Menu

SYL ‘ਤੇ ਪੰਜਾਬ-ਹਰਿਆਣਾ ਮੁੜ ਆਹਮੋ-ਸਾਹਮਣੇ , CM ਮਾਨ ਨੇ ਕਿਹਾ ਸਾਡੇ ਕੋਲ ਪਾਣੀ ਨਹੀਂ ਹੈ, CM ਖੱਟਰ ਬੋਲੇ ਪੰਜਾਬ ਦਾ ਰਵੱਈਆ ਢੁਕਵਾਂ ਨਹੀਂ ………..

5 ਜਨਵਰੀ 2023-ਹਰਿਆਣਾ ਅਤੇ ਪੰਜਾਬ ਸਰਕਾਰ ਵਿਚਾਲੇ ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਵੀ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੀ ਉਸਾਰੀ ਨੂੰ ਲੈ ਕੇ ਸਮਝੌਤਾ ਨਹੀਂ ਹੋ ਰਿਹਾ ਹੈ।  ਇਕ ਵਾਰ ਫਿਰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਇਸ ਮਾਮਲੇ ਨੂੰ ਲੈ ਕੇ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ Syl ਉਤੇ ਬਿਆਨ ਦਿੱਤਾ। ਹਰਿਆਣਾ ਦੇ ਸੀਐਮ ਖੱਟਰ ਨੇ ਕਿਹਾ ਕਿ  ਪੰਜਾਬ ਦਾ ਰਵੱਈਆ ਢੁਕਵਾਂ ਨਹੀਂ ਹੈ ਅਤੇ  ਸੁਪਰੀਮ ਕੋਰਟ ਨੂੰ ਇਸ ਬਾਰੇ ਸੂਚਿਤ ਕਰਾਂਗੇ। ਮਨੋਹਰ ਲਾਲ ਖੱਟਰ ਨੇ ਕਿਹਾ ਕਿ  ਪੰਜਾਬ ਮੰਨਣ ਨੂੰ ਤਿਆਰ ਨਹੀਂ ਹੈ। ਜੇਕਰ  ਪੰਜਾਬ ਐਕਟ ਦੀ ਗੱਲ ਕਰੀਏ ਤਾਂ ਉਹ ਕੋਈ ਸਮਝੌਤਾ ਨਹੀਂ ਮੰਨ ਰਹੇ ਹਨ।  ਅਜਿਹੇ ‘ਚ ਅਸੀਂ ਮਾਨਯੋਗ ਸੁਪਰੀਮ ਕੋਰਟ ਨੂੰ ਇਨ੍ਹਾਂ ਹਾਲਾਤਾਂ ਤੋਂ ਜਾਣੂ ਕਰਵਾਵਾਂਗੇ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਕਿਹਾ ਹੈ ਕਿ  ਕਿਹਾ ਸਾਡੇ ਕੋਲ ਪਾਣੀ ਨਹੀਂ ਹੈ। ਅਸੀਂ ਪਾਣੀ ਨਹੀਂ ਦੇ ਸਕਦੇ। ਮਾਨ ਨੇ ਕਿਹਾ ਕਿ  ਮਾਮਲਾ ਸੁਪਰੀਮ ਕੋਰਟ ‘ਚ ਹੈ ਅਤੇ ਮਾਮਲੇ ਬਾਰੇ  ਸੁਪਰੀਮ ਕੋਰਟ ਹੀ ਫੈਸਲਾ ਕਰੇਗੀ।  ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ  syl ਨੂੰ ysl ਨਾਲ ਬਦਲਿਆ ਜਾਣਾ ਚਾਹੀਦਾ ਹੈ।  ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਐਸਵਾਈਐਲ ਨੂੰ ਵਾਈਐਸਐਲ ਵਿੱਚ ਬਦਲ ਕੇ ਸਾਨੂੰ ਯਮੁਨਾ ਦਾ ਪਾਣੀ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਯਮੁਨਾ ਤੋਂ ਸਤਲੁਜ ਨੂੰ ਪਾਣੀ ਦੇ ਦਿਉ। ਰਾਹ ਵਿੱਚ ਹਰਿਆਣਾ ਆਉਂਦਾ ਹੈ, ਉਹਨੂੰ ਵੀ ਪਾਣੀ ਦੇ ਦਿਉ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਨੂੰ ਸਤਲੁਜ, ਯਮੁਨਾ ਅਤੇ ਹੋਰ ਨਹਿਰਾਂ ਵਿੱਚੋਂ 14.10 ਐਮਏਐਫ ਪਾਣੀ ਮਿਲ ਰਿਹਾ ਹੈ, ਜਦੋਂ ਕਿ ਪੰਜਾਬ ਨੂੰ ਸਿਰਫ਼ 12.63 ਐਮਏਐਫ ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਕੋਲ ਰਕਬਾ ਘੱਟ ਹੋਣ ਦੇ ਬਾਵਜੂਦ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ। ਉਹ ਪੰਜਾਬ ਤੋਂ ਹੋਰ ਪਾਣੀ ਦੀ ਮੰਗ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਡੇ ਖੇਤਾਂ ਲਈ ਪਾਣੀ ਹੀ ਨਹੀਂ ਹੈ, ਇਸ ਦੇ ਮੱਦੇਨਜ਼ਰ ਹਰਿਆਣੇ ਨੂੰ ਪਾਣੀ ਕਿਵੇਂ ਦਿੱਤਾ ਜਾ ਸਕਦਾ ਹੈ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans