Menu

ਭਾਰਤੀ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਵੱਲੋਂ ਮਾਰੇ ਗਏ ਘੁਸਪੈਠੀਏ ਦੀ ਹੋਈ ਪਹਿਚਾਣ, ਪਾਕਿਸਤਾਨ ਰੇਂਜਰਾਂ ਨੇ ਮੰਗੀ ਲਾਸ਼

5 ਜਨਵਰੀ 2023, ਭਾਰਤੀ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਵੱਲੋਂ ਮਾਰੇ ਗਏ ਘੁਸਪੈਠੀਏ ਦੀ ਪਾਕਿਸਤਾਨ ਵੱਲੋਂ ਪਛਾਣ ਕਰ ਲਈ ਗਈ ਹੈ। ਇੰਨਾ ਹੀ ਨਹੀਂ ਪਾਕਿਸਤਾਨ ਰੇਂਜਰਾਂ ਨੇ BSF ਤੋਂ ਘੁਸਪੈਠੀਏ ਦੀ ਲਾਸ਼ ਨੂੰ ਉਨ੍ਹਾਂ ਦੇ ਹਵਾਲੇ ਕਰਨ ਦੀ ਮੰਗ ਵੀ ਕੀਤੀ ਹੈ, ਤਾਂ ਜੋ ਲਾਸ਼ ਨੂੰ ਉਸਦੇ ਪਰਿਵਾਰ ਹਵਾਲੇ ਕੀਤਾ ਜਾ ਸਕੇ।ਜਾਣਕਾਰੀ ਅਨੁਸਾਰ ਮਾਰੇ ਗਏ ਘੁਸਪੈਠੀਏ ਦੀ ਪਛਾਣ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੇ ਪਿੰਡ ਦਾਊਦ ਦੇ ਰਹਿਣ ਵਾਲੇ MD ਇਦਰੀਸ਼ ਵਜੋਂ ਹੋਈ ਹੈ। ਮਾਰੇ ਗਏ ਘੁਸਪੈਠੀਏ ਦੀ ਪਛਾਣ ਪਾਕਿਸਤਾਨ ਵੱਲੋਂ ਦੋ ਦਿਨਾਂ ਬਾਅਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਸ਼ ਦੀ ਪਛਾਣ ਕਰਨ ਤੋਂ ਬਾਅਦ ਹੁਣ ਪਾਕਿ ਰੇਂਜਰਾਂ ਵੱਲੋਂ ਲਾਸ਼ ਦੀ ਮੰਗ ਕੀਤੀ ਗਈ ਹੈ। ਪਾਕਿਸਤਾਨ ਰੇਂਜਰਾਂ ਨੇ ਮਾਰੇ ਗਏ ਘੁਸਪੈਠੀਏ ਦੀ ਲਾਸ਼ ਨੂੰ ਪਾਕਿ ‘ਚ ਉਸ ਦੇ ਪਰਿਵਾਰ ਹਵਾਲੇ ਕਰਨਾ ਹੈ। ਦੱਸ ਦੇਈਏ ਕਿ ਬੀਤੀ 3 ਜਨਵਰੀ ਨੂੰ ਸਵੇਰੇ 8 ਵਜੇ BSF ਨੇ ਗੁਰਦਾਸਪੁਰ ਦੇ ਪਿੰਡ ਛੰਨਾ ਅਧੀਨ ਪੈਂਦੇ BOP ਨੇੜੇ ਗਸ਼ਤ ਦੌਰਾਨ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ ਸੀ। ਘੁਸਪੈਠੀਏ ਨੂੰ ਮਾਰਨ ਮਗਰੋਂ ਜਦੋਂ ਸੀਮਾ ਸੁਰੱਖਿਆ ਬਲ ਦੇ ਜਵਾਨ ਲਾਸ਼ ਦੇ ਨੇੜੇ ਗਏ ਤਾਂ ਉਸ ਵਿੱਚੋਂ ਇੱਕ ਪੰਪ ਗੰਨ ਅਤੇ 12 ਬੋਰ ਦੇ 5 ਰੌਂਦ ਬਰਾਮਦ ਹੋਏ ਸਨ। ਜਿਸ ਨੂੰ ਸਿਪਾਹੀਆਂ ਵੱਲੋਂ ਕਾਬੂ ਕਰ ਲਿਆ ਗਿਆ ਸੀ। ਇਸ ਤੋਂ ਇਲਾਵਾ ਮਾਰੇ ਗਏ ਘੁਸਪੈਠੀਏ ਕੋਲੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans