Menu

ਪਿੰਡ ਖਾਨਪੁਰ ਥਿਆੜਾ ਚ ਬਜ਼ੁਰਗ ਔਰਤ ਦਾ ਕਤਲ, ਦੋਹਤੇ ਖਿਲਾਫ ਮਾਮਲਾ ਦਰਜ

ਹੁਸ਼ਿਆਰਪੁਰ,  4 ਜਨਵਰੀ 2023:  ਥਾਣਾ ਬੁੱਲੋਵਾਲ ਅਧੀਨ ਆਉਂਦੇ ਪਿੰਡ ਖਾਨਪੁਰ ਥਿਆੜਾ ਚ ਦੋਹਤੇ ਵੱਲੋ ਨਾਨੀ ਦ਼ਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ।  ਦੋਹਤੇ ਵਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਇੱਕ ਬਜ਼ੁਰਗ ਔਰਤ ਦਾ ਕਤਲ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ । ਡੀਐਸਪੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਮੰਗਲਵਾਰ ਦੇਰ ਸ਼ਾਮ ਉਨ੍ਹਾਂ ਨੂੰ ਪਿੰਡ ਖਾਨਪੁਰ ਥਿਆੜਾ ਤੋਂ ਸੂਚਨਾ ਮਿਲੀ ਕਿ ਪਿੰਡ ਵਿੱਚ ਇੱਕ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਉਹ ਪੁਲ‌ਿਸ ਟੀਮ ਨਾਲ ਮੌਕੇ ’ਤੇ ਪੁੱਜੇ। ਉਨ੍ਹਾਂ  ਦੱਸਿਆ ਕਿ ਬਜ਼ੁਰਗ ਔਰਤ ਦੀ ਪਛਾਣ ਗਿਆਨ ਕੌਰ (65) ਪਤਨੀ ਆਤਮਾ ਰਾਮ ਵਜੋਂ ਹੋਈ ਹੈ।  ਔਰਤ ਦੀ ਲਾਸ਼ ਘਰ ‘ਚ ਫਰਸ਼ ‘ਤੇ ਪਈ ਸੀ।  ਜਾਂਚ ਦੌਰਾਨ ਪਤਾ ਲੱਗਾ ਕਿ ਔਰਤ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਸੀ ਅਤੇ ਉਸ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਵੀ ਪਾਏ ਗਏ ਸਨ।  ਘਰ ਦਾ ਸਾਮਾਨ ਵੀ ਖਿੱਲਰਿਆ ਹੋਇਆ ਸੀ, ਜਿਸ ਕਾਰਨ ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤੇ ਜਾਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਪੁਲਿਸ ਮੁਤਾਬਿਕ ਇਹ ਕਤਲ ਮ੍ਰਿਤਕ ਔਰਤ ਗਿਆਨ ਕੌਰ ਦੇ ਰਿਸ਼ਤੇ ਵਿਚ ਲਗਦੇ ਦੋਹਤੇ ਮਨਪ੍ਰੀਤ ਸਿੰਘ ਉਰਫ਼ ਮਨੀ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਕੀਤਾ ਸੀ, ਜਿਸ ਕਾਰਨ ਦੋਸ਼ੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।  ਪੁਲਿਸ ਨੇ ਦੱਸਿਆ ਕਿ ਮੁੱਖ ਦੋਸ਼ੀ ਮਨਪ੍ਰੀਤ ਹਾਲੇ ਫ਼ਰਾਰ ਹੈ ਪਰ ਮਾਮਲੇ ਸਬੰਧੀ ਕੁਝ ਲੋਕਾਂ ਨੂੰ ਰਾਊਂਡਅਪ ਲਿਆ ਗਿਆ ਹੈ ਅਤੇ ਜਲਦੀ ਹੀ ਸਾਰੇ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ।  ਪੁਲ‌ਿਸ ਮੁਤਾਬਕ ਅੱਜ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ,…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ‘ਤੇ ਸ਼ੁੱਕਰਵਾਰ ਤੜਕੇ 1.30 ਵਜੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40447 posts
  • 0 comments
  • 0 fans