਆਂ ਵਿੱਚੋਂ ਤਿੰਨ ਵੱਖ-ਵੱਖ ਬ੍ਰਾਂਡਾਂ ਦੀ ਸ਼ਰਾਬ, ‘999’ ਬ੍ਰਾਂਡ ਦੀ ਬੋਤਲ ਐਮਪਾਇਰ ਅਲਕੋਬਰੇਵ, ਪਲਾਟ ਨੰ. 58 ਇੰਡਸਟਰੀਅਲ ਏਰੀਆ ਚੰਡੀਗੜ੍ਹ ਅਤੇ ‘ਨੈਨਾ’ ਬ੍ਰਾਂਡ ਦੀਆਂ ਬੋਤਲਾਂ ਰੌਕ ਐਂਡ ਸਟੌਰਮ ਬੋਟਲਿੰਗ ਪਲਾਂਟ, ਪਲਾਟ ਨੰ. 214, ਇੰਡਸਟਰੀਅਲ ਏਰੀਆ ਚੰਡੀਗੜ੍ਹ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਇੱਕ ਵਿਅਕਤੀ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਵਿਭਾਗ ਨੂੰ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਿਰੁੱਧ ਬਰਦਾਸ਼ਤ ਨਾ ਕਰਨ ਦੀ ਨੀਤੀ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans